Punjab: BSF ਨੇ ਬਾਰਡਰ ਪਾਰ ਕਰਕੇ ਭਾਰਤ ‘ਚ ਦਾਖਲ ਹੋ ਰਹੇ ਦੋ ਘੁਸਪੈਠੀਏ ਕੀਤੇ ਢੇਰ
ਤਰਨਤਾਰਨ, 2 ਅਕਤੂਬਰ 2026 (ਵਿਸ਼ਵ ਵਾਰਤਾ): ਬੀਐਸਐਫ ਨੇ ਤਰਨਤਾਰਨ ਵਿੱਚ ਦੋ ਪਾਕਿਸਤਾਨੀ ਘੁਸਪੈਠੀਏ ਢੇਰ ਕਰ ਦਿੱਤੇ ਹਨ। ਰਿਪੋਰਟਾਂ ਅਨੁਸਾਰ, ਦੋਵੇਂ ਸਰਹੱਦ ਪਾਰ ਕਰ ਰਹੇ ਸਨ। ਬੀਐਸਐਫ ਨੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ, ਪਰ ਉਨ੍ਹਾਂ ਨੇ ਆਪਣੀ ਘੁਸਪੈਠ ਦੀ ਕੋਸ਼ਿਸ਼ ਨਹੀਂ ਰੋਕੀ। ਇਸ ਤੋਂ ਬਾਅਦ, ਬੀਐਸਐਫ ਜਵਾਨਾਂ ਨੇ ਗੋਲੀਬਾਰੀ ਕੀਤੀ, ਜਿਸ ਵਿੱਚ ਦੋਵੇਂ ਮਾਰੇ ਗਏ। ਦੋਵੇਂ ਮ੍ਰਿਤਕ ਪਾਕਿਸਤਾਨੀ ਨਾਗਰਿਕ ਹਨ।
ਇਹ ਘਟਨਾ BOP ਰਾਜੋਕੇ ਇਲਾਕੇ ਵਿੱਚ ਰਾਤ ਕਰੀਬ 12:30 ਵਜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ BSF ਦੇ ਜਵਾਨਾਂ ਨੇ ਦੋਵਾਂ ਨੂੰ ਰੁਕਣ ਲਈ ਚਿਤਾਵਨੀ ਦਿੱਤੀ, ਪਰ ਉਨ੍ਹਾਂ ਵੱਲੋਂ ਕੋਸ਼ਿਸ਼ ਜਾਰੀ ਰੱਖਣ ’ਤੇ ਜਵਾਨਾਂ ਨੇ ਗੋਲੀਬਾਰੀ ਕਰ ਦਿੱਤੀ, ਜਿਸ ‘ਚ ਦੋਵਾਂ ਦੀ ਮੌਤ ਹੋ ਗਈ। ਫਿਲਹਾਲ BSF ਵੱਲੋਂ ਇਸ ਘਟਨਾ ਸਬੰਧੀ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ। ਘਟਨਾ ਤੋਂ ਬਾਅਦ ਸਰਹੱਦੀ ਇਲਾਕਿਆਂ ਵਿੱਚ ਸੁਰੱਖਿਆ ਏਜੰਸੀਆਂ ਵੱਲੋਂ ਚੌਕਸੀ ਵਧਾਏ ਜਾਣ ਦੀ ਜਾਣਕਾਰੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























