Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ
ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ ਸਵੇਰੇ-ਸਵੇਰੇ ਆਪਣੇ ਸਹੁਰਿਆਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਫਾਇਰਿੰਗ ‘ਚ ਮੁਲਜ਼ਮ ਦਾ ਸਾਲ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਹੈ, ਜਿਸ ਨੂੰ ਕਿ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਸਹੁਰਿਆਂ ਦਾ ਦੋਸ਼ ਹੈ ਕਿ ਉਨ੍ਹਾਂ ਦਾ ਜਵਾਈ ਉਨ੍ਹਾਂ ਦੀ ਧੀ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ, ਜਿਸ ਕਾਰਨ ਉਹ ਆਪਣੇ ਮਾਪਿਆਂ ਦੇ ਘਰ ਮਿਲਣ ਆਈ ਸੀ। ਜਿਸ ਤੋਂ ਬਾਅਦ ਉਨ੍ਹਾਂ ਦਾ ਜਾਵੈ ਵੀ ਉਸ ਦੇ ਪਿੱਛੇ ਹੀ ਆ ਗਿਆ। ਉਹ ਤਿੰਨ-ਚਾਰ ਸਾਥੀਆਂ ਨਾਲ ਘਰ ਵਿੱਚ ਦਾਖਲ ਹੋਇਆ ਅਤੇ ਜ਼ਬਰਦਸਤੀ ਕਾਰ ਦੀ ਮੰਗ ਕੀਤੀ। ਜਦੋਂ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਤਾਂ ਉਸਨੇ ਸਹੁਰੇ ਪਰਿਵਾਰ ਦੇ ਮੈਂਬਰਾਂ ‘ਤੇ ਗੋਲੀਬਾਰੀ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਏਡੀਸੀਪੀ-1 ਮੁਖਤਿਆਰ ਰਾਏ ਨੇ ਦੱਸਿਆ ਕਿ ਗੋਲੀਬਾਰੀ ਜਵਾਈ ਮਨਦੀਪ ਸਿੰਘ ਨੇ ਕੀਤੀ ਹੈ। ਉਸਦਾ ਸਾਲ ਈਸ਼ਵਰ ਸਿੰਘ ਗੋਲੀ ਲੱਗਣ ਨਾਲ ਜ਼ਖਮੀ ਹੋਇਆ ਹੈ ਅਤੇ ਉਹ ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਹੈ। ਪੁਲਿਸ ਅਨੁਸਾਰ, ਦੋਵਾਂ ਧਿਰਾਂ ਵਿਚਕਾਰ ਝਗੜੇ ਦਾ ਪੂਰਾ ਕਾਰਨ ਅਜੇ ਸਪੱਸ਼ਟ ਨਹੀਂ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਤੋਂ ਬਾਅਦ ਹੀ ਸੱਚਾਈ ਪਤਾ ਲੱਗ ਸਕੇਗੀ।























