Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ
ਚੰਡੀਗੜ੍ਹ, 20 ਦਸੰਬਰ 2025 – ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਚਾਨਕ ਕੈਬਨਿਟ ਮੀਟਿੰਗ ਸੱਦੀ ਹੈ। ਇਹ ਮੀਟਿੰਗ ਅੱਜ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਜਾਣ ਦੀ ਉਮੀਦ ਹੈ। ਇਹ ਮੀਟਿੰਗ ਦੁਪਹਿਰ 3 ਵਜੇ ਹੋਵੇਗੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ, ਪੰਜਾਬ ਦੇ ਮੁੱਖ ਮੰਤਰੀ ਨੇ ਮਨਰੇਗਾ ਸਕੀਮ ਦਾ ਨਾਮ ਬਦਲਣ ਦਾ ਵਿਰੋਧ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮੁੱਦੇ ਨੂੰ ਲੈ ਕੇ ਜਨਵਰੀ ਦੇ ਦੂਜੇ ਹਫ਼ਤੇ ਇੱਕ ਵਿਸ਼ੇਸ਼ ਸੈਸ਼ਨ ਬੁਲਾਏਗੀ। ਇਸ ਮੀਟਿੰਗ ‘ਚ ਵਿਸ਼ੇਸ਼ ਸੈਸ਼ਨ ਸੱਦਣ ਦੇ ਫੈਸਲੇ ‘ਤੇ ਮੋਹਰ ਲਾਈ ਜਾ ਸਕਦੀ ਹੈ। ਇਸ ਤੋਂ ਬਿਨਾਂ ਸ਼ਹੀਦੀ ਹਫਤੇ ਨੂੰ ਲੈ ਕੇ ਅਤੇ ਨਵੇਂ ਸਾਲ ਦੀ ਆਮਦ ਮੌਕੇ ਵੀ ਕੈਬਨਿਟ ਵਲੋਂ ਕੋਈ ਅਹਿਮ ਐਲਾਨ ਕੀਤਾ ਜਾ ਸਕਦਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























