Punjab: ਕੈਪਟਨ ਸੰਦੀਪ ਸੰਧੂ ਨੂੰ ਡੂੰਘਾ ਸਦਮਾ, ਮਾਤਾ ਦਾ ਦਿਹਾਂਤ
ਚੰਡੀਗੜ੍ਹ, 30 ਸਤੰਬਰ 2025 (ਵਿਸ਼ਵ ਵਾਰਤਾ) – ਪੰਜਾਬ ਕਾਂਗਰਸ ਦੇ ਆਗੂ ਅਤੇ ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੂੰ ਗਹਿਰਾ ਸਦਮਾ ਪੁੱਜਾ ਹੈ। ਉਹਨਾਂ ਦੇ ਮਾਤਾ ਤੇਜਿੰਦਰ ਕੌਰ ਸਦੀਵੀ ਵਿਛੋੜਾ ਦੇ ਗਏ ਹਨ। ਮਾਤਾ ਤੇਜਿੰਦਰ ਕੌਰ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਵਿਖੇ ਜ਼ੇਰੇ ਇਲਾਜ ਸਨ। ਮਾਤਾ ਤੇਜਿੰਦਰ ਕੌਰ ਦਾ ਅੰਤਿਮ ਸਸਕਾਰ ਕੱਲ੍ਹ ਮੋਹਾਲੀ ਵਿਖੇ ਕੀਤਾ ਜਾਵੇਗਾ।
























