Punjab Breaking: ਭੋਗ ਸਮਾਗਮ ਦੌਰਾਨ ਮਜੀਠੀਆ ਨੂੰ ਜੱਫੀ ਪਾ ਕੇ ਮਿਲੇ ਰਾਜੋਆਣਾ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਸਜਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਪੈਰੋਲ ਦਿੱਤੀ ਗਈ ਹੈ। ਰਾਜੋਆਣਾ ਨੂੰ ਉਨ੍ਹਾਂ ਦੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੇ ਭੋਗ ਅਤੇ ਅੰਤਿਮ ਅਰਦਾਸ ਸਮਾਗਮ ‘ਚ ਸ਼ਾਮਿਲ ਹੋਣ ਲਈ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਦੀ ਇਜਾਜ਼ਤ ਦਿੱਤੀ ਗਈ ਹੈ।
ਬਲਵੰਤ ਸਿੰਘ ਰਾਜੋਆਣਾ ਅੱਜ ਆਪਣੇ ਜੱਦੀ ਪਿੰਡ ਰਾਜੋਆਣਾ ਕਲਾਂ ਵਿਖੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਪਹੁੰਚੇ ਹਨ, ਜਿਥੇ ਅੱਜ ਉਨ੍ਹਾਂ ਦੇ ਇੱਕਲੌਤੇ ਵੱਡੇ ਭਰਾ ਕੁਲਵੰਤ ਸਿੰਘ ਦੀ ਅੰਤਿਮ ਅਰਦਾਸ ਹੋ ਰਹੀ ਹੈ। ਪਿੰਡ ਪਹੁੰਚਣ ‘ਤੇ ਭਾਈ ਰਾਜੋਆਣਾ ਦੇ ਘਰ ਮਾਹੌਲ ਕਾਫੀ ਭਾਵੁਕ ਹੋ ਗਿਆ।
ਭੋਗ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਸ਼ਿਰਕਤ ਕੀਤੀ। ਬਲਵੰਤ ਸਿੰਘ ਰਾਜੋਆਣਾ ਭੋਗ ਸਮਾਗਮ ਦੌਰਾਨ ਬਿਕਰਮ ਮਜੀਠੀਆ ਨੂੰ ਜੱਫੀ ਪਾ ਕੇ ਮਿਲੇ। ਇਸ ਤੋਂ ਇਲਾਵਾ ਉਨ੍ਹਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਵੀ ਮੁਲਾਕਾਤ ਕੀਤੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/