CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ!
ਚੰਡੀਗੜ੍ਹ, 20 ਜੁਲਾਈ 2026 (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਮਾਨ ਨੇ ਭਲਕੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਪਰ ਸੰਭਾਵਨਾ ਹੈ ਕਿ ਇਸ ਮੀਟਿੰਗ ਵਿੱਚ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।
























