• Latest
  • Trending
Punjab Budget 2026-27: ਪੇਂਡੂ ਵਿਕਾਸ ਅਤੇ ਸੈਰ-ਸਪਾਟੇ ਨੂੰ ਵੱਡਾ ਹੁਲਾਰਾ

Punjab Budget 2026-27: ਪੇਂਡੂ ਵਿਕਾਸ ਅਤੇ ਸੈਰ-ਸਪਾਟੇ ਨੂੰ ਵੱਡਾ ਹੁਲਾਰਾ

4 months ago
Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

1 minute ago
Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

58 minutes ago
Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

Punjab CM ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ

2 hours ago
Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Women’s T20 World Cup ਵਿੱਚ ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

2 hours ago
PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

PM Modi ਅੱਜ ਤੋਂ Seychelles ਦੇ ਤਿੰਨ ਦਿਨ ਦੇ ਸਰਕਾਰੀ ਦੌਰੇ ‘ਤੇ ਹੋਣਗੇ

2 hours ago
Big News: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ, ਮਿਜ਼ਾਈਲ-ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

Big News: ਅਮਰੀਕਾ ਨੇ ਈਰਾਨ ‘ਤੇ ਫੇਰ ਕੀਤਾ ਹਮਲਾ, ਮਿਜ਼ਾਈਲ-ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ

3 hours ago
Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 June 2026 | Ang 796 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

ਹਿਮਾਚਲ ਪ੍ਰਦੇਸ਼ ‘ਚ ਵੱਡਾ ਹਾਦਸਾ! ਡੂੰਘੀ ਖੱਡ ‘ਚ ਡਿੱਗੀ ਪਿਕਅੱਪ ਗੱਡੀ

12 hours ago
India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

India vs Ireland : ਪਹਿਲੇ ਹੀ ਮੈਚ ‘ਚ ਆਇਰਲੈਂਡ ਨੇ ਮਾਰੀ ਬਾਜ਼ੀ

12 hours ago
Hindi News
English News
Saturday, June 27, 2026
No Result
View All Result
38 °c
Chandigarh
37 ° Sun
36 ° Mon
39 ° Tue
39 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Budget 2026-27: ਪੇਂਡੂ ਵਿਕਾਸ ਅਤੇ ਸੈਰ-ਸਪਾਟੇ ਨੂੰ ਵੱਡਾ ਹੁਲਾਰਾ

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਵੱਲੋਂ ਪੇਂਡੂ ਵਿਕਾਸ ਅਤੇ ਸੈਰ-ਸਪਾਟਾ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਹਿੱਤ ਬਜਟ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ

March 8, 2026
in ਖਬਰਾਂ, ਪੰਜਾਬ
Punjab Budget 2026-27: ਪੇਂਡੂ ਵਿਕਾਸ ਅਤੇ ਸੈਰ-ਸਪਾਟੇ ਨੂੰ ਵੱਡਾ ਹੁਲਾਰਾ

Punjab Budget 2026-27: ਪੇਂਡੂ ਵਿਕਾਸ ਅਤੇ ਸੈਰ-ਸਪਾਟੇ ਨੂੰ ਵੱਡਾ ਹੁਲਾਰਾ

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਵੱਲੋਂ ਪੇਂਡੂ ਵਿਕਾਸ ਅਤੇ ਸੈਰ-ਸਪਾਟਾ ਸਕੀਮਾਂ ਨੂੰ ਹੋਰ ਮਜ਼ਬੂਤ ਕਰਨ ਹਿੱਤ ਬਜਟ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ

ਪੇਂਡੂ ਰੁਜ਼ਗਾਰ ਯੋਜਨਾ ਲਈ 1500 ਕਰੋੜ ਰੁਪਏ, ਤੀਰਥ ਯਾਤਰਾ ਲਈ 312-ਕਰੋੜ ਰੁਪਏ

ਚੰਡੀਗੜ੍ਹ, 8 ਮਾਰਚ (ਵਿਸ਼ਵ ਵਾਰਤਾ);- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸੈਰ-ਸਪਾਟਾ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਤਹਿ ਦਿਲੋਂ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਸੂਬੇ ਦੇ ਬਜਟ ਵਿੱਚ ਪੇਂਡੂ ਖੇਤਰਾਂ ਦੇ ਵਿਕਾਸ ਵਿੱਚ ਹੋਰ ਤੇਜ਼ੀ ਲਿਆਉਣ ਲਈ ਅਹਿਮ ਪੇਂਡੂ ਭਲਾਈ ਸਕੀਮਾਂ ਲਈ ਢੁਕਵੇਂ ਬਜਟ ਪ੍ਰਬੰਧ ਕੀਤੇ ਹਨ। ਮੰਤਰੀ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਲਈ ਬਜਟ ਵਿੱਚ ਵਾਧਾ ਕਰਨ ਲਈ ਵੀ ਉਨ੍ਹਾਂ ਦਾ ਧੰਨਵਾਦ ਕੀਤਾ ਕਿਉਂਕਿ ਪੰਜਾਬ ਸਰਕਾਰ ਧਾਰਮਿਕ ਸਮਾਗਮਾਂ ਨੂੰ ਡੂੰਘੀ ਸ਼ਰਧਾ ਨਾਲ ਮਨਾਉਣ ਦੇ ਨਾਲ-ਨਾਲ ਪੰਜਾਬੀਆਂ ਦੀਆਂ ਧਾਰਮਿਕ ਭਾਵਨਾਵਾਂ ਪ੍ਰਤੀ ਵੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ।

ਪੇਂਡੂ ਵਿਕਾਸ ਨੂੰ ਤਰਜੀਹ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਸੌਂਦ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੇਂਡੂ ਜਨ-ਜੀਵਨ ਨੂੰ ਮਜ਼ਬੂਤ ਕਰਨ, ਪਿੰਡਾਂ ਵਿੱਚ ਸਥਾਈ ਅਸਾਸੇ ਬਣਾਉਣ ਅਤੇ ਸੂਬੇ ਵਿੱਚ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ।

ਮੰਤਰੀ ਨੇ ਵਿੱਤੀ ਸਾਲ 2026-27 ਦੌਰਾਨ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ ਨੂੰ ਲਾਗੂ ਕਰਨ ਲਈ ਪ੍ਰਸਤਾਵਿਤ 1500 ਕਰੋੜ ਰੁਪਏ ਦੇ ਬਜਟ ਦਾ ਵੀ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪੇਂਡੂ ਘਰਾਂ ਨੂੰ ਉਜਰਤ ਸੁਰੱਖਿਆ ਪ੍ਰਦਾਨ ਕਰਨ ਦੇ ਨਾਲ–ਨਾਲ ਰੁਜ਼ਗਾਰ ਪੈਦਾ ਕਰਨ ਅਤੇ ਪਿੰਡਾਂ ਵਿੱਚ ਟਿਕਾਊ ਅਸਾਸਿਆਂ ਦੀ ਸਿਰਜਣਾ ਵਿੱਚ ਮਦਦ ਦੇਣ ਲਈ ਵੀ ਅਹਿਮ ਭੂਮਿਕਾ ਨਿਭਾ ਰਹੀ ਹੈ।

ਸੌਂਦ ਨੇ ਕਿਹਾ ਕਿ ਮੌਜੂਦਾ ਸਾਲ ਦੌਰਾਨ ਇਸ ਯੋਜਨਾ ਤਹਿਤ ਲਗਭਗ 1100 ਕਰੋੜ ਰੁਪਏ ਪਹਿਲਾਂ ਹੀ ਖਰਚ ਕੀਤੇ ਜਾ ਚੁੱਕੇ ਹਨ, ਜਿਸ ਨਾਲ ਪੇਂਡੂ ਕਾਮਿਆਂ ਲਈ ਲਗਭਗ 223 ਲੱਖ ਦਿਹਾੜੀਆਂ ਦਾ ਰੁਜ਼ਗਾਰ ਦਿੱਤਾ ਗਿਆ । ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਢੁਕਵੇਂ ਬਜਟ ਪ੍ਰਬੰਧਾਂ ਨਾਲ ਕੰਮਾਂ ਦੀ ਨਿਰੰਤਰਤਾ, ਤਨਖਾਹਾਂ ਦੀ ਸਮੇਂ ਸਿਰ ਅਦਾਇਗੀ ਅਤੇ ਪੇਂਡੂ ਆਬਾਦੀ ਨੂੰ ਨਿਰੰਤਰ ਉਜਰਤ ਸਹਾਇਤਾ ਯਕੀਨੀ ਬਣਾਈ ਜਾਵੇਗੀ।

ਮੰਤਰੀ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਧੀਨ ਪੇਂਡੂ ਰਿਹਾਇਸ਼ ਲਈ ਅਲਾਟਮੈਂਟ ਦਾ ਵੀ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਯੋਜਨਾ ਨੂੰ ਲਾਗੂ ਕਰਨ ਵਿੱਚ ਕਾਫ਼ੀ ਤੇਜ਼ੀ ਲਿਆਂਦੀ ਹੈ ਅਤੇ ਮੌਜੂਦਾ ਸਾਲ ਦੌਰਾਨ ਲਗਭਗ 76000 ਪਰਿਵਾਰਾਂ ਨੂੰ ਰਿਹਾਇਸ਼ ਸਹਾਇਤਾ ਦਿੱਤੀ ਗਈ ਹੈ, ਜਿਸ ਵਿੱਚ ਲਗਭਗ 30000 ਹੜ੍ਹ ਪ੍ਰਭਾਵਿਤ ਪਰਿਵਾਰ ਵੀ ਸ਼ਾਮਲ ਹਨ।

ਸੌਂਦ ਨੇ ਅੱਗੇ ਕਿਹਾ ਕਿ ਸਰਕਾਰ ਵੱਲੋਂ ਵਿੱਤੀ ਸਾਲ 2026-27 ਦੌਰਾਨ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਅਧੀਨ ਇੱਕ ਲੱਖ ਹੋਰ ਘਰਾਂ ਦਾ ਪ੍ਰਸਤਾਵ ਹੈ, ਜਿਸ ਲਈ 800 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਇਸ ਉੱਦਮ ਤਹਿਤ ਪੰਜਾਬ ਦੇ ਹਜ਼ਾਰਾਂ ਪੇਂਡੂ ਪਰਿਵਾਰਾਂ ਨੂੰ ਮਕਾਨ ਮੁਹੱਈਆ ਕਰਵਾਏ ਜਾਣਗੇ।

ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਖੇਤਰ ਵਿੱਚ ਕੀਤੇ ਗਏ ਐਲਾਨਾਂ ਦਾ ਸਵਾਗਤ ਕਰਦਿਆਂ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ ਗੁਰੂ ਰਵਿਦਾਸ ਦੇ 650ਵੇਂ ਜਨਮ ਦਿਵਸ ਨੂੰ ਰਾਜ ਪੱਧਰੀ ਸਮਾਰੋਹ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਸ਼ੁਰੂਆਤੀ ਜਸ਼ਨ ਸ੍ਰੀ ਗੁਰੂ ਰਵਿਦਾਸ ਜੀ ਯਾਦਗਾਰੀ ਕੰਪਲੈਕਸ, ਜੋ ਗੁਰੂ ਰਵਿਦਾਸ ਜੀ ਦੇ ਤਪ ਅਸਥਾਨ ਵਜੋਂ ਜਾਣਿਆ ਜਾਂਦਾ ਹੈ, ਵਿਖੇ ਹੋਣਗੇ ਅਤੇ ਇਸ ਤੋਂ ਇਲਾਵਾ ਸਮਾਨਤਾ, ਸਦਭਾਵਨਾ, ਸ਼ਰਧਾ ’ਤੇ ਅਧਾਰਤ ਉਨ੍ਹਾਂ ਦੀਆਂ ਸਿੱਖਿਆਵਾਂ ਦੇ ਸਨਮਾਨ ਵਜੋਂ ਸਾਰਾ ਸਾਲ ਸੂਬੇ ਭਰ ਵਿੱਚ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ। ਇਨ੍ਹਾਂ ਯਾਦਗਾਰੀ ਸਮਾਗਮਾਂ ਲਈ 100 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।

ਮੰਤਰੀ ਨੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਉਪਰਾਲੇ ਦੀ ਵੀ ਸ਼ਲਾਘਾ ਕੀਤੀ ਜਿਸਦਾ ਉਦੇਸ਼ ਪੰਜਾਬ ਦੇ ਲੋਕਾਂ, ਖਾਸ ਕਰਕੇ ਬਜ਼ੁਰਗਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਪੂਰਾ ਕਰਨਾ ਹੈ। ਇਸ ਯੋਜਨਾ ਤਹਿਤ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਸਮੇਤ ਪ੍ਰਮੁੱਖ ਧਾਰਮਿਕ ਸਥਾਨਾਂ ਲਈ ਮੁਫਤ ਅਤੇ ਪੂਰੀ ਤਰ੍ਹਾਂ ਸਹਾਇਤਾ ਪ੍ਰਾਪਤ ਤੀਰਥ ਯਾਤਰਾਵਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਵਿੱਤੀ ਸਾਲ 2026-27 ਲਈ ਲਗਭਗ 7.15 ਲੱਖ ਨਾਗਰਿਕਾਂ ਲਈ ਤੀਰਥ ਯਾਤਰਾਵਾਂ ਦੀ ਸਹੂਲਤ ਲਈ 312 ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ।

ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਮੁੜ ਧੰਨਵਾਦ ਕਰਦਿਆਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਇਹ ਬਜਟ ਉਪਬੰਧ ਸਪੱਸ਼ਟ ਤੌਰ ’ਤੇ ਪੰਜਾਬ ਸਰਕਾਰ ਦੀ ਸਰਵਪੱਖੀ ਵਿਕਾਸ, ਵਿਸ਼ੇਸ਼ ਕਰਕੇ ਪੇਂਡੂ ਖੇਤਰਾਂ ਪ੍ਰਤੀ ਦ੍ਰਿੜ ਵਚਨਬੱਧਤਾ ਦੀ ਗਵਾਹੀ ਭਰਦੇ ਹਨ ਅਤੇ ਨਾਲ ਹੀ ਪੰਜਾਬ ਦੀ ਅਧਿਆਤਮਿਕ ਅਤੇ ਸ਼ਾਨਾਮੱਤੀ ਸੱਭਿਆਚਾਰਕ ਵਿਰਾਸਤ ਨੂੰ ਹੁਲਾਰਾ ਦਿੰਦੇ ਹਨ।

Tags: BREAKING NEWSBreaking news in PunjabiPunjab Budget 2026–27top headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

by Ranjit Singh
June 27, 2026
0

Punjab: ਆਪ ਨੇ ਸੱਦੀ ਆਪਣੇ ਸਾਰੇ 'ਮੰਤਰੀਆਂ ਅਤੇ ਵਿਧਾਇਕਾਂ' ਦੀ ਮੀਟਿੰਗ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਸ੍ਰੀ ਅਕਾਲ ਤਖ਼ਤ ਸਾਹਿਬ...

Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

by Ranjit Singh
June 27, 2026
0

Venezuela Earthquake: ਵੈਨੇਜ਼ੁਏਲਾ 'ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ - ਇਸ ਵਾਰ 4.9 ਦੀ ਤੀਬਰਤਾ ਦਾ...

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

Punjab Weather: ਪੰਜਾਬ ‘ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

by Ranjit Singh
June 27, 2026
0

Punjab Weather: ਪੰਜਾਬ 'ਚ ਅੱਜ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 27, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

by Ranjit Singh
June 27, 2026
0

Punjab: ਆਪ ਨੇ ਸੱਦੀ ਆਪਣੇ ਸਾਰੇ 'ਮੰਤਰੀਆਂ ਅਤੇ ਵਿਧਾਇਕਾਂ' ਦੀ ਮੀਟਿੰਗ ਚੰਡੀਗੜ੍ਹ, 27 ਜੂਨ (ਵਿਸ਼ਵ ਵਾਰਤਾ): ਸ੍ਰੀ ਅਕਾਲ ਤਖ਼ਤ ਸਾਹਿਬ...

Most Popular

ਨਿਰਮਾਤਾਵਾਂ ਨੇ ਸੰਨੀ ਦਿਓਲ, ਪ੍ਰੀਤੀ ਜ਼ਿੰਟਾ ਅਤੇ ਅਲੀ ਫਜ਼ਲ ਦੀ ਫਿਲਮ ‘Batwara 1947′ ਦੀ ਪਹਿਲੀ ਝਲਕ ਕੀਤੀ ਸਾਂਝੀ

ਨਿਰਮਾਤਾਵਾਂ ਨੇ ਸੰਨੀ ਦਿਓਲ, ਪ੍ਰੀਤੀ ਜ਼ਿੰਟਾ ਅਤੇ ਅਲੀ ਫਜ਼ਲ ਦੀ ਫਿਲਮ ‘Batwara 1947′ ਦੀ ਪਹਿਲੀ ਝਲਕ ਕੀਤੀ ਸਾਂਝੀ

by Navjot
3 weeks ago
0

ਨਿਰਮਾਤਾਵਾਂ ਨੇ ਸੰਨੀ ਦਿਓਲ, ਪ੍ਰੀਤੀ ਜ਼ਿੰਟਾ ਅਤੇ ਅਲੀ ਫਜ਼ਲ ਦੀ ਫਿਲਮ ‘Batwara 1947' ਦੀ ਪਹਿਲੀ ਝਲਕ ਕੀਤੀ ਸਾਂਝੀ ਮੁੰਬਈ, 9...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 