PUNJAB : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ; ਕਈ ਵੱਡੇ ਫ਼ੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਚੰਡੀਗੜ੍ਹ, 14ਨਵੰਬਰ(ਵਿਸ਼ਵ ਵਾਰਤਾ) PUNJAB : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ (14 ਨਵੰਬਰ) ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਅੱਜ ਸ਼ਾਮ 4 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਇਸ ਮੀਟਿੰਗ ਦੌਰਾਨ ਅਹਿਮ ਫ਼ੈਸਲਿਆਂ ਉੱਤੇ ਮੋਹਰ ਲੱਗ ਸਕਦੀ ਹੈ।

ਮੀਟਿੰਗ ਦਾ ‘ਏਜੰਡਾ’ ਹਾਲੇ ਜਾਰੀ ਨਹੀਂ ਕੀਤਾ ਗਿਆ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਉਸ ਵਕਤ ਹੋਵੇਗੀ ਜਦੋਂ ਤਰਨ ਤਾਰਨ ਦੀ ਜ਼ਿਮਨੀ ਚੋਣ ਦੇ ਨਤੀਜੇ ਸਾਹਮਣੇ ਆ ਚੁੱਕੇ ਹੋਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























