Punjab ਕੈਬਨਿਟ ਦੀ 6 ਫਰਵਰੀ ਨੂੰ ਹੋਣ ਵਾਲੀ ਅਹਿਮ ਮੀਟਿੰਗ ਮੁਲਤਵੀ
- – ਹੁਣ ਇਸ ਦਿਨ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ
ਚੰਡੀਗੜ੍ਹ, 29 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ 6 ਫਰਵਰੀ ਨੂੰ ਹੋਣ ਵਾਲੀ ਅਹਿਮ ਮੀਟਿੰਗ ਮੁਲਤਵੀ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ 6 ਫਰਵਰੀ ਨੂੰ ਹੋਣ ਵਾਲੀ ਇਹ ਮੀਟਿੰਗ ਹੁਣ 10 ਫਰਵਰੀ ਨੂੰ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਵਿੱਚ ਸਵੇਰੇ 11 ਵਜੇ ਹੋਵੇਗੀ। ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਜਾ ਸਕਦੀ ਹੈ। ਇਸ ਮੀਟਿੰਗ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/