Punjab : ਹਰਚਰਨ ਸਿੰਘ ਭੁੱਲਰ ਦੇ ਘਰ CBI ਵੱਲੋਂ ਮੁੜ ਤੋਂ ਰੇਡ
ਚੰਡੀਗੜ੍ਹ, 23 ਅਕਤੂਬਰ 2025 (ਗੁਰਪੁਨੀਤ ਸਿੱਧੂ) – ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਘਰ ਅੱਜ ਫਿਰ ਤੋਂ ਸੀਬੀਆਈ ਵੱਲੋਂ ਛਾਪੇਮਾਰੀ ਕੀਤੀ ਗਈ। ਸਾਹਮਣੇ ਆਈ ਜਾਣਕਾਰੀ ਅਨੁਸਾਰ ਟੀਮ ਅੱਜ ਦੁਪਹਿਰ ਭੁੱਲਰ ਦੇ ਘਰ ਪਹੁੰਚੀ ਅਤੇ ਉਦੋਂ ਤੋਂ ਜਾਂਚ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਸੀਬੀਆਈ ਨੂੰ ਜਾਣਕਾਰੀ ਮਿਲੀ ਹੈ ਕਿ ਕੁਝ ਦਸਤਾਵੇਜ਼ ਅਜੇ ਵੀ ਘਰ ਵਿੱਚ ਮੌਜੂਦ ਹਨ ਅਤੇ ਉਨ੍ਹਾਂ ਨੂੰ ਬਰਾਮਦ ਕਰਨ ਦੀ ਲੋੜ ਹੈ।

ਇਸ ਤੋਂ ਪਹਿਲਾਂ, ਸੀਬੀਆਈ ਨੇ ਹਰਚਰਨ ਸਿੰਘ ਭੁੱਲਰ ਦੇ ਘਰ ਤੋਂ 7.5 ਕਰੋੜ ਰੁਪਏ ਦੀ ਨਕਦੀ, ਕੁਝ ਜਾਇਦਾਦ ਦੇ ਦਸਤਾਵੇਜ਼, ਮਹਿੰਗੀਆਂ ਘੜੀਆਂ ਅਤੇ ਸ਼ਰਾਬ ਬਰਾਮਦ ਕੀਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਦੇ ਬੈਂਕ ਲਾਕਰ ਵਿੱਚੋਂ ਕੁਝ ਜ਼ਮੀਨੀ ਦਸਤਾਵੇਜ਼ ਅਤੇ ਸੋਨਾ ਬਰਾਮਦ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਸੀਬੀਆਈ ਨੇ ਡੀਆਈਜੀ ਭੁੱਲਰ ਅਤੇ ਉਨ੍ਹਾਂ ਦੇ ਵਿਚੋਲੀਏ ਕ੍ਰਿਸ਼ਨੂ ਨੂੰ 16 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਕ੍ਰਿਸ਼ਨੂ ਨੂੰ ਪਹਿਲਾਂ ਸੈਕਟਰ 21 ਵਿੱਚ ਮੰਡੀ ਗੋਬਿੰਦਗੜ੍ਹ ਦੇ ਸਕਰੈਪ ਡੀਲਰ ਆਕਾਸ਼ ਬੱਤਰਾ ਤੋਂ 8 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਫੜਿਆ ਗਿਆ ਸੀ। ਫਿਰ ਸੀਬੀਆਈ ਨੇ ਮਿਲ ਕੇ ਡੀਆਈਜੀ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























