Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ !
ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਪੁਲਿਸ ਨੇ ਕੈਮਿਸਟ ਅਸ਼ਵਨੀ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸਨੇ ਪੰਜਾਬ ਦੇ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ (45) ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਉਸਨੇ ਮੰਗਲਵਾਰ ਨੂੰ ਫੇਸਬੁੱਕ ਲਾਈਵ ਦੌਰਾਨ ਝੋਟਾ ਨੂੰ ਤਿੰਨ ਗੋਲੀਆਂ ਮਾਰੀਆਂ ਸਨ। ਪੁਲਿਸ ਸੂਤਰਾਂ ਅਨੁਸਾਰ, ਅਸ਼ਵਨੀ ਨੂੰ ਰਾਜਸਥਾਨ ਦੇ ਸਾਲਾਸਰ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਦੌਰਾਨ ਹੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਾਨਸਾ ਪ੍ਰਸ਼ਾਸਨ ਮੁਲਜ਼ਮ ਅਸ਼ਵਨੀ ਦੇ ਘਰ ਨੂੰ ਬੁਲਡੋਜ਼ਰ ਕਰਨ ਦੀ ਤਿਆਰੀ ਕਰ ਰਿਹਾ ਹੈ। ਝੋਟਾ ਦੇ ਕਤਲ ਤੋਂ ਗੁੱਸੇ ਵਿੱਚ ਆਈਆਂ ਸਿੱਖ ਜਥੇਬੰਦੀਆਂ ਨੇ ਅੱਜ ਮਾਨਸਾ ਬੰਦ ਦਾ ਸੱਦਾ ਦਿੱਤਾ ਹੈ। ਪਰਿਵਾਰ ਅੰਤਿਮ ਸਸਕਾਰ ਨਾ ਕਰਨ ‘ਤੇ ਅਟੱਲ ਹੈ। ਉਹ ਮਾਮਲੇ ਦੀ ਸੀਬੀਆਈ ਜਾਂਚ ਅਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























