Punjab : ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਵਿਗੜੀ ਸਿਹਤ
ਚੰਡੀਗੜ੍ਹ, 9 ਮਈ 2026 (ਵਿਸ਼ਵ ਵਾਰਤਾ): ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਮੰਤਰੀ ਸੰਜੀਵ ਅਰੋੜਾ ਦੀ ਸਿਹਤ ਅਚਾਨਕ ਵਿਗੜ ਗਈ ਹੈ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਚਾਰ ਡਾਕਟਰਾਂ ਦੀ ਇਕ ਟੀਮ ਓਹਨਾ ਦਾ ਚੈਕਅਪ ਕਰਨ ਉਨ੍ਹਾਂ ਦੇ ਘਰ ਪੁੱਜੀ ਹੈ।
ਦੱਸ ਦਈਏ ਕਿ ਈਡੀ ਦੀ ਟੀਮ ਵਲੋਂ ਅੱਜ ਸੰਜੀਵ ਅਰੋੜਾ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਸੂਤਰਾਂ ਅਨੁਸਾਰ, ਰੇਡ ਦੇ ਸਮੇਂ ਉਹ ਚੰਡੀਗੜ੍ਹ ਵਿੱਚ ਆਪਣੀ ਸਰਕਾਰੀ ਕੋਠੀ ਵਿੱਚ ਹੀ ਸਨ, ਜਿੱਥੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਮੰਤਰੀ ਅਰੋੜਾ ‘ਤੇ ਇਹ ਰੇਡ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਸਰਕਾਰੀ ਘਰ, ਦਿੱਲੀ ਅਤੇ ਗੁਰੂਗ੍ਰਾਮ ਦੇ ਟਿਕਾਣਿਆਂ ‘ਤੇ ਹੋਈ ਹੈ। ਚੰਡੀਗੜ੍ਹ ਦੇ ਸੈਕਟਰ-2 ਵਿੱਚ ED ਟੀਮ ਦੀਆਂ 15 ਗੱਡੀਆਂ ਇਕੱਠੀਆਂ ਪਹੁੰਚੀਆਂ ਅਤੇ ਪੂਰੇ ਘਰ ਨੂੰ ਘੇਰ ਲਿਆ। ਕਿਸੇ ਨੂੰ ਵੀ ਘਰ ਦੇ ਅੰਦਰ ਜਾਣ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਸੰਜੀਵ ਅਰੋੜਾ ‘ਤੇ ਇੱਕ ਸਾਲ ਵਿੱਚ ਇਹ ਤੀਜੀ ਅਤੇ ਇੱਕ ਮਹੀਨੇ ਵਿੱਚ ਦੂਜੀ ਵਾਰ ED ਵੱਲੋਂ ਰੇਡ ਕੀਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















