Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ
ਚੰਡੀਗੜ੍ਹ, 11 ਅਪ੍ਰੈਲ 2026 (ਵਿਸ਼ਵ ਵਾਰਤਾ) – ਪੰਜਾਬ ਸਰਕਾਰ ਨੇ 13 ਅਪ੍ਰੈਲ ਨੂੰ ਵਿਸਾਖੀ ਲਈ ਹੋਣ ਵਾਲੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਕੈਬਨਿਟ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਅੱਜ 11 ਅਪ੍ਰੈਲ ਨੂੰ ਦੁਪਹਿਰ 3 ਵਜੇ ਹੋਵੇਗੀ। ਇਸ ਤੋਂ ਇਲਾਵਾ, ਮੀਟਿੰਗ ਦੌਰਾਨ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਲਈ ਰਸਮੀ ਪ੍ਰਵਾਨਗੀ ਦਿੱਤੀ ਜਾਵੇਗੀ।
ਸਰਕਾਰ ਵੱਲੋਂ ਮੀਟਿੰਗ ਵਿੱਚ ਕਈ ਮਹੱਤਵਪੂਰਨ ਪ੍ਰਸਤਾਵਾਂ ਨੂੰ ਵੀ ਮਨਜ਼ੂਰੀ ਦਿੱਤੇ ਜਾਣ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਪ੍ਰਸਤਾਵ ਸੂਬੇ ਵਿੱਚ ਪ੍ਰਸ਼ਾਸਕੀ ਅਤੇ ਜਨਤਕ ਹਿੱਤ ਦੇ ਮੁੱਦਿਆਂ ਨਾਲ ਸਬੰਧਤ ਹੋਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























