Punjab: ਸਿਹਤ ਖੇਤਰ ਲਈ ₹6,879 ਕਰੋੜ ਦਾ ਬਜਟ – ਹਰਪਾਲ ਚੀਮਾ
ਚੰਡੀਗੜ੍ਹ, 8 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਦਨ ’ਚ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਹਰਪਾਲ ਚੀਮਾ 2.50 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕਰ ਰਹੇ ਹਨ। ਅੱਜ ਵਿੱਤ ਮੰਤਰੀ ਹਰਪਾਲ ਚੀਮਾ ਆਪਣੀ ਸਰਕਾਰ ਦੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰ ਰਹੇ ਹਨ।
ਵਿੱਤ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ 2026-27 ਲਈ ਸਿਹਤ ਖੇਤਰ ਲਈ ₹6,879 ਕਰੋੜ ਦਾ ਬਜਟ ਅਲਾਟ ਕੀਤਾ ਹੈ। ਇਸਦਾ ਉਦੇਸ਼ ਪੰਜਾਬ ਵਿੱਚ ਸਰਕਾਰੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨਾ, ਸਿਹਤ ਸੰਭਾਲ ਤੱਕ ਪਹੁੰਚ ਵਧਾਉਣਾ ਅਤੇ ਹਰੇਕ ਨਾਗਰਿਕ ਨੂੰ ਆਸਾਨ, ਕਿਫਾਇਤੀ ਅਤੇ ਗੁਣਵੱਤਾ ਵਾਲੀ ਦੇਖਭਾਲ ਪ੍ਰਦਾਨ ਕਰਨਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























