Punjab Breaking: ਇਕਬਾਲ ਸਿੰਘ ਝੂੰਦਾਂ ਨੇ ਸਿਮਰਨਜੀਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਛਿੜੀ ਨਵੀਂ ਚਰਚਾ
ਚੰਡੀਗੜ੍ਹ, 26 ਅਪ੍ਰੈਲ 2026 – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨਾਲ ਸ਼ਿਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦੇ ਆਗੂ ਇਕਬਾਲ ਸਿੰਘ ਝੂੰਦਾਂ ਵੱਲੋਂ ਅਹਿਮ ਮੁਲਾਕਾਤ ਕੀਤੀ ਗਈ ਹੈ। ਇਹ ਮੀਟਿੰਗ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਪੰਥਕ ਮਸਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਕਾਫ਼ੀ ਮਹੱਤਵਪੂਰਨ ਮੰਨੀ ਜਾ ਰਹੀ ਹੈ। ਕਿਉਂਕਿ ਅਜੇ ਕੁੱਝ ਦਿਨ ਪਹਿਲਾਂ ਹੀ ਵਾਰਿਸ ਪੰਜਾਬ ਦੇ ਅਤੇ ਸ਼ਿਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦਾ ਰਲੇਵਾਂ ਹੋਇਆ ਸੀ। ਉਸ ਤੋਂ ਬਾਅਦ ਹੁਣ 2027 ਦੀਆਂ ਚੋਣਾਂ ਤੋਂ ਪਹਿਲਾਂ ਇਸ ਮੀਟਿੰਗ ਨੇ ਨਵੀਂ ਸਿਆਸੀ ਚਰਚਾ ਛੇੜ ਦਿੱਤੀ ਹੈ।
ਸੂਤਰਾਂ ਅਨੁਸਾਰ, ਇਸ ਦੌਰਾਨ ਦੋਹਾਂ ਆਗੂਆਂ ਵਿਚਕਾਰ ਪੰਜਾਬ ਦੇ ਤਾਜ਼ਾ ਹਾਲਾਤ, ਸਿੱਖ ਕੌਮ ਨਾਲ ਜੁੜੇ ਮੁੱਦੇ ਅਤੇ ਆਉਣ ਵਾਲੇ ਸਮੇਂ ਲਈ ਰਾਜਨੀਤਿਕ ਰਣਨੀਤੀਆਂ ’ਤੇ ਵਿਸਥਾਰ ਨਾਲ ਗੱਲਬਾਤ ਹੋਈ। ਇਸਦੇ ਨਾਲ ਹੀ, ਪੰਥਕ ਏਕਤਾ ਅਤੇ ਸੂਬੇ ਵਿੱਚ ਬਣ ਰਹੇ ਨਵੇਂ ਸਿਆਸੀ ਸਮੀਕਰਨਾਂ ’ਤੇ ਵੀ ਵਿਚਾਰ ਕੀਤਾ ਗਿਆ। ਫਿਲਹਾਲ, ਦੋਹਾਂ ਪੱਖਾਂ ਵੱਲੋਂ ਇਸ ਮੀਟਿੰਗ ਬਾਰੇ ਕੋਈ ਅਧਿਕਾਰਿਕ ਬਿਆਨ ਜਾਰੀ ਨਹੀਂ ਕੀਤਾ ਗਿਆ, ਪਰ ਇਸਨੂੰ ਇੱਕ ਅਹਿਮ ਸਿਆਸੀ ਵਿਕਾਸ ਵਜੋਂ ਦੇਖਿਆ ਜਾ ਰਿਹਾ ਹੈ।
ਰਾਜਨੀਤਿਕ ਵਿਸ਼ਲੇਸ਼ਕਾਂ ਦੇ ਅਨੁਸਾਰ, ਇਹ ਮੁਲਾਕਾਤ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਰਾਜਨੀਤੀ ’ਤੇ ਅਸਰ ਪਾ ਸਕਦੀ ਹੈ, ਖ਼ਾਸ ਕਰਕੇ ਪੰਥਕ ਸਿਆਸਤ ਵਿੱਚ ਨਵੇਂ ਮੋੜ ਆ ਸਕਦੇ ਹਨ। ਇਸ ਮੁਲਾਕਾਤ ਸਬੰਧੀ ਅਧਿਕਾਰਿਕ ਤੌਰ ’ਤੇ ਵਧੇਰੇ ਜਾਣਕਾਰੀ ਸਾਹਮਣੇ ਨਹੀਂ ਆਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























