Punjab By-election: EVM ਮਸ਼ੀਨਾਂ ਨੂੰ ਸਖ਼ਤ ਸੁਰੱਖਿਆ ਪਹਿਰੇ ਹੇਠ ਸਟਰਾਂਗ ਰੂਮਾਂ ‘ਚ ਰੱਖਿਆ
– 23 ਨਵੰਬਰ ਨੂੰ ਹੋਵੇਗੀ ਵੋਟਾਂ ਦੀ ਗਿਣਤੀ
ਗੁਰਦਾਸਪੁਰ, 21 ਨਵੰਬਰ – ਡੇਰਾ ਬਾਬਾ ਨਾਨਕ ਜ਼ਿਮਨੀ ਚੋਣ (Punjab By-election) ਲਈ ਪੋਲਿੰਗ ਅਮਨ ਸ਼ਾਂਤੀ ਪੂਰਵਕ ਨੇਪੇਰੇ ਚੜ੍ਹਨ ਤੋ ਬਆਦ ਈ.ਵੀ.ਐੱਮ. ਮਸ਼ੀਨਾਂ ਨੂੰ ਸੁਰੱਖਿਆ ਇੰਤਜ਼ਾਮਾਂ ਦੇ ਸਖ਼ਤ ਪਹਿਰੇ ਹੇਠ ਸਟਰਾਂਗ ਰੂਮਾਂ ਵਿੱਚ ਰੱਖਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕਮ-ਜ਼ਿਲ੍ਹਾ ਚੋਣ ਅਫਸਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਜ਼ਿਮਨੀ ਚੋਣ ਡੇਰਾ ਬਾਬਾ ਨਾਨਕ ਦੀਆਂ ਵੋਟਿੰਗ ਮਸ਼ੀਨਾਂ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ, ਗੁਰਦਾਸਪੁਰ ਵਿਖੇ ਸਟਰਾਂਗ ਰੂਮ ਵਿੱਚ ਰੱਖੀਆਂ ਗਈਆਂ ਹਨ ਜਿੱਥੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਟਰਾਂਗ ਰੂਮਾਂ ਦੇ ਬਾਹਰਵਾਰ ਕੇਂਦਰੀ ਸੁਰੱਖਿਆ ਬਲਾਂ, ਪੰਜਾਬ ਆਰਮਡ ਪੁਲਿਸ ਅਤੇ ਪੰਜਾਬ ਪੁਲਿਸ ਜਵਾਨਾਂ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸਟਰਾਂਗ ਰੂਮ ਦੇ ਬਾਹਰਵਾਰ ਸੀ.ਸੀ.ਟੀਵੀ ਕੈਮਰੇ ਵੀ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ 23 ਨਵੰਬਰ ਨੂੰ ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ, ਗੁਰਦਾਸਪੁਰ ਵਿਖੇ ਹੋਵੇਗੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/