Punjab ਕੈਬਿਨੇਟ ਮੀਟਿੰਗ ‘ਚ ਲਏ ਗਏ ਅਹਿਮ ਫ਼ੈਸਲੇ; ਪੜ੍ਹੋ ਵੇਰਵਾ
ਚੰਡੀਗੜ੍ਹ, 11 ਅਪ੍ਰੈਲ 2026 (ਵਿਸ਼ਵ ਵਾਰਤਾ): ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ਉਪਰ ਮੋਹਰ ਲਾਈ ਗਈ।
ਪੰਜਾਬ ਕੈਬਨਿਟ ਮੀਟਿੰਗ ਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਬੇਅਦਬੀਆਂ ਸੰਬੰਧੀ ‘ਜਾਗਤ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026’ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਤਹਿਤ ਬੇਅਦਬੀ ਦੇ ਮਾਮਲਿਆਂ ਵਿਚ ਦੋਸ਼ੀਆਂ ਲਈ ਘੱਟੋ-ਘੱਟ 10 ਸਾਲ ਦੀ ਸਜ਼ਾ ਅਤੇ ਵੱਧ ਤੋਂ ਵੱਧ ਉਮਰ ਕੈਦ ਤੱਕ ਦੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਦੇ ਨਾਲ ਹੀ ਦੋਸ਼ੀਆਂ ‘ਤੇ 5 ਲੱਖ ਤੋਂ ਲੈ ਕੇ 25 ਲੱਖ ਰੁਪਏ ਤੱਕ ਦਾ ਭਾਰੀ ਜੁਰਮਾਨਾ ਵੀ ਲਗਾਇਆ ਜਾ ਸਕੇਗਾ ਅਤੇ DSP ਰੈਂਕ ਦਾ ਅਧਿਕਾਰੀ ਮਾਮਲੇ ਦੀ ਜਾਂਚ ਕਰੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























