ਪੰਜਾਬ ਮਹਿਲਾ ਕਮਿਸ਼ਨ ਵੱਲੋਂ SGPC ਪ੍ਰਧਾਨ ਧਾਮੀ ਖਿਲਾਫ਼ ਵੱਡੀ ਕਾਰਵਾਈ
ਨੋਟਿਸ ਜਾਰੀ ਕਰ ਕੇ 4 ਦਿਨ ‘ਚ ਮੰਗਿਆ ਜਵਾਬ
ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਖਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ ਮਹਿਲਾ ਕਮਿਸ਼ਨ ਨੇ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ। ਮਹਿਲਾ ਕਮਿਸ਼ਨ ਨੇ ਨੋਟਿਸ ਜਾਰੀ ਕਰਕੇ ਹਰਜਿੰਦਰ ਸਿੰਘ ਧਾਮੀ ਨੂੰ 4 ਦਿਨ ਵਿਚ ਜਵਾਬ ਦੇਣ ਲਈ ਕਿਹਾ ਹੈ। ਮਹਿਲਾ ਕਮਿਸ਼ਨ ਪ੍ਰਧਾਨ ਰਾਜ ਲਾਲੀ ਗਿੱਲ ਨੇ ਇਹ ਵੀ ਕਿਹਾ ਕਿ ਅਪਸ਼ਬਦ ਬੋਲ ਕੇ ਮਾਫ਼ੀ ਮੰਗਣਾ ਕਾਫੀ ਨਹੀਂ ਹੈ। ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਦਿਨੀ ਸ੍ਰੀ ਅਕਾਲ ਤਖ਼ਤ ਵਿਖੇ ਇਕ ਪੱਤਰ ਦੇ ਕੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸਮੁੱਚੀ ਔਰਤ ਸ਼੍ਰੇਣੀ ਕੋਲੋਂ ਅਪਸ਼ਬਦ ਵਰਤਣ ਲਈ ਮੁਆਫ਼ੀ ਵੀ ਮੰਗੀ ਸੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/