Punjab ਕੈਬਨਿਟ ਮੀਟਿੰਗ ‘ਚ ਲਿਆ ਗਿਆ ਵੱਡਾ ਫੈਸਲਾ
ਅਨੁਸੂਚਿਤ ਜਾਤੀ ਪਰਿਵਾਰਾਂ ਦਾ 68 ਕਰੋੜ ਦਾ ਕਰਜਾ ਕੀਤਾ ਮੁਆਫ, ਪੜੋ ਪੂਰੀ ਖਬਰ

ਚੰਡੀਗੜ੍ਹ, 3 ਜੂਨ (ਵਿਸ਼ਵ ਵਾਰਤਾ): ਅੱਜ ਲਗਾਤਾਰ ਦੂਜੇ ਦਿਨ ਪੰਜਾਬ (Punjab) ਕੈਬਨਿਟ ਦੀ ਅਹਿਮ ਮੀਟਿੰਗ ਹੋਈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਈ। ਇਸ ਦੌਰਾਨ ਸਾਰੇ ਮੰਤਰੀ ਅਤੇ ਵਿਧਾਇਕ ਮੌਜੂਦ ਸਨ। ਇਹ ਮੀਟਿੰਗ ਲਗਭਗ 40 ਤੋਂ 45 ਮਿੰਟ ਤੱਕ ਚੱਲੀ। ਮੁੱਖ ਮੰਤਰੀ ਭਗਵੰਤ ਮਾਨ ਮੀਡੀਆ ਦੇ ਰੂਬਰੂ ਹੋਏ ਅਤੇ ਵੱਡਾ ਐਲਾਨ ਕੀਤਾ।
ਪੰਜਾਬ ਕੈਬਨਿਟ ਦੀ ਮੀਟਿੰਗ ਚ ‘ਅੱਜ ਅਨੁਸੂਚਿਤ ਜਾਤੀ ਪਰਿਵਾਰਾਂ ਦਾ ਕਰਜ਼ਾ ਮੁਆਫ਼ ਕਰਨ ਦਾ ਫੈਸਲਾ ਲਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਹਜ਼ਾਰਾਂ ਪਰਿਵਾਰਾਂ ਲਈ ਰਾਹਤ ਦਾ ਦਿਨ ਹੈ। ਵਿੱਤ ਮੰਤਰੀ ਵੱਲੋਂ ਬਜਟ ਵਿੱਚ ਕੀਤੇ ਗਏ ਵਾਅਦੇ ਨੂੰ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਅਨੁਸੂਚਿਤ ਜਾਤੀ ਪਰਿਵਾਰਾਂ ‘ਤੇ 68 ਕਰੋੜ ਰੁਪਏ ਦਾ ਕਰਜ਼ਾ ਸੀ। 31 ਮਾਰਚ, 2020 ਤੱਕ ਦਿੱਤੇ ਗਏ ਕਰਜ਼ੇ ਮੁਆਫ਼ ਕੀਤੇ ਜਾ ਰਹੇ ਹਨ। ਇਸ ਨਾਲ 4727 ਪਰਿਵਾਰਾਂ ਨੂੰ ਲਾਭ ਹੋਵੇਗਾ।
ਇਸ ਤੋਂ ਪਹਿਲਾਂ ਕੱਲ੍ਹ ਹੋਈ ਮੀਟਿੰਗ ਵਿੱਚ ਲੈਂਡ ਪੂਲਿੰਗ ਨੀਤੀ ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਇਹ ਸੂਬੇ ਦੀ ਹੁਣ ਤੱਕ ਦੀ ਸਭ ਤੋਂ ਵਧੀਆ ਨੀਤੀ ਹੈ। ਇਸ ਨੀਤੀ ਦਾ ਕਿਸਾਨਾਂ ਨੂੰ ਫਾਇਦਾ ਹੋਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























