ਗਿੱਦੜਬਾਹਾ ਸੀਟ ਜਿੱਤਣ ਤੋਂ ਬਾਅਦ ਡਿੰਪੀ ਢਿੱਲੋਂ ਨੇ ਦਿੱਤਾ ਵੱਡਾ ਬਿਆਨ
– ਤਿੰਨ ਵੱਡੇ ਆਗੂਆਂ ਵਿਚਾਲੇ ਸੀ ਮੁਕਾਬਲਾ
ਸ੍ਰੀ ਮੁਕਤਸਰ ਸਾਹਿਬ, 23 ਨਵੰਬਰ (ਵਿਸ਼ਵ ਵਾਰਤਾ) : ਗਿੱਦੜਬਾਹਾ ਵਿਧਾਨ ਸਭਾ ਸੀਟ (Punjab By-Elections) ਆਮ ਆਦਮੀ ਪਾਰਟੀ ਨੇ ਜਿੱਤ ਲਈ ਹੈ। ਇਸ ਸੀਟ ‘ਤੇ ਤਿੰਨ ਵੱਡੇ ਆਗੂਆਂ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਵਿਧਾਇਕ ਡਿੰਪੀ ਢਿੱਲੋਂ ਵਿਚਕਾਰ ਮੁਕਾਬਲਾ ਸੀ।’ਆਪ’ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਇਸ ਸੀਟ ਤੇ ਜਿੱਤ ਹਾਸਿਲ ਕੀਤੀ ਹੈ
ਸ਼ਾਨਦਾਰ ਜਿੱਤ ਤੋਂ ਬਾਅਦ ਡਿੰਪੀ ਢਿੱਲੋਂ ਨੇ ਕਿਹਾ ਕਿ “ਜੋ ਜਿੱਤ ਉਨ੍ਹਾਂ ਨੂੰ ਮਿਲੀ ਹੈ, ਉਹ ਉਨ੍ਹਾਂ ਇਕੱਲਿਆਂ ਦੀ ਨਹੀਂ ਸਗੋਂ ਸਾਰੇ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ। ਵਰਕਰਾਂ ਦੀ ਮਿਹਨਤ ਸਦਕਾ ਹੀ ਇਹ ਸੰਭਵ ਹੋਇਆ ਹੈ।” ਦੱਸ ਦਈਏ ਕਿ ਇਸ ਸੀਟ ‘ਤੇ ਪੰਜਾਬ ‘ਚ ਸਭ ਤੋਂ ਵੱਧ ਵੋਟਿੰਗ ਹੋਈ ਸੀ। ਚੋਣ ਕਮਿਸ਼ਨ ਅਨੁਸਾਰ ਇੱਥੇ 81.9% ਵੋਟਾਂ ਪਈਆਂ ਸਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/