PUNJAB : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ

ਚੰਡੀਗੜ੍ਹ, 8ਸਤੰਬਰ(ਵਿਸ਼ਵ ਵਾਰਤਾ) PUNJAB : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਹੈ। ਪੰਜਾਬ ਕੈਬਨਿਟ ਦੀ ਇਹ ਮੀਟਿੰਗ ਅੱਜ ਦੁਪਹਿਰ 12 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਣ ਵਾਲੀ ਹੈ।

ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਵੇਗੀ, ਜੋ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ‘ਚ ਸ਼ਾਮਲ ਹੋਣਗੇ ਕਿਉਂਕਿ ਉਹ ਅਜੇ ਵੀ ਹਸਪਤਾਲ ਵਿੱਚ ਦਾਖਲ ਹਨ ਅਤੇ ਪੂਰੀ ਤਰ੍ਹਾਂ ਠੀਕ ਨਹੀਂ ਹੋਏ ਹਨ। ਇਸ ਮੀਟਿੰਗ ਵਿੱਚ ਸੂਬੇ ਵਿੱਚ ਹੜ੍ਹਾਂ ਸਬੰਧੀ ਵੱਡੇ ਫੈਸਲੇ ਲਏ ਜਾ ਸਕਦੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























