Punjab ਕੈਬਨਿਟ ਦੀ ਮੀਟਿੰਗ ‘ਚ ਲਏ ਗਏ ਕਈ ਵੱਡੇ ਫ਼ੈਸਲੇ
– ਬੈਠਕ ਤੋਂ ਬਾਅਦ ਅਮਨ ਅਰੋੜਾ ਨੇ ਸਾਂਝੀ ਕੀਤੀ ਜਾਣਕਾਰੀ

ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਆਂ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਹੋਈ ਇਹ ਬੈਠਕ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45, ਸੈਕਟਰ-2, ਚੰਡੀਗੜ੍ਹ ਵਿਖੇ ਹੋਈ। ਅੱਜ ਦੀ ਮੀਟਿੰਗ ‘ਚ ਕਈ ਵੱਡੇ ਫੈਸਲੇ ਲੈ ਗਏ ਹਨ ਜਿਸ ਸੰਬੰਧੀ ਜਾਣਕਾਰੀ ਅਮਨ ਅਰੋੜਾ ਵੱਲੋਂ ਸਾਂਝੀ ਕੀਤੀ ਗਈ।
ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਅਮਨ ਅਰੋੜਾ ਨੇ ਕਿਹਾ ਕਿ ਉਦਯੋਗਿਕ ਪਲਾਂਟਾਂ ਸੰਬੰਧੀ ਸਕੀਮ ਨੂੰ ਪ੍ਰਵਾਨਗੀ ਦਿੱਤੀ ਗਈ। ਜਿਸ ਵਿਚ ਕੋਈ ਵੀ ਵਪਾਰਕ, ਹਸਪਤਾਲ, ਹੋਟਲ ਜਾਂ ਹੋਸਟਲ, ਸੰਸਥਾ ਬਣਾਉਣਾ ਚਾਹੁੰਦਾ ਹੈ, ਇਸ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ, ਜਿਸ ਵਿਚ 1 ਹਜ਼ਾਰ ਗਜ਼ ਤੋਂ 10 ਹਜ਼ਾਰ ਗਜ਼ ਤੱਕ ਦੇ ਪਲਾਟ ਸ਼ਾਮਿਲ ਹਨ। ਇਸ ਦੇ ਨਾਲ ਹੀ 40 ਹਜ਼ਾਰ ਗਜ਼ ਦੇ ਉਦਯੋਗਿਕ ਪਲਾਟਾਂ ਨੂੰ ਉਦਯੋਗਿਕ ਪਾਰਕਾਂ ਵਿਚ ਬਦਲਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।























