Punjab ਕੈਬਿਨੇਟ ਦੀ ਮੀਟਿੰਗ ਚ ਲਏ ਗਏ ਅਹਿਮ ਫੈਸਲੇ
– 154 ਬਲਾਕਾਂ ਦਾ ਪੁਨਰਗਠਨ, ਪੜ੍ਹੋ ਪੂਰੀ ਖਬਰ

ਚੰਡੀਗੜ੍ਹ, 30 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਹੋਈ, ਜਿਸ ਵਿਚ ਪੰਚਾਇਤ ਵਿਭਾਗ ਦੇ ਬਲਾਕਾਂ ਦਾ ਪੁਨਰਗਠਨ ਕੀਤਾ ਗਿਆ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਪੰਜਾਬ ਭਵਨ ਵਿਖੇ ਇਕ ਪ੍ਰੈਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਅੱਜ ਹੋਈ ਕੈਬਨਿਟ ਮੀਟਿੰਗ ਵਿੱਚ ਪੰਜਾਬ ਦੇ 154 ਬਲਾਕਾਂ ਦਾ ਪੁਨਰਗਠਨ ਕੀਤਾ ਗਿਆ ਹੈ। ਇਸ ਕਾਰਨ ਕਈ ਬਲਾਕਾਂ ਦੇ ਨਾਮ ਵੀ ਬਦਲ ਦਿੱਤੇ ਗਏ ਹਨ। ਹੁਣ ਲੋਕਾਂ ਅਤੇ ਪੰਚ-ਸਰਪੰਚਾਂ ਨੂੰ ਆਪਣਾ ਛੋਟਾ-ਮੋਟਾ ਕੰਮ ਕਰਵਾਉਣ ਲਈ 15 ਤੋਂ 20 ਕਿਲੋਮੀਟਰ ਦਾ ਸਫ਼ਰ ਨਹੀਂ ਕਰਨਾ ਪਵੇਗਾ।
ਚੀਮਾ ਨੇ ਕਿਹਾ ਕਿ ਅਸੀਂ ਕੋਈ ਨਵਾਂ ਬਲਾਕ ਨਹੀਂ ਬਣਾਇਆ ਹੈ। ਬਹੁਤ ਸਾਰੇ ਬਲਾਕਾਂ ਦੇ ਨਾਮ ਜ਼ਰੂਰ ਬਦਲ ਜਾਣਗੇ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅੰਦਰ ਬਲਾਕ ਤਰਕਸੰਗਤ ਨਹੀਂ ਸਨ। ਇਸ ਕਾਰਨ ਸਰਕਾਰ ਨੂੰ ਕੰਮ ਕਰਨ ਵਿੱਚ ਮੁਸ਼ਕਲ ਆ ਰਹੀ ਸੀ। ਇਸ ਕਾਰਨ ਯੋਜਨਾਬੰਦੀ ਨਹੀਂ ਹੋ ਸਕੀ। 154 ਬਲਾਕਾਂ ਦਾ ਪੁਨਰਗਠਨ ਕੀਤਾ ਗਿਆ ਹੈ।
























