Punjab Breaking: MP ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਕਰਵਾਇਆ ਗਿਆ ਦਾਖ਼ਲ
ਜਲੰਧਰ, 28 ਅਗਸਤ (ਵਿਸ਼ਵ ਵਾਰਤਾ) – ਰੱਖੜ ਪੁੰਨਿਆ ਮੇਲੇ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਵਾਲੀ ਪੰਥਕ ਕਾਨਫਰੰਸ ਵਿੱਚ ਸ਼ਾਮਲ ਹੋਣ ਜਾ ਰਹੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਰਸਤੇ ਵਿੱਚ ਅਚਾਨਕ ਤਬੀਅਤ ਵਿਗੜ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਜਲੰਧਰ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਜਾਣਕਾਰੀ ਅਨੁਸਾਰ, ਸਰਬਜੀਤ ਸਿੰਘ ਖਾਲਸਾ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਮੌਕੇ ਕਰਵਾਈ ਜਾ ਰਹੀ ਪੰਥਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਰਸਤੇ ਦੌਰਾਨ ਉਨ੍ਹਾਂ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਨੂੰ ਡ੍ਰਿਪ ਲਗਾ ਕੇ ਇਲਾਜ ਦਿੱਤਾ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























