Punjab: ਕੈਪਟਨ ਅਮਰਿੰਦਰ ਸਿੰਘ ਮੋਹਾਲੀ ਦੇ ਫ਼ੋਰਟਿਸ ਹਸਪਤਾਲ ’ਚ ਦਾਖ਼ਲ
ਚੰਡੀਗੜ੍ਹ, 10 ਫਰਵਰੀ 2026 (ਵਿਸ਼ਵ ਵਾਰਤਾ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੇ ਗੋਡਿਆਂ ਦਾ ਆਪਰੇਸ਼ਨ ਹੋਣਾ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਕਈ ਸਿਆਸੀ ਆਗੂ ਉਨ੍ਹਾਂ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚ ਰਹੇ ਹਨ।

ਦੱਸ ਦਈਏ ਕਿ ਬੀਤੀ ਦਿਨੀ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਜਲੰਧਰ ਆਏ ਸਨ, ਤਾਂ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਪੰਜਾਬ ਆਉਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਸੀ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
























