Punjab: ਕੈਪਟਨ ਅਮਰਿੰਦਰ ਸਿੰਘ ਦੇ ਗੋਡੇ ਦਾ ਹੋਇਆ ਸਫਲ ਅਪ੍ਰੇਸ਼ਨ
– ਵੱਖ ਵੱਖ ਲੀਡਰਾਂ ਵੱਲੋਂ ਕੀਤੀ ਜਾ ਰਹੀ ਮੁਲਾਕਾਤ
ਮੰਥਰੀ ਸ੍ਰੀਨਿਵਾਸੁਲੂ ਜਨਰਲ ਸੈਕਟਰੀ (ਸੰਗਠਨ) ਭਾਜਪਾ ਪੰਜਾਬ ਨੇ ਮਿਲ ਕੇ ਜਲਦ ਸਿਹਤਯਾਬ ਹੋਣ ਦੀ ਕੀਤੀ ਕਾਮਨਾ
ਚੰਡੀਗੜ੍ਹ, 12 ਫਰਵਰੀ 2026 (ਵਿਸ਼ਵ ਵਾਰਤਾ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਕੁਝ ਦਿਨਾਂ ਤੋਂ ਉਹਨਾਂ ਨੂੰ ਗੋਡੇ ਵਿੱਚ ਦਰਦ ਦੀ ਸ਼ਿਕਾਇਤ ਚੱਲ ਰਹੀ ਸੀ ਜਿਸ ਕਾਰਨ ਉਹਨਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੇ ਸਲਾਹਕਾਰ ਭਗਤ ਇੰਦਰ ਸਿੰਘ ਚਾਹਲ ਨੇ ਵਿਸ਼ਵ ਵਾਰਤਾ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਗੋਡੇ ਸਫਲ ਸਰਜਰੀ ਹੋਈ ਹੈ,ਉਹ ਹੁਣ ਬਿਲਕੁਲ ਠੀਕ – ਠਾਕ ਹਨ ਅਤੇ ਉਨ੍ਹਾਂ ਨੂੰ ਜਲਦ ਹੀ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ।

ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨਾਲ ਵੱਖ ਵੱਖ ਲੀਡਰਾਂ ਵੱਲੋਂ ਮੁਲਾਕਾਤ ਕਰ ਕੇ ਸਿਹਤ ਦਾ ਹਾਲ ਜਾਣਿਆ ਜਾ ਰਿਹਾ ਹੈ। ਅੱਜ ਮੰਥਰੀ ਸ੍ਰੀਨਿਵਾਸੁਲੂ, ਸੰਗਠਨ ਮਹਾਮੰਤਰੀ, ਪੰਜਾਬ, ਭਾਜਪਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਫੋਰਟਿਸ ਹਸਪਤਾਲ ਵਿਖੇ ਉਨ੍ਹਾਂ ਦੀ ਸਫਲ ਸਰਜਰੀ ਤੋਂ ਬਾਅਦ ਸਿਹਤ ਬਾਰੇ ਜਾਣਕਾਰੀ ਲਈ ਅਤੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























