Punjab: ਪੰਜਾਬ ਕੈਬਿਨਟ ਦੀ ਤੀਜੀ ਬੈਠਕ ‘ਚ ਮਾਨ ਸਰਕਾਰ ਨੇ ਲਿਆ ਇੱਕ ਹੋਰ ਵੱਡਾ ਫ਼ੈਸਲਾ

ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ): ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ (Punjab) ਕੈਬਨਿਟ ਦੀ ਇਕ ਹੋਰ ਮੀਟਿੰਗ ਹੋਈ। ਸੋਮਵਾਰ ਅਤੇ ਮੰਗਲਵਾਰ ਤੋਂ ਬਾਅਦ ਲਗਾਤਾਰ ਤੀਜੇ ਦਿਨ ਕੈਬਨਿਟ ਮੀਟਿੰਗ ਬੁਲਾਈ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਪੰਜਾਬ ਕੈਬਨਿਟ ਮੀਟਿੰਗ ਤੋਂ ਤੁਰੰਤ ਬਾਅਦ ਮੀਡੀਆ ਦੇ ਰੂਬਰੂ ਹੋਏ । ਇਸ ਦੌਰਾਨ ਉਨ੍ਹਾਂ ਨੇ ਸੂਬੇ ਦੇ ਛੋਟੇ ਦੁਕਾਨਦਾਰਾਂ ਅਤੇ ਕਾਰੋਬਾਰੀਆਂ ਲਈ ਵੱਡੀ ਰਾਹਤ ਦਾ ਐਲਾਨ ਕੀਤਾ।
ਪੰਜਾਬ ਸਰਕਾਰ ਵੱਲੋਂ ਦੁਕਾਨ ਅਤੇ ਵਪਾਰਕ ਐਕਟ ਵਿੱਚ ਸੋਧ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਸੋਧ ਨਾਲ ਦੁਕਾਨਦਾਰਾਂ ਨੂੰ ਇੰਸਪੈਕਟਰ ਰਾਜ ਤੋਂ ਮੁਕਤੀ ਮਿਲੇਗੀ।ਹੁਣ ਦੁਕਾਨਦਾਰਾਂ ਨੂੰ 20 ਸਹਾਇਕ ਕਰਮਚਾਰੀ ਰੱਖਣ ਲਈ ਕੋਈ ਹਿਸਾਬ ਨਹੀਂ ਦੇਣਾ ਪਵੇਗਾ। 20 ਤੋਂ ਵੱਧ ਕਰਮਚਾਰੀ ਰੱਖਣ ਲਈ, ਉਨ੍ਹਾਂ ਸਾਰਿਆਂ ਦਾ ਵੇਰਵਾ ਰੱਖਣਾ ਪਵੇਗਾ ਅਤੇ ਰਜਿਸਟਰੇਸ਼ਨ ਕਰਵਾਉਣੀ ਪਵੇਗੀ । ਇਸ ਸ਼੍ਰੇਣੀ ਵਿੱਚ ਲਗਭਗ 5 ਪ੍ਰਤੀਸ਼ਤ ਲੋਕ ਸ਼ਾਮਲ ਹੋਣਗੇ। ਇਸ ਦੇ ਨਾਲ ਹੀ ਕਰਮਚਾਰੀਆਂ ਦੀ ਤਨਖਾਹ ਵੀ ਵਧਾਉਣੀ ਪਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਓਵਰਟਾਈਮ ਦੀ ਸੀਮਾ ਤਿੰਨ ਮਹੀਨਿਆਂ ਵਿੱਚ 50 ਘੰਟੇ ਸੀ। ਹੁਣ ਇਸਨੂੰ ਵਧਾ ਕੇ 144 ਘੰਟੇ ਕਰ ਦਿੱਤਾ ਗਿਆ ਹੈ। ਜੇਕਰ ਤੁਸੀਂ ਇੱਕ ਦਿਨ ਵਿੱਚ ਨੌਂ ਘੰਟੇ ਤੋਂ ਵੱਧ ਅਤੇ ਹਫ਼ਤੇ ਵਿੱਚ 48 ਘੰਟੇ ਤੋਂ ਵੱਧ ਕੰਮ ਕਰਦੇ ਹੋ, ਤਾਂ ਦੁੱਗਣੀ ਦਰ ‘ਤੇ ਓਵਰਟਾਈਮ ਮਿਲੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























