PUNJAB : ਫੜੇ ਕਿਸਾਨਾਂ ਨੂੰ ਰਿਹਾਅ ਕਰਨਾ ਜਥੇਬੰਦੀਆਂ ਦੀ ਜਿੱਤ – ਬੂਟਾ ਸਿੰਘ ਬੁਰਜਗਿੱਲ
ਚੰਡੀਗੜ੍ਹ, 28ਮਾਰਚ(ਵਿਸ਼ਵ ਵਾਰਤਾ) PUNJAB : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫੜੇ ਗਏ ਕਿਸਾਨ ਆਗੂਆਂ ਨੂੰ ਰਿਹਾਅ ਕਰਨਾ ਕਿਸਾਨ ਜਥੇਬੰਦੀਆਂ ਦੀ ਵੱਡੀ ਜਿੱਤ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਰਿਹਾਈ ਲਈ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉਪਰ ਪੰਜਾਬ ਸਮੇਤ ਦੇਸ਼ ਭਰ ਦੇ ਜ਼ਿਲ੍ਹਾ ਹੈਡਕੁਆਰਟਰਾਂ ਉਤੇ ਧਰਨੇ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਵੇਂ ਕਿਸਾਨਾਂ ਨੂੰ ਸਰਕਾਰ ਮਜ਼ਬੂਰਨ ਰਿਹਾਅ ਕਰਨ ਲੱਗੀ ਹੈ,ਪਰ ਇਸ ਦੇ ਬਾਵਜੂਦ ਅੱਜ ਦੇ ਜਬਰ ਵਿਰੋਧੀ ਧਰਨੇ ਜਾਰੀ ਰਹਿਣਗੇ, ਜਿਸ ਦੌਰਾਨ ਕਿਸਾਨਾਂ ਦੀ ਰਿਹਾਈ ਤੋਂ ਇਲਾਵਾ ਹੋਰ ਮੰਗਾਂ ਮਸਲਿਆਂ ਨੂੰ ਵੀ ਉਭਾਰਿਆ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
Latest News : ਸਰਵਣ ਸਿੰਘ ਪੰਧੇਰ ਜੇਲ੍ਹ ਤੋਂ ਰਿਹਾਅ ; ਵੀਡੀਓ ਸੰਦੇਸ਼ ਕੀਤਾ ਜਾਰੀ