Punjab ਮੰਤਰੀ ਮੰਡਲ ਦੀ ਅਹਿਮ ਮੀਟਿੰਗ ਜਾਰੀ
CM ਮਾਨ ਦੀਆਂ ਫੋਰਟਿਸ ਹਸਪਤਾਲ ਅੰਦਰੋਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ
ਚੰਡੀਗੜ੍ਹ, 8 ਸਤੰਬਰ 2025 (ਵਿਸ਼ਵ ਵਾਰਤਾ): ਪੰਜਾਬ (Punjab) ਕੈਬਨਿਟ ਮੀਟਿੰਗ ਦੀ ਅਹਿਮ ਮੀਟਿੰਗ ਸ਼ੁਰੂ ਹੋ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ਵਿਖੇ ਹੋ ਰਹੀ ਹੈ, ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਮੀਟਿੰਗ ਚ ਸ਼ਾਮਿਲ ਹੋਏ ਹਨ। ਮੁੱਖ ਮੰਤਰੀ ਮਾਨ ਦੀਆਂ ਫੋਰਟਿਸ ਹਸਪਤਾਲ ਅੰਦਰੋਂ ਪਹਿਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

ਮੰਨਿਆ ਜਾ ਰਿਹਾ ਹੈ ਕਿ ਅੱਜ ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਇੱਕ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਮਾਈਨਿੰਗ ਨੀਤੀ ਵਿੱਚ ਬਦਲਾਅ ਕੀਤਾ ਜਾ ਸਕਦਾ ਹੈ ਜਿਸ ਤਹਿਤ “ਮੇਰਾ ਖੇਤ, ਮੇਰਾ ਰੇਤ” ਨੀਤੀ ਲਾਗੂ ਕਰਨ ਨੂੰ ਇਜਾਜ਼ਤ ਦਿਤੀ ਜਾ ਸਕਦੀ ਹੈ।

ਦੱਸ ਦਈਏ ਕਿ ਸੂਬੇ ਦੇ 23 ਜ਼ਿਲ੍ਹਿਆਂ ਦੇ 1900 ਤੋਂ ਵੱਧ ਪਿੰਡ ਹੜ੍ਹਾਂ ਤੋਂ ਪ੍ਰਭਾਵਿਤ ਹਨ। ਇਸ ਦੇ ਨਾਲ ਹੀ 3,87,013 ਲੋਕ ਪ੍ਰਭਾਵਿਤ ਹਨ। ਇਸ ਦੇ ਨਾਲ ਹੀ 46 ਲੋਕਾਂ ਦੀ ਜਾਨ ਚਲੀ ਗਈ ਹੈ। ਤਿੰਨ ਲੋਕ ਅਜੇ ਵੀ ਲਾਪਤਾ ਹਨ। ਹਾਲਾਂਕਿ ਪੰਜਾਬ ਸਰਕਾਰ ਨੇ ਹੜ੍ਹਾਂ ਵਿਚਾਲੇ ਪਹਿਲਾਂ ਵੀ ਕੈਬਨਿਟ ਦੀ ਮੀਟਿੰਗ ਬੁਲਾਈ ਸੀ, ਪਰ ਅਚਾਨਕ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਦਾ ਦੌਰਾ ਰੱਦ ਕਰ ਦਿੱਤਾ ਗਿਆ। ਸਿਹਤ ਜ਼ਿਆਦਾ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਫਿਲਹਾਲ ਮੁੱਖ ਮੰਤਰੀ ਦੀ ਸਿਹਤ ਵਿੱਚ ਹੁਣ ਸੁਧਾਰ ਹੋ ਰਿਹਾ ਹੈ। ਮੋਹਾਲੀ ਦੇ ਫੋਰਟਿਸ ਹਸਪਤਾਲ ਨੇ ਮੁੱਖ ਮੰਤਰੀ ਮਾਨ ਦੇ ਸਿਹਤ ਬੁਲੇਟਿਨ ਵਿੱਚ ਕਿਹਾ ਕਿ ਉਨ੍ਹਾਂ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ ਹੈ ਅਤੇ ਬਲੱਡ ਪ੍ਰੈਸ਼ਰ ਦੇ ਮਾਪਦੰਡਾਂ ਵਿੱਚ ਸੁਧਾਰ ਹੋ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















