Punjab: ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਗਣਤੰਤਰ ਦਿਵਸ ਮੌਕੇ ਬਠਿੰਡਾ ਵਿਖੇ ਕੌਮੀ ਝੰਡਾ ਲਹਿਰਾਇਆ
ਬਠਿੰਡਾ, 26 ਜਨਵਰੀ (ਵਿਸ਼ਵ ਵਾਰਤਾ):- Punjab ਦੇ ਮਾਲ ਤੇ ਮੁੜ ਵਸੇਬਾ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਬਠਿੰਡਾ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ।
ਇਸ ਮੌਕੇ ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਤੋਂ ਸਲਾਮੀ ਵੀ ਲਈ। ਜ਼ਿਲਾ ਵਾਸੀਆਂ ਨੂੰ ਸੰਬੋਧਨ ਕਰਦਿਅਾਂ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ, ਖੁਸ਼ਹਾਲ, ਹੱਸਦਾ ਤੇ ਖੇਡਦਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਜਾਰੀ ਰੱਖਣ ਦਾ ਅਹਿਦ ਲਿਆ।
ਇਸ ਮੌਕੇ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦਾ ਪਰਿਵਾਰਾਂ ਦਾ ਸਨਮਾਨ ਵੀ ਕੀਤਾ।