Punjab ਮੰਤਰੀ ਮੰਡਲ ‘ਚ ਵਿਸਥਾਰ, ਨਵੇਂ ਬਣੇ ਮੰਤਰੀ ਸੰਜੀਵ ਅਰੋੜਾ ਨੂੰ ਮਿਲਿਆ ਇਹ ਵਿਭਾਗ
– ਕੁਲਦੀਪ ਧਾਲੀਵਾਲ ਤੋਂ NRI ਵਿਭਾਗ ਲਿਆ ਵਾਪਿਸ

ਚੰਡੀਗੜ੍ਹ, 3 ਜੁਲਾਈ (ਵਿਸ਼ਵ ਵਾਰਤਾ): ਲੁਧਿਆਣਾ ਤੋਂ ਉਪ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਅੱਜ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਬਣ ਗਏ ਹਨ। ਉਨ੍ਹਾਂ ਨੇ ਰਾਜ ਭਵਨ ਵਿਖੇ ਹੋਏ ਇੱਕ ਸਮਾਰੋਹ ਵਿੱਚ 17ਵੇਂ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਕਿਹੜਾ ਵਿਭਾਗ ਮਿਲਿਆ ਹੈ ਇਸ ਬਾਰੇ ਵੀ ਅਹਿਮ ਜਾਣਕਾਰੀ ਸਾਹਮਣੇ ਆਈ ਹੈ। ਉਨ੍ਹਾਂ ਨੂੰ Industry & Commerce, Investment Promotion, NRI Affairs ਵਿਭਾਗਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਕੁਲਦੀਪ ਸਿੰਘ ਧਾਲੀਵਾਲ ਤੋਂ NRI ਵਿਭਾਗ ਵਾਪਸ ਲਿਆ ਗਿਆ ਹੈ। ਕੁਲਦੀਪ ਸਿੰਘ ਧਾਲੀਵਾਲ ਦੀ ਮੰਤਰੀ ਮੰਡਲ ਵਿਚੋਂ ਛੁੱਟੀ ਕਰ ਦਿੱਤੀ ਗਈ ਹੈ।
ਦੱਸ ਦਈਏ ਕਿ ਜ਼ਿਮਨੀ ਚੋਣ ਦੌਰਾਨ ਸੰਜੀਵ ਅਰੋੜਾ ਨੂੰ 35,179 ਵੋਟਾਂ ਮਿਲੀਆਂ ਸਨ, ਜਦੋਂ ਕਿ ਕਾਂਗਰਸ ਦੇ ਆਸ਼ੂ ਨੂੰ 24,542 ਵੋਟ ਮਿਲੇ। ਭਾਜਪਾ ਉਮੀਦਵਰ ਜੀਵਨ ਗੁਪਤਾ ਨੂੰ 20,323 ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਘੁੰਮਣ ਨੂੰ 8,203 ਵੋਟਾਂ ਮਿਲੀਆਂ। ਚੋਣ ਮੁਹਿੰਮ ਦੌਰਾਨ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁੱਲ੍ਹੇ ਤੌਰ ‘ਤੇ ਐਲਾਨ ਕੀਤਾ ਸੀ ਕਿ ਸੰਜੀਵ ਅਰੋੜਾ ਨੂੰ ਚੋਣ ਜਿੱਤਣ ਤੋਂ ਬਾਅਦ ਕੈਬਨਿਟ ਮੰਤਰੀ ਬਣਾਇਆ ਜਾਵੇਗਾ।























