• Latest
  • Trending
Punjab ਨੇ Haryana ਨੂੰ ਪਾਣੀ ਛੱਡਣ ਸਬੰਧੀ ਅਦਾਲਤੀ ਹੁਕਮਾਂ ਨੂੰ ਦਿੱਤੀ ਚੁਣੌਤੀ, ਪ੍ਰਕਿਰਿਆਵਾਂ ਦੀ ਉਲੰਘਣਾ ਦਾ ਲਗਾਇਆ ਦੋਸ਼

Punjab ਨੇ Haryana ਨੂੰ ਪਾਣੀ ਛੱਡਣ ਸਬੰਧੀ ਅਦਾਲਤੀ ਹੁਕਮਾਂ ਨੂੰ ਦਿੱਤੀ ਚੁਣੌਤੀ, ਪ੍ਰਕਿਰਿਆਵਾਂ ਦੀ ਉਲੰਘਣਾ ਦਾ ਲਗਾਇਆ ਦੋਸ਼

1 year ago
ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

4 minutes ago
Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

5 minutes ago
ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ ‘Om’ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ ‘Om’ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

7 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

14 minutes ago
National: ਠਾਕਰੇ ਭਰਾਵਾਂ ਦਾ ਮੁੰਬਈ ‘ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਪ੍ਰਦਰਸ਼ਨ

National: ਠਾਕਰੇ ਭਰਾਵਾਂ ਦਾ ਮੁੰਬਈ ‘ਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਪ੍ਰਦਰਸ਼ਨ

27 minutes ago
Entertainment: ਸੰਜੇ ਦੱਤ ਨੇ ਮੁੰਨਾਭਾਈ ਬਣ ਕੇ ਟਰੰਪ ਨੂੰ ਦਿੱਤੀ ਸਲਾਹ, ਕਿਹਾ- ਮਿਜ਼ਾਈਲਾਂ ਨਹੀਂ, ਪਿਆਰ ਐਕਸਪੋਰਟ ਕਰੋ

Entertainment: ਸੰਜੇ ਦੱਤ ਨੇ ਮੁੰਨਾਭਾਈ ਬਣ ਕੇ ਟਰੰਪ ਨੂੰ ਦਿੱਤੀ ਸਲਾਹ, ਕਿਹਾ- ਮਿਜ਼ਾਈਲਾਂ ਨਹੀਂ, ਪਿਆਰ ਐਕਸਪੋਰਟ ਕਰੋ

51 minutes ago
International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

International: ਭਾਰਤੀ ਪਾਇਲਟ ’ਤੇ ਕੁਹਾੜੀ ਨਾਲ ਹੋਇਆ ਸੀ ਹਮਲਾ, UAE ਸਰਕਾਰ ਨੇ ਦਿੱਤੀ ਜਾਣਕਾਰੀ

1 hour ago
National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

National: ਸੰਤ ਪ੍ਰੇਮਾਨੰਦ ਤੋਂ ਦੀਖਿਆ ਲੈਣ ਮਗਰੋਂ ਨਾਬਾਲਗ ਹੋਇਆ ਲਾਪਤਾ, ਪਰਿਵਾਰ ਆਸ਼ਰਮ ਬਾਹਰ ਧਰਨੇ ’ਤੇ ਬੈਠਾ

2 hours ago
Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

Punjab: ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਮਰਹੂਮ ਸਾਬਕਾ PM ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਕੀਤੀ ਮੁਲਾਕਾਤ

3 hours ago
National: ਮੁੰਬਈ ’ਚ CJP ਪ੍ਰਦਰਸ਼ਨ ‘ਤੇ ਪੁਲਿਸ ਦੀ ਵੱਡੀ ਕਾਰਵਾਈ: ਪ੍ਰਬੰਧਕਾਂ ਸਮੇਤ 500 ਖ਼ਿਲਾਫ਼ ਕੇਸ ਦਰਜ

National: ਮੁੰਬਈ ’ਚ CJP ਪ੍ਰਦਰਸ਼ਨ ‘ਤੇ ਪੁਲਿਸ ਦੀ ਵੱਡੀ ਕਾਰਵਾਈ: ਪ੍ਰਬੰਧਕਾਂ ਸਮੇਤ 500 ਖ਼ਿਲਾਫ਼ ਕੇਸ ਦਰਜ

4 hours ago
Hindi News
English News
Sunday, October 4, 2026
No Result
View All Result
33 °c
Chandigarh
27 ° Mon
28 ° Tue
28 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਨੇ Haryana ਨੂੰ ਪਾਣੀ ਛੱਡਣ ਸਬੰਧੀ ਅਦਾਲਤੀ ਹੁਕਮਾਂ ਨੂੰ ਦਿੱਤੀ ਚੁਣੌਤੀ, ਪ੍ਰਕਿਰਿਆਵਾਂ ਦੀ ਉਲੰਘਣਾ ਦਾ ਲਗਾਇਆ ਦੋਸ਼

ਪੰਜਾਬ ਸਰਕਾਰ ਵੱਲੋਂ ਸਮੀਖਿਆ ਪਟੀਸ਼ਨ ਦਰਜ; ਹਰਿਆਣਾ ਨੂੰ ਪਾਣੀ ਦੇਣ ਦੇ ਵਿਵਾਦ ਸਬੰਧੀ 6 ਮਈ ਦੇ ਫੈਸਲੇ ਦੀ ਸਮੀਖਿਆ ਕਰਨ ਦੀ ਮੰਗ

May 12, 2025
in ਖਬਰਾਂ, ਪੰਜਾਬ

ਚੰਡੀਗੜ੍ਹ, 12 ਮਈ (ਵਿਸ਼ਵ ਵਾਰਤਾ):- Punjab Government ਨੇ Haryana ਨੂੰ ਪਾਣੀ ਛੱਡਣ ਸੰਬੰਧੀ 6 ਮਈ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਅਦਾਲਤ ਵਿੱਚ ਇੱਕ ਸਮੀਖਿਆ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਇਸ ਹੁਕਮ ਨੂੰ ਗਲਤ ਅਤੇ ਮਾਣਯੋਗ ਅਦਾਲਤ ਅੱਗੇ ਪੇਸ਼ ਕੀਤੀ ਗਈ ਗੁੰਮਰਾਹਕੁੰਨ ਜਾਣਕਾਰੀ ‘ਤੇ ਅਧਾਰਤ ਦੱਸਿਆ ਗਿਆ ਹੈ।
ਹੋਰ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਟੀਸ਼ਨ ਵਿੱਚ ਦੱਸਿਆ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਪੰਜਾਬ ਦੇ ਪਾਣੀ ਨੂੰ ਗੈਰ-ਕਾਨੂੰਨੀ ਤੌਰ ‘ਤੇ ਹਰਿਆਣਾ ਵੱਲ ਭੇਜਣ ਦੀ ਕੋਸ਼ਿਸ਼ ਕਰ ਰਿਹਾ ਹੈ। ਪੰਜਾਬ ਸਰਕਾਰ ਨੇ ਪ੍ਰਕਿਰਿਆ ਸਬੰਧੀ ਬੇਨਿਯਮੀਆਂ ਅਤੇ ਤੱਥਾਂ ਦੀ ਗਲਤ ਪੇਸ਼ਕਾਰੀ ‘ਤੇ ਗੰਭੀਰ ਚਿੰਤਾਵਾਂ ਜ਼ਾਹਰ ਕੀਤੀਆਂ ਜੋ ਇਸ ਵਿਵਾਦਤ ਹੁਕਮ ਜਾਰੀ ਕਰਨ ਦਾ ਕਾਰਨ ਬਣੀਆਂ।
ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ 2 ਮਈ ਦੀ ਮੀਟਿੰਗ ਨੂੰ ਰਸਮੀ ਤੌਰ ‘ਤੇ ਫੈਸਲਾ ਲੈਣ ਵਾਲੇ ਮੰਚ ਵਜੋਂ ਗਲਤ ਢੰਗ ਨਾਲ ਪੇਸ਼ ਕਰਕੇ ਅਦਾਲਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਪੰਜਾਬ ਸਰਕਾਰ ਨੇ ਦੱਸਿਆ ਕਿ ਸੂਬੇ ਦੇ ਅਧਿਕਾਰੀਆਂ ਨੂੰ ਮੀਟਿੰਗ ਸਬੰਧੀ ਕੋਈ ਵੀ ਰਸਮੀ ਮਿੰਟ ਪ੍ਰਦਾਨ ਨਹੀਂ ਕੀਤਾ ਗਿਆ। ਸਿਰਫ਼ ਇੱਕ ਪ੍ਰੈਸ ਨੋਟ ਭੇਜਿਆ ਗਿਆ, ਜਿਸ ਨੂੰ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦਾ ਅਧਿਕਾਰਤ ਰਿਕਾਰਡ ਨਹੀਂ ਮੰਨਿਆ ਜਾ ਸਕਦਾ।
ਸੂਬਾ ਸਰਕਾਰ ਨੇ ਸਵਾਲ ਕੀਤਾ ਕਿ ਜਦੋਂ ਪਹਿਲਾਂ ਕੋਈ ਰਸਮੀ ਫੈਸਲਾ ਨਹੀਂ ਲਿਆ ਗਿਆ ਸੀ ਤਾਂ ਹੁਕਮ ਕਿਵੇਂ ਲਾਗੂ ਕੀਤਾ ਜਾ ਸਕਦਾ ਹੈ? ਸੂਬਾ ਸਰਕਾਰ ਨੇ ਕਿਹਾ ਕਿ ਬੀ.ਬੀ.ਐਮ.ਬੀ. ਨੇ ਲੋੜੀਂਦੀ ਕਾਨੂੰਨੀ ਪ੍ਰਕਿਰਿਆ ਪੂਰੀ ਕੀਤੇ ਬਿਨਾਂ ਹਰਿਆਣਾ ਨੂੰ ਪਾਣੀ ਛੱਡਣ ਦੀ ਕੋਸ਼ਿਸ਼ ਕਰਕੇ ਆਪਣੇ ਅਧਿਕਾਰਾਂ ਦੀ ਉਲੰਘਣਾ ਕੀਤੀ ਹੈ।
ਪੰਜਾਬ ਸਰਕਾਰ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਕੇਂਦਰ ਸਰਕਾਰ ਵੀ ਅਦਾਲਤ ਦੇ ਨਿਰਦੇਸ਼ਾਂ ‘ਤੇ 2 ਮਈ ਦੀ ਮੀਟਿੰਗ ਦੇ ਅਧਿਕਾਰਤ ਮਿੰਟ ਪੇਸ਼ ਕਰਨ ਵਿੱਚ ਅਸਫਲ ਰਹੀ, ਇਸ ਦੀ ਬਜਾਏ ਉਨ੍ਹਾਂ ਨੇ ਸਿਰਫ “ਡਿਸਕਸ਼ਨ ਰਿਕਾਰਡ” ਪੇਸ਼ ਕੀਤਾ।
ਪੰਜਾਬ ਵੱਲੋਂ ਦਾਇਰ ਕੀਤੀ ਗਈ ਸਮੀਖਿਆ ਪਟੀਸ਼ਨ ਵਿੱਚ 6 ਮਈ, 2025 ਦੇ ਅਦਾਲਤੀ ਹੁਕਮਾਂ ਜਿਸ ਵਿੱਚ 2 ਮਈ, 2025 ਦੀ ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਦੀ ਪਾਲਣਾ ਦਾ ਨਿਰਦੇਸ਼ ਦਿੱਤਾ ਗਿਆ ਸੀ, ‘ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਤਰਕ ਦਿੱਤਾ ਹੈ ਕਿ ਉਕਤ ਹੁਕਮ ਗੈਰ-ਕਾਨੂੰਨੀ ਹੈ ਕਿਉਂਕਿ ਅਦਾਲਤ ਨੂੰ ਗੁੰਮਰਾਹ ਕੀਤਾ ਗਿਆ ਸੀ ਕਿ ਕੇਂਦਰੀ ਗ੍ਰਹਿ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 1974 ਰੂਲਜ਼ ਦੇ ਨਿਯਮ 7 ਅਧੀਨ ਕੀਤੀ ਗਈ ਸੀ, ਜਿਸ ਲਈ ਚੇਅਰਮੈਨ ਵੱਲੋਂ ਹਵਾਲਾ ਦੇਣ ਦੀ ਲੋੜ ਹੁੰਦੀ ਹੈ।
ਹਾਲਾਂਕਿ, ਮਾਣਯੋਗ ਅਦਾਲਤ ਨੂੰ ਇਹ ਨਹੀਂ ਦੱਸਿਆ ਗਿਆ ਕਿ ਉਕਤ ਮੀਟਿੰਗ ਵਾਧੂ ਪਾਣੀ ਦੀ ਵੰਡ ਦੇ ਵਿਵਾਦ ਸਬੰਧੀ ਸਿਰਫ਼ ਇੱਕ ਗੈਰ-ਰਸਮੀ ਮੀਟਿੰਗ ਸੀ।
ਪਟੀਸ਼ਨ ਵਿੱਚ ਅੱਗੇ ਕਿਹਾ ਗਿਆ ਹੈ ਕਿ 2 ਮਈ, 2025 ਦੀ ਮੀਟਿੰਗ ਸਬੰਧੀ ਕੋਈ ਰਸਮੀ ਮਿੰਟ ਕਦੇ ਵੀ ਦਰਜ ਨਹੀਂ ਕੀਤੇ ਗਏ। ਅਦਾਲਤ ਦੇ ਸਾਹਮਣੇ ਸਿਰਫ਼ ਇੱਕ ਪ੍ਰੈਸ ਨੋਟ ਪੇਸ਼ ਕੀਤਾ ਗਿਆ ਸੀ, ਜਿਸਨੇ ਗੁੰਮਰਾਹਕੁੰਨ ਜਾਣਕਾਰੀ ਪੇਸ਼ ਕੀਤੀ ਅਤੇ ਜਿਸ ਦੇ ਚਲਦਿਆਂ ਅਦਾਲਤ ਵੱਲੋਂ ਹੁਕਮ ਜਾਰੀ ਕੀਤਾ ਗਿਆ।
6 ਮਈ, 2025 ਦੇ ਅਦਾਲਤੀ ਹੁਕਮ ਦੀ ਪਾਲਣਾ ਲਈ, ਪੰਜਾਬ ਸਰਕਾਰ ਨੇ 8 ਮਈ, 2025 ਨੂੰ ਈਮੇਲ ਰਾਹੀਂ ਮੀਟਿੰਗ ਦੇ ਮਿੰਟ ਮੰਗੇ। ਹਾਲਾਂਕਿ, ਜਵਾਬ ਵਿੱਚ ਸਿਰਫ਼ ਇੱਕ ਪ੍ਰੈਸ ਨੋਟ ਦਿੱਤਾ ਗਿਆ, ਜਿਸ ਵਿੱਚ ਪੁਸ਼ਟੀ ਕੀਤੀ ਗਈ ਸੀ ਕਿ ਕੋਈ ਰਸਮੀ ਮਿੰਟ ਦਰਜ ਨਹੀਂ ਕੀਤੇ ਗਏ ਸਨ, ਇੱਕ ਤੱਥ ਜਿਸਨੂੰ 8 ਮਈ, 2025 ਨੂੰ ਗ੍ਰਾਮ ਪੰਚਾਇਤ ਵੱਲੋਂ ਦਾਇਰ ਕੀਤੀ ਗਈ ਕੰਟੈਂਪਟ ਐਪਲੀਕੇਸ਼ਨ ਵਿੱਚ ਸੁਣਵਾਈ ਦੌਰਾਨ ਸਵੀਕਾਰ ਕੀਤਾ ਗਿਆ ਸੀ।
ਇਹ ਵੀ ਦੱਸਿਆ ਗਿਆ ਕਿ ਬੀ.ਬੀ.ਐਮ.ਬੀ. ਨੇ ਵੀ 2 ਮਈ, 2025 ਦੇ ਫੈਸਲੇ ਦੀ ਕਾਪੀ ਦੀ ਮੰਗ ਕੀਤੀ ਸੀ, ਪਰ ਅਜਿਹਾ ਕੋਈ ਦਸਤਾਵੇਜ਼ ਪ੍ਰਦਾਨ ਨਹੀਂ ਕੀਤਾ ਗਿਆ। ਉੱਚਿਤ ਅਧਿਕਾਰ ਨਾ ਹੋਣ ਦੇ ਬਾਵਜੂਦ, ਬੀ.ਬੀ.ਐਮ.ਬੀ. ਨੇ ਕਾਨੂੰਨੀ ਅਧਿਕਾਰ ਤੋਂ ਬਿਨਾਂ ਹਰਿਆਣਾ ਰਾਜ ਨੂੰ ਪਾਣੀ ਛੱਡਣਾ ਜਾਰੀ ਰੱਖਿਆ।
ਮਾਣਯੋਗ ਅਦਾਲਤ ਨੇ ਭਾਰਤ ਸੰਘ ਦੇ ਵਕੀਲ ਨੂੰ 2 ਮਈ, 2025 ਦੀ ਮੀਟਿੰਗ ਦੇ ਮਿੰਟ ਪੇਸ਼ ਕਰਨ ਅਤੇ ਅਦਾਲਤ ਨੂੰ ਨਿਯਮ 7 ਤਹਿਤ ਅਜਿਹੇ ਹਵਾਲਿਆਂ ‘ਤੇ ਫੈਸਲਾ ਲੈਣ ਲਈ ਅਧਿਕਾਰਤ ਸਮਰੱਥ ਅਥਾਰਟੀ ਬਾਰੇ ਜਾਣੂ ਕਰਵਾਉਣ ਦਾ ਨਿਰਦੇਸ਼ ਦਿੱਤਾ। ਇਸ ਦੇ ਜਵਾਬ ਵਿੱਚ, ਭਾਰਤ ਸੰਘ ਮੀਟਿੰਗ ਦੇ ਮਿੰਟ ਪੇਸ਼ ਨਹੀਂ ਕਰ ਸਕਿਆ, ਇਸ ਦੀ ਬਜਾਏ ਉਨ੍ਹਾਂ ਨੇ “ਡਿਸਕਸ਼ਨ ਰਿਕਾਰਡ” ਪੇਸ਼ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਨਿਯਮ 7 ਤਹਿਤ ਸਕੱਤਰ ਬਿਜਲੀ ਸਮਰੱਥ ਅਥਾਰਟੀ ਹੈ। ਇਸ ਤਰ੍ਹਾਂ, ਸਮਰੱਥ ਅਥਾਰਟੀ ਵੱਲੋਂ ਕੋਈ ਵੀ ਲਾਗੂ ਕਰਨ ਯੋਗ ਫੈਸਲਾ ਜਾਰੀ ਨਹੀਂ ਕੀਤਾ ਗਿਆ ਹੈ।
ਇਸ ਤੋਂ ਇਲਾਵਾ, ਹਰਿਆਣਾ ਨੇ 29 ਅਪ੍ਰੈਲ, 2025 ਨੂੰ ਬੀ.ਬੀ.ਐਮ.ਬੀ. ਨੂੰ ਬੇਨਤੀ ਕੀਤੀ ਸੀ ਕਿ ਉਹ ਨਿਯਮ 7 ਤਹਿਤ ਮਾਮਲੇ ਨੂੰ ਸਮਰੱਥ ਅਥਾਰਟੀ ਕੋਲ ਭੇਜਣ ਅਤੇ ਇਹ ਬੇਨਤੀ ਬੀ.ਬੀ.ਐਮ.ਬੀ. ਚੇਅਰਮੈਨ ਵੱਲੋਂ ਸਮਰੱਥ ਅਥਾਰਟੀ ਨੂੰ ਭੇਜ ਦਿੱਤੀ ਗਈ ਸੀ। ਸਮਰੱਥ ਅਥਾਰਟੀ ਵੱਲੋਂ ਕੋਈ ਫੈਸਲਾ ਨਹੀਂ ਦਿੱਤਾ ਗਿਆ ਅਤੇ ਹਰਿਆਣਾ ਨੂੰ ਗੈਰ-ਕਾਨੂੰਨੀ ਤੌਰ ‘ਤੇ ਮਦਦ ਕਰਨ ਲਈ ਅਥਾਰਟੀ ਦੇ ਫੈਸਲੇ ਦੀ ਉਡੀਕ ਕੀਤੇ ਬਿਨਾਂ, ਬੀ.ਬੀ.ਐਮ.ਬੀ. ਵੱਲੋਂ ਖੁਦ 3 ਮਈ, 2025 ਨੂੰ ਇੱਕ ਫੈਸਲਾ ਲਿਆ ਗਿਆ।
ਪੰਜਾਬ ਸਰਕਾਰ ਵੱਲੋਂ ਅਦਾਲਤ ਨੂੰ ਇਨ੍ਹਾਂ ਗੰਭੀਰ ਪ੍ਰਕਿਰਿਆਤਮਕ ਉਲੰਘਣਾਵਾਂ ਅਤੇ ਗਲਤ ਪੇਸ਼ਕਾਰੀ ਦੇ ਮੱਦੇਨਜ਼ਰ ਆਪਣੇ ਹੁਕਮਾਂ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਹੈ।

Tags: BBMBBREAKING NEWSBreaking news in PunjabiChandigarhHARYANAHaryana CMLatest Punjab newsLatest Punjab news in PunjabiPUNJABPUNJAB CMPunjab Governmentpunjab newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

by Navjot
October 4, 2026
0

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ 'ਤੇ ਕੀਤੀ ਛਾਪੇਮਾਰੀ ਰਾਂਚੀ, 4 ਅਕਤੂਬਰ (ਵਿਸ਼ਵ ਵਾਰਤਾ) ਬਾਰ ਅਤੇ...

Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ

by Navjot
October 4, 2026
0

Mizoram : 5.07 ਕਰੋੜ ਰੁਪਏ ਦੀ ਹੈਰੋਇਨ ਜ਼ਬਤ ; 2 ਗ੍ਰਿਫ਼ਤਾਰ ਆਈਜ਼ੌਲ, 4 ਅਕਤੂਬਰ (ਵਿਸ਼ਵ ਵਾਰਤਾ): ਅਧਿਕਾਰੀਆਂ ਨੇ ਦੱਸਿਆ ਕਿ...

ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ ‘Om’ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ ‘Om’ 20 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
October 4, 2026
0

ਧਨੁਸ਼ ਅਤੇ ਮਾਮੂਟੀ ਦੀ ਐਕਸ਼ਨ-ਮਨੋਰੰਜਕ ਫਿਲਮ 'Om' 20 ਨਵੰਬਰ ਨੂੰ ਹੋਵੇਗੀ ਰਿਲੀਜ਼  ਚੇਨਈ, 4 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਰਾਜਕੁਮਾਰ ਪੇਰੀਆਸਾਮੀ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 4, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ ‘ਤੇ ਕੀਤੀ ਛਾਪੇਮਾਰੀ

by Navjot
October 4, 2026
0

ਪੁਲਿਸ ਨੇ ਕਥਿਤ ਬੇਨਿਯਮੀਆਂ ਦੇ ਦੋਸ਼ ਵਿੱਚ ਹੋਟਲਾਂ ਅਤੇ ਬਾਰਾਂ 'ਤੇ ਕੀਤੀ ਛਾਪੇਮਾਰੀ ਰਾਂਚੀ, 4 ਅਕਤੂਬਰ (ਵਿਸ਼ਵ ਵਾਰਤਾ) ਬਾਰ ਅਤੇ...

Most Popular

ਅਜੇ ਦੇਵਗਨ ਸਟਾਰਰ  ਫਿਲਮ ‘ਦ੍ਰਿਸ਼ਯਮ 3’ ਦਾ ਟ੍ਰੇਲਰ ਰਿਲੀਜ਼ ; ਸਿਨੇਮਾਘਰਾਂ ‘ਚ 2 ਅਕਤੂਬਰ ਤੋਂ ਦਿਖੇਗੀ ਫਿਲਮ

ਅਜੇ ਦੇਵਗਨ ਸਟਾਰਰ  ਫਿਲਮ ‘ਦ੍ਰਿਸ਼ਯਮ 3’ ਦਾ ਟ੍ਰੇਲਰ ਰਿਲੀਜ਼ ; ਸਿਨੇਮਾਘਰਾਂ ‘ਚ 2 ਅਕਤੂਬਰ ਤੋਂ ਦਿਖੇਗੀ ਫਿਲਮ

by Navjot
4 weeks ago
0

ਅਜੇ ਦੇਵਗਨ ਸਟਾਰਰ  ਫਿਲਮ 'ਦ੍ਰਿਸ਼ਯਮ 3' ਦਾ ਟ੍ਰੇਲਰ ਰਿਲੀਜ਼ ; ਸਿਨੇਮਾਘਰਾਂ ‘ਚ 2 ਅਕਤੂਬਰ ਤੋਂ ਦਿਖੇਗੀ ਫਿਲਮ   ਚੰਡੀਗੜ੍ਹ, 9...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 