Punjab ਚ ਸਰਕਾਰੀ ਬੱਸਾਂ ਦਾ ਚੱਕਾ ਜਾਮ
- ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
- ਆਮ ਲੋਕਾਂ ਨੂੰ ਕਰਨਾ ਪੈ ਰਿਹਾ ਹੈ ਭਾਰੀ ਮੁਸ਼ਕਿਲਾਂ ਦਾ ਸਾਹਮਣਾ
ਚੰਡੀਗੜ੍ਹ, 6 ਜਨਵਰੀ : ਪੰਜਾਬ ‘ਚ ਰੋਡਵੇਜ਼ ਬੱਸਾਂ ਦੇ ਮੁਲਾਜ਼ਮ 3 ਦਿਨਾਂ ਲਈ ਹੜਤਾਲ ‘ਤੇ ਚਲੇ ਗਏ ਹਨ। ਪੰਜਾਬ ਰੋਡਵੇਜ਼ ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਵਿੱਚ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੇ ਕਿਹਾ ਕਿ ਅਸੀਂ ਆਪਣੀਆਂ ਸੇਵਾਵਾਂ ਪੱਕੇ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਾਂ। ਪਰ ਸੂਬਾ ਸਰਕਾਰ ਸਾਡੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ। ਜਿਸ ਕਾਰਨ ਮੁਲਾਜ਼ਮਾਂ ਨੇ ਤਿੰਨ ਰੋਜ਼ਾ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਰਕਾਰ ਬਣਨ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਸਾਰੇ ਵਿਭਾਗਾਂ ਵਿੱਚ ਠੇਕੇ ’ਤੇ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਪੱਕਾ ਕੀਤਾ ਜਾਵੇਗਾ। ਪਰ ਸਰਕਾਰ ਬਣਨ ਤੋਂ ਬਾਅਦ ਕਿਸੇ ਵੀ ਕੱਚੇ ਮੁਲਾਜ਼ਮ ਵੱਲ ਧਿਆਨ ਨਹੀਂ ਦਿੱਤਾ ਗਿਆ।
ਇਸ ਹੜਤਾਲ ਕਾਰਨ ਆਮ ਲੋਕਾਂ ਖਾਸ ਕਰਕੇ ਔਰਤਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਰੂਟਾਂ ‘ਤੇ ਸਿਰਫ਼ ਸਰਕਾਰੀ ਬੱਸਾਂ ਹੀ ਚੱਲਦੀਆਂ ਹਨ ਅਤੇ ਅਜਿਹੇ ਰੂਟਾਂ ‘ਤੇ ਸਫ਼ਰ ਕਰਨ ਵਾਲੇ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/