PUNJAB : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਹੈ ਚੌਥਾ ਦਿਨ
ਵਿੱਤ ਮੰਤਰੀ ਹਰਪਾਲ ਚੀਮਾ ਬਜਟ ਕਰਨਗੇ ਪੇਸ਼
ਬਜਟ ਪੇਸ਼ ਕੀਤੇ ਜਾਣ ਤੋਂ ਪਹਿਲਾਂ ਮੁੱਖ ਮੰਤਰੀ ਨੇ ਸੱਦੀ ਕੈਬਨਿਟ ਮੀਟਿੰਗ
ਚੰਡੀਗੜ੍ਹ, 26ਮਾਰਚ(ਵਿਸ਼ਵ ਵਾਰਤਾ) PUNJAB : ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਜੋ ਕਿ 21 ਮਾਰਚ ਨੂੰ ਸ਼ੁਰੂ ਹੋਇਆ ਹੈ, ਦਾ ਅੱਜ ਚੌਥਾ ਦਿਨ ਹੈ। ਇਹ ਬਜਟ ਇਜਲਾਸ 28 ਮਾਰਚ ਨੂੰ ਸਮਾਪਤ ਹੋਵੇਗਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ‘ਆਪ’ ਸਰਕਾਰ ਦੇ ਕਾਰਜਕਾਲ ਦਾ ਚੌਥਾ ਬਜਟ ਅੱਜ (26 ਮਾਰਚ) ਨੂੰ ਪੇਸ਼ ਕਰਨਗੇ।
ਵਿਧਾਨ ਸਭਾ ਵਿੱਚ ਬਜਟ ਪੇਸ਼ ਕੀਤੇ ਜਾਣ ਤੋਂ ਪਹਿਲਾਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਇੱਕ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਅੱਜ ਸਵੇਰੇ 9:30 ਵਜੇ ਮੁੱਖ ਮੰਤਰੀ ਦੀ ਰਿਹਾਇਸ਼, ਕੋਠੀ ਨੰ.45, ਸੈਕਟਰ-2. ਚੰਡੀਗੜ੍ਹ ਵਿਖੇ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/