• Latest
  • Trending
Punjab Cabinet ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ

Punjab Cabinet ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ

1 year ago
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

10 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 minutes ago
ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼

22 minutes ago
26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ

26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ

28 minutes ago
ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ 9 ਤੋਂ 5 ਕੀਤਾ, 1 ਜੁਲਾਈ ਤੋਂ ਹੋਣਗੇ ਨਵੇਂ ਹੁਕਮ ਲਾਗੂ

ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਦਾ ਸਮਾਂ ਮੁੜ 9 ਤੋਂ 5 ਕੀਤਾ, 1 ਜੁਲਾਈ ਤੋਂ ਹੋਣਗੇ ਨਵੇਂ ਹੁਕਮ ਲਾਗੂ

36 minutes ago
‘ਓਪਰੇਸ਼ਨ ਸਿੰਦੂਰ’ ਦੇ 6 ਸ਼ਹੀਦਾਂ ਦੇ ਨਾਮ ਪਹਿਲੀ ਵਾਰ ਆਏ ਸਾਹਮਣੇ

‘ਓਪਰੇਸ਼ਨ ਸਿੰਦੂਰ’ ਦੇ 6 ਸ਼ਹੀਦਾਂ ਦੇ ਨਾਮ ਪਹਿਲੀ ਵਾਰ ਆਏ ਸਾਹਮਣੇ

55 minutes ago
India vs Ireland : ਭਾਰਤੀ ਟੀਮ ਨੇ ਆਇਰਲੈਂਡ ਵਿਰੁੱਧ ਜਿੱਤਿਆ Toss

India vs Ireland : ਭਾਰਤੀ ਟੀਮ ਨੇ ਆਇਰਲੈਂਡ ਵਿਰੁੱਧ ਜਿੱਤਿਆ Toss

1 hour ago
ਸੋਨੀਆ ਅਲੱਗ ਨੇ ਨਵ ਨਿਯੁਕਤ ਚੇਅਰਮੈਨ ਰਾਜਿੰਦਰ ਸਿੰਘ ਬਸੰਤ ਤੇ ਜਿਲ੍ਹਾ ਵਾਈਸ ਚੇਅਰਮੈਨ ਚਰਨਪ੍ਰੀਤ ਸਿੰਘ ਲਾਂਬਾ ਦਾ ਕੀਤਾ ਸਨਮਾਨ

ਸੋਨੀਆ ਅਲੱਗ ਨੇ ਨਵ ਨਿਯੁਕਤ ਚੇਅਰਮੈਨ ਰਾਜਿੰਦਰ ਸਿੰਘ ਬਸੰਤ ਤੇ ਜਿਲ੍ਹਾ ਵਾਈਸ ਚੇਅਰਮੈਨ ਚਰਨਪ੍ਰੀਤ ਸਿੰਘ ਲਾਂਬਾ ਦਾ ਕੀਤਾ ਸਨਮਾਨ

2 hours ago
ਕੇਤਨ ਅਗਰਵਾਲ ਕਤਲ ਮਾਮਲੇ ‘ਤੇ ਕੰਗਨਾ ਰਣੌਤ ਦਾ ਵੱਡਾ ਬਿਆਨ

ਕੇਤਨ ਅਗਰਵਾਲ ਕਤਲ ਮਾਮਲੇ ‘ਤੇ ਕੰਗਨਾ ਰਣੌਤ ਦਾ ਵੱਡਾ ਬਿਆਨ

2 hours ago
ਭਾਜਪਾ ਪੰਜਾਬ ਨੇ ਮੇਅਰ ਅਤੇ ਨਗਰ ਕੌਂਸਲ ਪ੍ਰਧਾਨ ਚੋਣਾਂ ਲਈ ਸੀਨੀਅਰ ਆਗੂਆਂ ਨੂੰ ਪਰਵੇਖਕ ਨਿਯੁਕਤ ਕੀਤਾ

ਭਾਜਪਾ ਪੰਜਾਬ ਨੇ ਮੇਅਰ ਅਤੇ ਨਗਰ ਕੌਂਸਲ ਪ੍ਰਧਾਨ ਚੋਣਾਂ ਲਈ ਸੀਨੀਅਰ ਆਗੂਆਂ ਨੂੰ ਪਰਵੇਖਕ ਨਿਯੁਕਤ ਕੀਤਾ

2 hours ago
Chandigarh : ਵਿਦਿਆਰਥੀਆਂ ਨੂੰ ਵੱਡੀ ਰਾਹਤ! ਸਿੱਖਿਆ ਵਿਭਾਗ ਨੇ 11ਵੀਂ ਜਮਾਤ ਦੇ ਦਾਖ਼ਲੇ ਦੀ ਤਰੀਕ ਵਧਾਈ

Chandigarh : ਵਿਦਿਆਰਥੀਆਂ ਨੂੰ ਵੱਡੀ ਰਾਹਤ! ਸਿੱਖਿਆ ਵਿਭਾਗ ਨੇ 11ਵੀਂ ਜਮਾਤ ਦੇ ਦਾਖ਼ਲੇ ਦੀ ਤਰੀਕ ਵਧਾਈ

3 hours ago
ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

ਪੰਜਾਬ ਨੇ ਜੇਲ੍ਹਾਂ ਵਿੱਚ ਸਿਹਤ ਅਤੇ ਮੁੜ ਵਸੇਬਾ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਈ, ਯੂਨਾਈਟਡ ਨੇਸ਼ਨਜ਼ ਆਫਿਸ ਆਨ ਡਰਗਜ਼ ਐਂਡ ਕਰਾਈਮ ਨਾਲ ਸਹਿਯੋਗ ਨੂੰ ਹੋਰ ਕੀਤਾ ਮਜ਼ਬੂਤ

3 hours ago
Hindi News
English News
Friday, June 26, 2026
No Result
View All Result
41 °c
Chandigarh
38 ° Sat
39 ° Sun
39 ° Mon
39 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Cabinet ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ

ਬੇਮਿਸਾਲ ਸੇਵਾਵਾਂ ਦੇਣ ਵਾਲੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਪੰਜਾਬ ਸਰਕਾਰ: ਹਰਪਾਲ ਸਿੰਘ ਚੀਮਾ

January 8, 2025
in ਖਬਰਾਂ, ਪੰਜਾਬ
Punjab Cabinet ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ

Punjab Cabinet ਸਬ-ਕਮੇਟੀ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਉਸਾਰੂ ਮੀਟਿੰਗਾਂ

ਬੇਮਿਸਾਲ ਸੇਵਾਵਾਂ ਦੇਣ ਵਾਲੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ ਪੰਜਾਬ ਸਰਕਾਰ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 8 ਜਨਵਰੀ (ਵਿਸ਼ਵ ਵਾਰਤਾ):- ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਅਤੇ ਮਸਲਿਆਂ ਦੇ ਹੱਲ ਲਈ ਗਠਿਤ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ‘ਤੇ ਆਧਾਰਿਤ ਕੈਬਨਿਟ ਸਬ-ਕਮੇਟੀ ਨੇ ਅੱਜ ਮੈਰੀਟੋਰੀਅਸ ਟੀਚਰਜ਼ ਯੂਨੀਅਨ, 3704 ਅਧਿਆਪਿਕ ਯੂਨੀਅਨ, ਡੈਮੋਕਰੇਟਿਕ ਟੀਚਰਜ਼ ਫਰੰਟ , ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ, ਖੇਤਬਾੜੀ ਵਿਦਿਆਰਥੀ ਐਸੋਸੀਏਸ਼ਨ, ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ।

ਮੀਟਿੰਗ ਦੌਰਾਨ ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਨੁਮਾਇੰਦਿਆਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਸਿਰਜਣਾ ਵਿੱਚ ਮੈਰੀਟੋਰੀਅਸ ਸਕੂਲਾਂ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਅਤੇ ਆਪਣੀਆਂ ਮੰਗਾਂ ਅਤੇ ਮੁੱਦੇ ਪੇਸ਼ ਕੀਤੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੈਬਨਿਟ ਸਬ-ਕਮੇਟੀ ਦੀ ਤਰਫੋਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਬਾਰੇ ਇਸ ਮਕਸਦ ਲਈ ਗਠਿਤ ਅਫਸਰ ਕਮੇਟੀ ਰਾਹੀਂ ਵਿਚਾਰ ਕੀਤਾ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਯੂਨੀਅਨ ਦੀਆਂ ਵਿੱਤੀ ਮੰਗਾਂ ਸਬੰਧੀ ਰਿਪੋਰਟ ਤਿਆਰ ਕਰਕੇ ਵਿੱਤ ਵਿਭਾਗ ਨੂੰ ਭੇਜੀ ਜਾਵੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੇਮਿਸਾਲ ਸੇਵਾਵਾਂ ਦੇ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ।

ਡੈਮੋਕ੍ਰੇਟਿਕ ਟੀਚਰਜ਼ ਫਰੰਟ ਨਾਲ ਮੀਟਿੰਗ ਦੌਰਾਨ ਕੈਬਨਿਟ ਸਬ-ਕਮੇਟੀ ਨੇ ਸਿੱਖਿਆ ਵਿਭਾਗ ਨੂੰ ਫਰੰਟ ਵੱਲੋਂ ਉਠਾਏ ਗਏ ਉਨ੍ਹਾਂ ਮੁੱਦਿਆਂ, ਜੋ ਇਸ ਸਮੇਂ ਅਦਾਲਤ ਵਿੱਚ ਹਨ ਜਾਂ ਕਾਨੂੰਨੀ ਅੜਚਣਾਂ ਦਾ ਸਾਹਮਣਾ ਕਰ ਸਕਦੇ ਹਨ, ਬਾਰੇ ਐਡਵੋਕੇਟ ਜਨਰਲ ਦਫਤਰ ਤੋਂ ਕਾਨੂੰਨੀ ਰਾਏ ਲੈਣ ਦੇ ਨਿਰਦੇਸ਼ ਦਿੱਤੇ । ਫਰੰਟ ਵੱਲੋਂ ਉਠਾਏ ਵਿੱਤੀ ਮੁੱਦਿਆਂ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਰੋਸਾ ਦਿੱਤਾ ਕਿ ਵਿੱਤ ਵਿਭਾਗ ਵੱਲੋਂ ਇਨ੍ਹਾਂ ਮਾਮਲਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾ ਰਿਹਾ ਹੈ। ‘3704 ਅਧਿਆਪਿਕ ਯੂਨੀਅਨ’ ਵੱਲੋਂ ਉਠਾਏ ਮੁੱਦਿਆਂ ਲਈ ਕੈਬਨਿਟ ਸਬ-ਕਮੇਟੀ ਨੇ ਸਿੱਖਿਆ ਵਿਭਾਗ ਨੂੰ ਯੂਨੀਅਨ ਨਾਲ ਮੀਟਿੰਗ ਕਰਕੇ ਰਿਪੋਰਟ ਸੌਂਪਣ ਲਈ ਕਿਹਾ।

ਖੇਤਬਾੜੀ ਵਿਦਿਆਰਥੀ ਐਸੋਸੀਏਸ਼ਨ ਨੇ ਮੰਗ ਕੀਤੀ ਕਿ ਸਕੂਲਾਂ ਵਿੱਚ ਖੇਤੀਬਾੜੀ ਨੂੰ ਲਾਜ਼ਮੀ ਵਿਸ਼ਾ ਬਣਾਇਆ ਜਾਵੇ। ਕੈਬਨਿਟ ਸਬ-ਕਮੇਟੀ ਨੇ ਸਿੱਖਿਆ ਵਿਭਾਗ ਨਾਲ ਗੱਲਬਾਤ ਦੌਰਾਨ ਵਿਭਾਗ ਨੂੰ ਇਹ ਮਾਮਲਾ ਵਿਸ਼ਾ ਮਾਹਿਰ ਕਮੇਟੀ ਕੋਲ ਭੇਜਣ ਲਈ ਕਿਹਾ। ਇਸ ਤੋਂ ਇਲਾਵਾ ਕੈਬਨਿਟ ਸਬ-ਕਮੇਟੀ ਨੇ ਸਿੱਖਿਆ ਵਿਭਾਗ ਨੂੰ ਖੇਤੀਬਾੜੀ ਨੂੰ ਕਿੱਤਾ ਮੁਖੀ ਕੋਰਸਾਂ ਵਿੱਚ ਸ਼ਾਮਲ ਕਰਨ ਬਾਰੇ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਨੇ ਸੂਬਾ ਸਰਕਾਰ ਦੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਮੁੜ ਸ਼ੁਰੂ ਕਰਨ ਦਾ ਮੁੱਦਾ ਉਠਾਇਆ। ਕਮੇਟੀ ਨੇ ਮੋਰਚੇ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗਠਿਤ ਅਧਿਕਾਰੀਆਂ ਦੀ ਕਮੇਟੀ ਇਸ ਸਬੰਧੀ ਢੁੱਕਵਾਂ ਫੈਸਲਾ ਲੈਣ ਲਈ ਲਗਾਤਾਰ ਮੀਟਿੰਗਾਂ ਕਰ ਰਹੀ ਹੈ। ਵਿੱਤ ਵਿਭਾਗ ਦੇ ਅਧਿਕਾਰੀਆਂ ਨੇ ਕੈਬਨਿਟ ਸਬ-ਕਮੇਟੀ ਨੂੰ ਜਾਣੂ ਕਰਵਾਇਆ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਨਵੀਂ ਪੈਨਸ਼ਨ ਸਕੀਮ, ‘ਯੂਨੀਫਾਈਡ ਪੈਨਸ਼ਨ ਸਕੀਮ’, ਬਾਰੇ ਵਿਸਤ੍ਰਿਤ ਦਿਸ਼ਾ-ਨਿਰਦੇਸ਼ ਪ੍ਰਾਪਤ ਹੋਣ ਤੋਂ ਬਾਅਦ ਕੋਈ ਵੀ ਅਗਲਾ ਫੈਸਲਾ ਲਿਆ ਜਾਵੇਗਾ।

ਆਂਗਣਵਾੜੀ ਮੁਲਾਜਮ ਯੂਨੀਅਨ ਵੱਲੋਂ ਉਠਾਏ ਗਏ ਗਰੈਚੁਟੀ ਦੇ ਮੁੱਦੇ ਦੇ ਸਬੰਧ ਵਿੱਚ ਕੈਬਨਿਟ ਸਬ-ਕਮੇਟੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਕਾਨੂੰਨੀ ਸਲਾਹ ਲੈਣ ਉਪਰੰਤ ਮਾਮਲਾ ਵਿੱਤ ਵਿਭਾਗ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਕੇਂਦਰ ਸਰਕਾਰ ਨਾਲ ਸਬੰਧਤ ਮੰਗਾਂ ਲਈ ਕੈਬਨਿਟ ਸਬ-ਕਮੇਟੀ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਮਸਲਿਆਂ ਦੇ ਹੱਲ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਜਾਵੇ। ਕੁਝ ਆਂਗਣਵਾੜੀ ਕੇਂਦਰਾਂ ਨੂੰ ਪ੍ਰਾਇਮਰੀ ਸਕੂਲਾਂ ਵਿੱਚ ਸ਼ਾਮਲ ਕਰਨ ਕਾਰਨ ਪੈਦਾ ਹੋ ਰਹੀਆਂ ਮੁਸ਼ਕਿਲਾਂ ਸਬੰਧੀ ਕੈਬਨਿਟ ਸਬ-ਕਮੇਟੀ ਨੇ ਵਿਭਾਗਾਂ ਨੂੰ ਸਿੱਖਿਆ ਵਿਭਾਗ ਨਾਲ ਮੀਟਿੰਗ ਕਰਕੇ ਇਨ੍ਹਾਂ ਮੁੱਦਿਆਂ ਦਾ ਹੱਲ ਕਰਨ ਲਈ ਕਿਹਾ ਹੈ।

ਅੱਜ ਦੀ ਮੀਟਿੰਗ ਵਿੱਚ ਮੈਰੀਟੋਰੀਅਸ ਟੀਚਰਜ਼ ਯੂਨੀਅਨ ਤੋਂ ਡਾ: ਟੀਨਾ, ਡਾ: ਅਜੇ, ਬੂਟਾ ਸਿੰਘ ਅਤੇ ਅਸ਼ਪ੍ਰੀਤ ਕੌਰ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਤੋਂ ਵਿਕਰਮ ਦੇਵ ਸਿੰਘ, ਮਹਿੰਦਰ ਕੌੜਿਆਂਵਾਲੀ, ਗੁਰਪਿਆਰ ਕੋਟਲੀ, ਰਾਜੀਵ ਬਰਨਾਲਾ ਅਤੇ ਸੁਖਦੇਵ ਸਿੰਘ ਡਾਨਸੀਵਾਲ, 3704 ਅਧਿਅਪਕ ਯੂਨੀਅਨ ਤੋਂ ਹਰਜਿੰਦਰ ਸਿੰਘ, ਯਾਦਵਿੰਦਰ ਸਿੰਘ ਅਤੇ ਚਰਨਜੀਤ ਸਿੰਘ, ਖੇਤਬਾੜੀ ਵਿਦਿਆਰਥੀ ਐਸੋਸੀਏਸ਼ਨ ਤੋਂ ਅੰਗਰੇਜ ਸਿੰਘ ਅਤੇ ਅਕਾਸ਼ਦੀਪ, ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਤੋਂ ਗੁਰਜੰਟ ਸਿੰਘ ਕੋਕਰੀ, ਟਹਿਲ ਸਿੰਘ ਸਰਾਭਾ ਅਤੇ ਰਣਦੀਪ ਸਿੰਘ ਅਤੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਤੋਂ ਊਸ਼ਾ ਰਾਣੀ ਅਤੇ ਗੁਰਮੀਤ ਕੌਰ ਹਾਜਰ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

by Ankit
June 26, 2026
0

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ ਚੰਡੀਗੜ੍ਹ, 26 ਜੂਨ, 2026 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 26, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ “ਪੰਜਾਬ ਬਾਲ ਵਿਕਾਸ ਸੰਮੇਲਨ 2026” ਤਹਿਤ “ਨਿੱਕੇ ਕਦਮ, ਵੱਡਾ ਵਿਕਾਸ” ਮੁਹਿੰਮ ਦਾ ਆਗਾਜ਼

by Ankit
June 26, 2026
0

ਮਾਨ ਸਰਕਾਰ ਦੀ ਵੱਡੀ ਪਹਿਲ: ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ "ਪੰਜਾਬ ਬਾਲ ਵਿਕਾਸ ਸੰਮੇਲਨ 2026" ਤਹਿਤ "ਨਿੱਕੇ ਕਦਮ,...

26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ

26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ

by Ankit
June 26, 2026
0

26 ਹਜ਼ਾਰ ਤੋਂ ਵੱਧ ਕਿਸਾਨਾਂ ਵੱਲੋਂ 3.41 ਲੱਖ ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ •ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ

by Ankit
June 26, 2026
0

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ ਚੰਡੀਗੜ੍ਹ, 26 ਜੂਨ, 2026 (ਵਿਸ਼ਵ ਵਾਰਤਾ):- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

Most Popular

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹਨੇਰੀ ਅਤੇ ਮੀਂਹ ਦਾ ਅਲਰਟ ; ਚੱਲਣਗੀਆਂ ਤੇਜ਼ ਹਵਾਵਾਂ

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹਨੇਰੀ ਅਤੇ ਮੀਂਹ ਦਾ ਅਲਰਟ ; ਚੱਲਣਗੀਆਂ ਤੇਜ਼ ਹਵਾਵਾਂ

by Navjot
6 days ago
0

 Weather Update : ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ ; ਚੱਲਣਗੀਆਂ ਤੇਜ਼ ਹਵਾਵਾਂ ਚੰਡੀਗੜ੍ਹ, 20 ਜੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 