ਪੰਜਾਬ ਕੈਬਿਨਟ ਦੀ ਮੀਟਿੰਗ ‘ਚ ਲਏ ਗਏ ਵੱਡੇ ਫੈਸਲੇ, ਪੜੋ ਵੇਰਵਾ
ਐਂਟੀ ਡਰੋਨ ਸਿਸਟਮ ਨੂੰ ਮਨਜ਼ੂਰੀ ਸਣੇ ਇਨ੍ਹਾਂ ਫੈਸਲਾ ‘ਤੇ ਲੱਗੀ ਮੋਹਰ
ਚੰਡੀਗੜ੍ਹ, 9 ਮਈ (ਵਿਸ਼ਵ ਵਾਰਤਾ): ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਇਹ ਮੀਟਿੰਗ ਭਾਰਤ-ਪਾਕਿਸਤਾਨ ਸਰਹੱਦ ‘ਤੇ ਜਾਰੀ ਤਣਾਅ ਵਿਚਾਲੇ ਬੁਲਾਈ ਗਈ। ਪੰਜਾਬ ਕੈਬਿਨਟ ਦੀ ਮੀਟਿੰਗ ‘ਚ ਕਈ ਵੱਡੇ ਫੈਸਲਿਆ ਤੇ ਮੋਹਰ ਲਗਾਈ ਗਈ ਪੰਜਾਬ ਕੈਬਿਨੇਟ ਦੀ ਬੈਠਕ ਤੋਂ ਬਾਅਦ CM ਭਗਵੰਤ ਸਿੰਘ ਮਾਨ ਨੇ ਮੀਡੀਆ ਨੂੰ ਸੰਬੋਧਨ ਕੀਤਾ ਅਤੇ ਬੈਠਕ ਚ ਲਏ ਫੈਸਲਾ ਬਾਰੇ ਜਾਣਕਾਰੀ ਸਾਂਝੀ ਕੀਤੀ ।
ਅੱਜ ਦੀ ਮੀਟਿੰਗ ‘ਚ ਐਂਟੀ ਡਰੋਨ ਸਿਸਟਮ ਖ਼ਰੀਦਣ ਨੂੰ ਮਨਜ਼ੂਰੀ ਦਿਤੀ ਗਈ ਹੈ ਇਸ ਦੇ ਨਾਲ ਹੀ ਇਕ ਹੋਰ ਵੱਡਾ ਫੈਸਲਾ ਲੈਂਦਿਆਂ ਸੀ ਐਮ ਮਾਨ ਨੇ ਕਿਹਾ ਕਿ ਫਰਿਸ਼ਤੇ ਸ੍ਕਿਨ ਸਿਰਫ ਸੜਕ ਦੁਰਘਟਨਾ ‘ਚ ਜ਼ਖ਼ਮੀ ਤਕ ਹੀ ਸੀਮਤ ਨਹੀਂ ਰਹੇਗੀ ਸਗੋਂ ਜੰਗ ਦੌਰਾਨ ਜ਼ਖਮੀ ਹੋਏ ਲੋਕਾਂ ਦਾ ਖਰਚਾ ਵੀ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ ਦੱਸ ਦਈਏ ਕਿ ਜੇਲ੍ਹਾਂ ‘ਚ ਅਤਿ ਆਧੁਨਿਕ ਜੈਮਰ ਲਗਾਉਣ ਦੇ ਫੈਸਲੇ ਨੂੰ ਵੀ ਅੱਜ ਕੈਬਿਨੇਟ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ।
ਭਾਰਤ-ਪਾਕਿਸਤਾਨ ਸਰਹੱਦ ‘ਤੇ ਵਧਦੇ ਤਣਾਅ ਦੇ ਵਿਚਕਾਰ ਪੰਜਾਬ ਸਰਕਾਰ ਨੇ ਸਾਰੇ ਆਈਏਐਸ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ। ਸਰਕਾਰ ਵੱਲੋਂ ਹੁਕਮ ਜਾਰੀ ਕਰਦੇ ਹੋਏ ਕਿਹਾ ਗਿਆ ਕਿ ਕੋਈ ਵੀ ਅਧਿਕਾਰੀ ਅਗਲੇ ਹੁਕਮਾਂ ਤੱਕ ਛੁੱਟੀ ਨਹੀਂ ਲਵੇਗਾ। ਕੋਈ ਵੀ ਅਧਿਕਾਰੀ ਆਪਣੀ ਤਾਇਨਾਤੀ ਵਾਲੀ ਥਾਂ ਤੋਂ ਬਾਹਰ ਵੀ ਨਹੀਂ ਜਾਵੇਗਾ।






















