• Latest
  • Trending
Punjab: ਏਆਈ ਰਾਹੀਂ ਗੁਰਬਾਣੀ ਨਾਲ ਸਬੰਧਤ ਚੁਣੌਤੀਆਂ ਗੰਭੀਰ, ਸਿੱਖਾਂ ਨੂੰ ਸੰਗਠਤ ਕਾਰਜਾਂ ਰਾਹੀਂ ਸਹੀ ਮਾਡਲ ਤਿਆਰ ਕਰਨ ਦੀ ਲੋੜ – ਜਥੇਦਾਰ ਗੜਗੱਜ

Punjab: ਏਆਈ ਰਾਹੀਂ ਗੁਰਬਾਣੀ ਨਾਲ ਸਬੰਧਤ ਚੁਣੌਤੀਆਂ ਗੰਭੀਰ, ਸਿੱਖਾਂ ਨੂੰ ਸੰਗਠਤ ਕਾਰਜਾਂ ਰਾਹੀਂ ਸਹੀ ਮਾਡਲ ਤਿਆਰ ਕਰਨ ਦੀ ਲੋੜ – ਜਥੇਦਾਰ ਗੜਗੱਜ

3 weeks ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

11 minutes ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

31 minutes ago
ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

54 minutes ago
ਚੰਡੀਗੜ੍ਹ ਨਿਗਮ ਚੋਣਾਂ 2026:  AAP ਵੱਲੋਂ ਦੂਜੀ ਸੂਚੀ ਜਾਰੀ

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ

1 hour ago
ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

1 hour ago
‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

2 hours ago
ਅਯੁੱਧਿਆ -ਜਨਕਪੁਰ ਵਿਚਕਾਰ ‘ਸਰਯੂ-ਕਮਲਾ ਐਕਸਪ੍ਰੈਸ’ ਹੋਈ ਸ਼ੁਰੂ

ਅਯੁੱਧਿਆ -ਜਨਕਪੁਰ ਵਿਚਕਾਰ ‘ਸਰਯੂ-ਕਮਲਾ ਐਕਸਪ੍ਰੈਸ’ ਹੋਈ ਸ਼ੁਰੂ

2 hours ago
ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

2 hours ago
Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

Chandigarh ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ: 4 IPS/DANIPS ਅਧਿਕਾਰੀਆਂ ਨੂੰ ਸੌਂਪੀਆਂ ਨਵੀਆਂ ਜ਼ਿੰਮੇਵਾਰੀਆਂ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

FSSAI ਵੱਲੋਂ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ‘ਤੇ 5 ਨਿਊਟਰਾਸਿਊਟੀਕਲ ਨਿਰਮਾਤਾਵਾਂ ਦੇ ਲਾਇਸੈਂਸ ਸਸਪੈਂਡ

5 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ :  ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ : ਪੰਜਾਬ ਪੁਲਿਸ ਵੱਲੋਂ 581ਥਾਵਾਂ ’ਤੇ ਛਾਪੇਮਾਰੀ, 243 ਵਿਅਕਤੀ ਕਾਬੂ

5 hours ago
Hindi News
English News
Monday, November 23, 2026
No Result
View All Result
22 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਏਆਈ ਰਾਹੀਂ ਗੁਰਬਾਣੀ ਨਾਲ ਸਬੰਧਤ ਚੁਣੌਤੀਆਂ ਗੰਭੀਰ, ਸਿੱਖਾਂ ਨੂੰ ਸੰਗਠਤ ਕਾਰਜਾਂ ਰਾਹੀਂ ਸਹੀ ਮਾਡਲ ਤਿਆਰ ਕਰਨ ਦੀ ਲੋੜ – ਜਥੇਦਾਰ ਗੜਗੱਜ

November 3, 2026
in ਅੰਤਰਰਾਸ਼ਟਰੀ, ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਏਆਈ ਰਾਹੀਂ ਗੁਰਬਾਣੀ ਨਾਲ ਸਬੰਧਤ ਚੁਣੌਤੀਆਂ ਗੰਭੀਰ, ਸਿੱਖਾਂ ਨੂੰ ਸੰਗਠਤ ਕਾਰਜਾਂ ਰਾਹੀਂ ਸਹੀ ਮਾਡਲ ਤਿਆਰ ਕਰਨ ਦੀ ਲੋੜ – ਜਥੇਦਾਰ ਗੜਗੱਜ

Punjab: ਏਆਈ ਰਾਹੀਂ ਗੁਰਬਾਣੀ ਨਾਲ ਸਬੰਧਤ ਚੁਣੌਤੀਆਂ ਗੰਭੀਰ, ਸਿੱਖਾਂ ਨੂੰ ਸੰਗਠਤ ਕਾਰਜਾਂ ਰਾਹੀਂ ਸਹੀ ਮਾਡਲ ਤਿਆਰ ਕਰਨ ਦੀ ਲੋੜ – ਜਥੇਦਾਰ ਗੜਗੱਜ

– ਏਆਈ ਤਕਨੀਕੀ ਕੰਪਨੀਆਂ ਨਾਲ ਰਾਬਤਾ ਕਰਨ ਤੇ ਸਹਿਯੋਗ ਲੈਣ ਲਈ ਕੀਤਾ ਜਾਵੇਗਾ ਕਾਰਜ
– ਵਿਸ਼ਵ ਪੱਧਰੀ ਚੁਣੌਤੀਆਂ ਨਾਲ ਨਜਿੱਠਣ ਲਈ ਸਿੱਖਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਿਸ਼ਾਨ ਹੇਠ ਇਕਜੁੱਟਤਾ ਤੇ ਆਪਸੀ ਸਹਿਯੋਗ ਦੀ ਲੋੜ

ਅੰਮ੍ਰਿਤਸਰ, 3 ਨਵੰਬਰ 2026 (ਵਿਸ਼ਵ ਵਾਰਤਾ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੰਡਨ ਸਥਿਤ ਇਤਿਹਾਸਕ ਖ਼ਾਲਸਾ ਜਥਾ ਬ੍ਰਿਟਿਸ਼ ਆਈਲਜ਼ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕਾਂ ਤੇ ਕੁਝ ਸਥਾਨਕ ਸਿੱਖਾਂ ਨੇ ਸਿੰਘ ਸਾਹਿਬ ਨਾਲ ਗੁਰੂ ਘਰ ਅੰਦਰ ਸਥਿਤ ਲਾਇਬਰੇਰੀ ਵਿੱਚ ਪੰਜਾਬ ਤੋਂ ਯੂਕੇ ਪੜ੍ਹਨ ਲਈ ਆਉਣ ਵਾਲੇ ਸਿੱਖਾਂ ਤੇ ਪੰਜਾਬੀਆਂ ਖ਼ਾਸਕਰ ਸਾਡੀਆਂ ਧੀਆਂ ਨਾਲ ਸਬੰਧਤ ਕੁਝ ਅਹਿਮ ਮਾਮਲਿਆਂ ਤੇ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਵੀ ਕੀਤੀ, ਜਿਨ੍ਹਾਂ ਬਾਰੇ ਸੰਗਠਤ ਪਹੁੰਚ ਅਪਣਾ ਕੇ ਅਗਾਂਹ ਕਾਰਜ ਕਰਨ ਦੀ ਗੱਲ ਹੋਈ। ਸਿੰਘ ਸਾਹਿਬ ਨੇ ਭਰੋਸਾ ਦਿੱਤਾ ਕਿ ਸਿੱਖੀ ਦੇ ਪ੍ਰਚਾਰ ਪ੍ਰਸਾਰ ਤੇ ਕੌਮੀ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਿਸ ਵੀ ਸਹਿਯੋਗ ਅਤੇ ਸੇਧ ਦੀ ਲੋੜ ਹੋਵੇਗੀ ਉਹ ਦਿੱਤਾ ਜਾਵੇਗਾ।

ਇਸ ਮੌਕੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਆਧਾਰਿਤ ਚੈਟਬੋਟਸ ਜੋ ਆਮ ਲੋਕਾਂ ਲਈ ਜਾਣਕਾਰੀ ਹਾਸਲ ਕਰਨ ਦਾ ਇੱਕ ਪ੍ਰਮੁੱਖ ਸਾਧਨ ਬਣਦੇ ਜਾ ਰਹੇ ਹਨ ਬਾਰੇ ਵਿਚਾਰ ਚਰਚਾ ਵੀ ਹੋਈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖ ਰਵਾਇਤਾਂ ਬਾਰੇ ਏਆਈ ਰਾਹੀਂ ਫੈਲ ਰਹੀ ਗੁੰਮਰਾਹਕੁਨ ਜਾਣਕਾਰੀ ਅਤੇ ਪਾਵਨ ਗੁਰਬਾਣੀ ਦੇ ਨਾਮ ਹੇਠ ਮਨਘੜ੍ਹਤ ਤੁਕਾਂ ਪੇਸ਼ ਕੀਤੇ ਜਾਣ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਦੇਸ਼ ਦੁਨੀਆ ਦੀਆਂ ਏਆਈ ਤਕਨੀਕ ਕੰਪਨੀਆਂ ਨਾਲ ਰਾਬਤਾ ਕਰਨ ਤੇ ਸਹਿਯੋਗ ਕਰਨ ਦੀ ਵਿਚਾਰ ਅਗਾਂਹ ਵਧਾਉਣ ਦੀ ਗੱਲ ਕੀਤੀ। ਉਨ੍ਹਾਂ ਮੰਨਿਆ ਕਿ ਏਆਈ ਮਾਧਿਅਮਾਂ ਰਾਹੀਂ ਗੁਰਬਾਣੀ ਦੇ ਗਲਤ ਹਵਾਲੇ ਸਾਹਮਣੇ ਆਉਣਾ ਅਤੇ ਉਨ੍ਹਾਂ ਦਾ ਬਿਨਾਂ ਅਧਿਕਾਰ ਪ੍ਰਚਾਰ ਸਿੱਖੀ ਦੀਆਂ ਬੁਨਿਆਦੀ ਕਦਰਾਂ, ਸਿਧਾਂਤਾਂ ਤੇ ਮਰਯਾਦਾ ਨਾਲ ਜੁੜਿਆ ਗੰਭੀਰ ਮਸਲਾ ਹੈ।

ਖ਼ਾਲਸਾ ਜਥਾ ਬ੍ਰਿਟਿਸ਼ ਆਈਲਜ਼ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਸ. ਗੁਰਪ੍ਰੀਤ ਸਿੰਘ ਅਨੰਦ ਨੇ ਸੰਬੋਧਨ ਕਰਦਿਆਂ ਇਸ ਗੁਰੂ ਘਰ ਦੇ ਇਤਿਹਾਸ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਸੰਤ ਤੇਜਾ ਸਿੰਘ ਅਤੇ ਭਾਈ ਕਾਨ੍ਹ ਸਿੰਘ ਨਾਭਾ ਇਸ ਗੁਰੂ ਘਰ ਦੇ ਸੰਸਥਾਪਕਾਂ ਵਿੱਚ ਸ਼ਾਮਲ ਸਨ ਅਤੇ ਬੱਬਰ ਅਕਾਲੀ ਸ਼ਹੀਦ ਭਾਈ ਊਧਮ ਸਿੰਘ ਵੀ ਇਸ ਗੁਰੂ ਘਰ ਵਿਖੇ ਆ ਕੇ ਸੇਵਾਵਾਂ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗੁਰੂ ਘਰ ਯੂਰਪ ਅੰਦਰ ਸਭ ਤੋਂ ਪਹਿਲਾਂ ਸਿੰਘ ਸਭਾ ਲਹਿਰ ਦੇ ਸਮਿਆਂ ਵਿੱਚ ਸਥਾਪਿਤ ਹੋਇਆ।
ਇਸ ਮੌਕੇ ਸੰਬੋਧਨ ਕਰਦਿਆਂ ਯੂਨਾਈਟਡ ਸਿੱਖਸ ਸੰਸਥਾ ਦੇ ਸੰਚਾਰ ਅਤੇ ਪੈਰਵੀ ਡਾਇਰੈਕਟਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਏਆਈ ਸਬ-ਕਮੇਟੀ ਦੇ ਮੈਂਬਰ ਸ. ਹਰਮੀਤ ਸ਼ਾਹ ਸਿੰਘ ਨੇ ਏਆਈ ਦੀਆਂ ਗੰਭੀਰ ਸਮੱਸਿਆਵਾਂ ਬਾਰੇ ਸਿੰਘ ਸਾਹਿਬ ਤੇ ਹਾਜ਼ਰ ਸੰਗਤ ਨੂੰ ਜਾਣੂ ਕਰਵਾਇਆ।

ਹਰਮੀਤ ਸ਼ਾਹ ਸਿੰਘ ਨੇ ਕਿਹਾ ਕਿ ਲੋਕ ਗੁਰਬਾਣੀ ਦੀਆਂ ਤੁਕਾਂ, ਅਰਥਾਂ ਅਤੇ ਹਵਾਲਿਆਂ ਲਈ ਤੇਜ਼ੀ ਨਾਲ ਚੈਟਬੋਟਸ ਉੱਤੇ ਨਿਰਭਰ ਹੋ ਰਹੇ ਹਨ। ਕਈ ਬਾਰ ਇਹ ਏਆਈ ਮਾਧਿਅਮ ਗਲਤ ਤੁਕਾਂ ਪੇਸ਼ ਕਰਦੇ ਹਨ, ਮੂਲ ਗੁਰਬਾਣੀ ਸ਼ਬਦਾਂ ਨੂੰ ਵਿਗਾੜ ਦਿੰਦੇ ਹਨ ਜਾਂ ਬਿਲਕੁਲ ਮਨਘੜ੍ਹਤ ਲਿਖਤ ਨੂੰ ਗੁਰਬਾਣੀ ਵਜੋਂ ਪੇਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਸਮੱਸਿਆ ਹੋਰ ਗੰਭੀਰ ਹੋ ਜਾਂਦੀ ਹੈ ਜਦੋਂ ਏਆਈ ਮਾਧਿਅਮਾਂ ਦੇ ਵਰਤੋਂਕਾਰ ਅਜਿਹੇ ਏਆਈ ਰਾਹੀਂ ਤਿਆਰ ਜਵਾਬਾਂ ਨੂੰ ਪ੍ਰਮਾਣਿਕ ਧਾਰਮਿਕ ਸਰੋਤਾਂ ਨਾਲ ਮਿਲਾਏ ਬਿਨਾਂ ਹੀ ਸੋਸ਼ਲ ਮੀਡੀਆ ਅਤੇ ਹੋਰਨਾਂ ਜਨਤਕ ਮੰਚਾਂ ਉੱਤੇ ਸਾਂਝਾ ਕਰ ਦਿੰਦੇ ਹਨ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਸਿੱਖਾਂ ਨੂੰ ਜੋ ਵੀ ਚੁਣੌਤੀਆਂ ਹਨ ਉਨ੍ਹਾਂ ਨਾਲ ਅਸੀਂ ਇਕਜੁੱਟਤਾ ਤੇ ਆਪਸੀ ਸਹਿਯੋਗ ਨਾਲ ਦੂਰ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਚੁਣੌਤੀਆਂ ਨਾਲ ਨਜਿੱਠਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਯੂਕੇ ਦੀਆਂ ਸੰਸਥਾਵਾਂ ਤੇ ਜਥੇਬੰਦੀਆਂ ਦੇ ਸਹਿਯੋਗ ਨਾਲ ਸਾਂਝੇ ਯਤਨ ਕਰਕੇ ਯੂਕੇ ਅੰਦਰ ਵਿਦਿਅਕ ਅਦਾਰਿਆਂ ਵਿੱਚ ਪੜ੍ਹ ਰਹੇ ਸਿੱਖ ਅਤੇ ਪੰਜਾਬੀ ਬੱਚਿਆਂ ਤੇ ਵਿਦਿਆਰਥੀਆਂ ਤੱਕ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਸਿੱਖਾਂ ਕੋਲ ਮਨੁੱਖੀ ਸ਼ਕਤੀ ਤੇ ਮਾਇਆ ਦੀ ਕੋਈ ਕਮੀ ਨਹੀਂ, ਕਮੀ ਕੇਵਲ ਇੱਛਾ ਸ਼ਕਤੀ ਅਤੇ ਇੱਕ ਦੂਜੇ ਨਾਲ ਸੰਗਠਤ ਪਹੁੰਚ ਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਜਿਹਾ ਕੇਂਦਰ ਹੈ ਜੋ ਦੁਨੀਆ ਅੰਦਰ ਸਿੱਖਾਂ ਨੂੰ ਸੰਗਠਤ ਕਰਦਾ ਹੈ, ਇਸ ਦੇ ਨਿਸ਼ਾਨ ਸਾਹਿਬ ਹੇਠ ਇਕੱਤਰਤਾ ਕਰਕੇ ਹਰ ਚੁਣੌਤੀ ਨਜਿੱਠੀ ਜਾ ਸਕਦੀ ਹੈ।

ਏਆਈ ਸਬੰਧੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਵਿਦਵਾਨਾਂ, ਤਕਨੀਕੀ ਖੇਤਰ ਵਿੱਚ ਕੰਮ ਕਰ ਰਹੇ ਗੁਰਸਿੱਖਾਂ ਅਤੇ ਇਸ ਮੁੱਦੇ ਉੱਤੇ ਸਰਗਰਮ ਸਿੱਖਾਂ ਨੂੰ ਇੱਕ ਸਾਂਝੇ ਯਤਨ ਰਾਹੀਂ ਪ੍ਰਮੁੱਖ ਏਆਈ ਕੰਪਨੀਆਂ ਨਾਲ ਸੰਪਰਕ ਕਰਨ ਅਤੇ ਇਸ ਸਮੱਸਿਆ ਦੇ ਹੱਲ ਲੱਭਣ ਦਾ ਸੱਦਾ ਦਿੱਤਾ। ਉਨ੍ਹਾਂ ਇਸ ਮਸਲੇ ਨੂੰ ਗੰਭੀਰ ਕਰਾਰ ਦਿੰਦਿਆਂ ਕਿਹਾ ਕਿ ਇਹ ਸਿੱਖੀ ਦੀ ਬੁਨਿਆਦ – ਗੁਰਬਾਣੀ ਨਾਲ ਜੁੜਿਆ ਹੋਇਆ ਹੈ ਜਿਸ ਨੂੰ ਅਣਡਿੱਠਾ ਨਹੀਂ ਕੀਤਾ ਜਾ ਸਕਦਾ ਅਤੇ ਇਸ ਉੱਤੇ ਸੰਗਠਤ ਪਹੁੰਚ ਅਪਣਾ ਕੇ ਕਾਰਜ ਕਰਨ ਦੀ ਲੋੜ ਹੈ। ਇਸ ਲਈ ਜਲਦ ਹੀ ਪਲੇਟਫ਼ਾਰਮ ਮੁਹੱਈਆ ਕਰਵਾਉਣ ਲਈ ਯਤਨ ਹੋਣਗੇ ਅਤੇ ਏਆਈ ਕੰਪਨੀਆਂ ਨਾਲ ਤਾਲਮੇਲ ਵੀ ਹੋਵੇਗਾ। ਸਿੱਖਾਂ ਦੇ ਜੋ ਵੀ ਏਆਈ ਪਲੇਟਫ਼ਾਰਮ ਤੇ ਐਪਲੀਕੇਸ਼ਨਾਂ ਬਨਣਗੀਆਂ ਉਨ੍ਹਾਂ ਦੀ ਪ੍ਰਵਾਨਗੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਵੇਗੀ।

ਉਨ੍ਹਾਂ ਕਿਹਾ ਕਿ ਗੁਰਬਾਣੀ ਤੱਕ ਪਹੁੰਚ ਮੁਹੱਈਆ ਕਰਵਾਉਣ ਵਾਲੀਆਂ ਸਮਰਪਿਤ ਐਪਲੀਕੇਸ਼ਨਾਂ ਅਤੇ ਪ੍ਰਮਾਣਿਕ ਆਨਲਾਈਨ ਸਰੋਤ ਵਿਕਸਿਤ ਕਰਵਾਉਣ ਲਈ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨਿਗਰਾਨੀ ਹੇਠ ਕੀਤੀਆਂ ਜਾਣਗੀਆਂ। ਕੋਸ਼ਿਸ਼ ਕੀਤੀ ਜਾਵੇਗੀ ਕਿ ਸਿੱਖਾਂ ਦੇ ਆਪਣੇ ਕੇਂਦਰੀ ਪ੍ਰਮਾਣਿਤ ਤੇ ਅਧਿਕਾਰਤ ਗੁਰਬਾਣੀ ਏਆਈ ਤੇ ਡਿਜੀਟਲ ਸਰੋਤ ਤਿਆਰ ਕੀਤੇ ਜਾਣ। ਉਨ੍ਹਾਂ ਕਿਹਾ ਕਿ ਏਆਈ ਕੰਪਨੀਆਂ ਨਾਲ ਸੰਪਰਕ ਕਰਕੇ ਇਹ ਯਤਨ ਕੀਤਾ ਜਾਵੇਗਾ ਕਿ ਗਲਤ ਜਾਂ ਮਨਘੜ੍ਹਤ ਲਿਖਤਾਂ ਨੂੰ ਗੁਰਬਾਣੀ ਵਜੋਂ ਬਿਲਕੁਲ ਪੇਸ਼ ਨਾ ਕੀਤਾ ਜਾਵੇ ਅਤੇ ਜੇਕਰ ਕੋਈ ਏਆਈ ਉੱਤੇ ਗੁਰਬਾਣੀ ਬਾਰੇ ਲੱਭਦਾ ਹੈ ਤਾਂ ਸਬੰਧਤ ਨੂੰ ਕੇਂਦਰੀ ਤੌਰ ਉੱਤੇ ਅਧਿਕਾਰਤ ਅਤੇ ਪ੍ਰਮਾਣਿਤ ਸਿੱਖ ਸਰੋਤਾਂ ਤੋਂ ਹੀ ਜਾਣਕਾਰੀ ਮਿਲੇ। ਗੁਰਬਾਣੀ ਨਾਲ ਸਬੰਧਤ ਸਮੱਗਰੀ ਨੂੰ ਸੰਜੀਦਾ ਸਮੱਗਰੀ ਵਿੱਚ ਸੂਚੀਬੱਧ ਕਰਵਾਉਣ ਲਈ ਵੀ ਯਤਨ ਹੋਵੇਗਾ ਤਾਂ ਜੋ ਗਲਤ ਜਾਣਕਾਰੀ ਦੇ ਪ੍ਰਸਾਰਣ ਨੂੰ ਰੋਕਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਏਆਈ ਉੱਤੇ ਨਿਰਭਰ ਹੋਣ ਦੀ ਜਗ੍ਹਾ ਗੁਰਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ, ਸੈਂਚੀਆਂ ਅਤੇ ਸਿੱਖ ਸਾਹਿਤ ਤੋਂ ਸਿੱਖਣੀ ਤੇ ਪੜ੍ਹਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਏਆਈ ਪ੍ਰਮਾਣਿਤ ਤੇ ਅਧਿਕਾਰਤ ਸਰੋਤਾਂ ਦਾ ਬਦਲ ਨਹੀਂ ਬਣ ਸਕਦੀ, ਇਸ ਲਈ ਇਸ ਤਕਨੀਕ ਉੱਤੇ ਪੂਰੀ ਤਰ੍ਹਾਂ ਨਿਰਭਰ ਹੋਣਾ ਵਾਜਬ ਨਹੀਂ।

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸ. ਗੁਰਪ੍ਰੀਤ ਸਿੰਘ ਅਨੰਦ ਤੇ ਮੀਤ ਪ੍ਰਧਾਨ ਬੀਬੀ ਗੁਰਵਿੰਦਰ ਕੌਰ ਰੰਧਾਵਾ ਨੇ ਜਥੇਦਾਰ ਗੜਗੱਜ ਨੂੰ ਸਿਰੋਪਾਓ, ਗੁਰੂ ਘਰ ਦੇ ਇਤਿਹਾਸ ਨਾਲ ਸਬੰਧਤ ਪੁਸਤਕ ਅਤੇ ਇੱਕ ਯਾਦਗਾਰੀ ਸਿੱਕਾ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਜਥੇਦਾਰ ਭਾਈ ਗਜੇਂਦਰ ਸਿੰਘ, ਸ. ਸੁਖਦੀਪ ਸਿੰਘ ਰੰਧਾਵਾ, ਸ. ਅਮਨਦੀਪ ਸਿੰਘ, ਸ. ਅਮਰਜੀਤ ਸਿੰਘ, ਮੀਡੀਆ ਸਲਾਹਕਾਰ ਸ. ਜਸਕਰਨ ਸਿੰਘ ਅਤੇ ਸੰਗਤ ਹਾਜ਼ਰ ਸਨ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ

by Jaspreet Kaur
November 23, 2026
0

ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ’ਚ ਸ਼ਰਧਾ ਦਾ ਸੈਲਾਬ ਸੁਲਤਾਨਪੁਰ ਲੋਧੀ, 23...

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ, ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ

by Jaspreet Kaur
November 23, 2026
0

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਤੋਂ ਵੱਡੀ ਰਾਹਤ! ਵਿਦੇਸ਼ ਜਾਣ ਦੀ ਅਰਜ਼ੀ ਹੋਈ ਮਨਜ਼ੂਰ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ):...

ਚੰਡੀਗੜ੍ਹ ਨਿਗਮ ਚੋਣਾਂ 2026:  AAP ਵੱਲੋਂ ਦੂਜੀ ਸੂਚੀ ਜਾਰੀ

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ

by Jaspreet Kaur
November 23, 2026
0

ਚੰਡੀਗੜ੍ਹ ਨਿਗਮ ਚੋਣਾਂ 2026: AAP ਵੱਲੋਂ ਦੂਜੀ ਸੂਚੀ ਜਾਰੀ 4 ਮਹਿਲਾਵਾਂ ਸਣੇ 8 ਉਮੀਦਵਾਰਾਂ ਦੇ ਨਾਮ ਸ਼ਾਮਲ, ਦੇਖੋ ਪੂਰੀ LIST...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 23, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਨਵੰਬਰ 2026 (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING)...

Most Popular

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

by Ranjit Singh
3 weeks ago
0

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ ਜਲੰਧਰ, 30 ਅਕਤੂਬਰ (ਵਿਸ਼ਵ ਵਾਰਤਾ): ਅੱਜ ਜਲੰਧਰ ਵਿੱਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 