• Latest
  • Trending
ਨਸ਼ੀਲੇ ਪਦਾਰਥਾਂ ਦੇ ਖ਼ਤਰੇ ‘ਤੇ ਫੈਸਲਾਕੁਨ ਜਿੱਤ ਵੱਲ ਵਧ ਰਿਹੈ Punjab: ਮੁੱਖ ਮੰਤਰੀ

ਨਸ਼ੀਲੇ ਪਦਾਰਥਾਂ ਦੇ ਖ਼ਤਰੇ ‘ਤੇ ਫੈਸਲਾਕੁਨ ਜਿੱਤ ਵੱਲ ਵਧ ਰਿਹੈ Punjab: ਮੁੱਖ ਮੰਤਰੀ

11 months ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

11 seconds ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

6 minutes ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

14 minutes ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

19 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

41 minutes ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

11 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

11 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

12 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

12 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

12 hours ago
Hindi News
English News
Friday, November 13, 2026
No Result
View All Result
18 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਸ਼ੀਲੇ ਪਦਾਰਥਾਂ ਦੇ ਖ਼ਤਰੇ ‘ਤੇ ਫੈਸਲਾਕੁਨ ਜਿੱਤ ਵੱਲ ਵਧ ਰਿਹੈ Punjab: ਮੁੱਖ ਮੰਤਰੀ

ਪਿਛਲੇ ਸਾਢੇ ਤਿੰਨ ਸਾਲਾਂ ਵਿੱਚ 85418 ਨਸ਼ਾ ਤਸਕਰ ਗ੍ਰਿਫ਼ਤਾਰ, ਸਾਲ 2025 ਵਿੱਚ ਐਨ.ਡੀ.ਪੀ.ਐਸ. ਕੇਸਾਂ ਵਿੱਚ ਸਜ਼ਾ ਦੀ ਦਰ 88 ਫੀਸਦੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

December 27, 2025
in ਖਬਰਾਂ, ਪੰਜਾਬ
ਨਸ਼ੀਲੇ ਪਦਾਰਥਾਂ ਦੇ ਖ਼ਤਰੇ ‘ਤੇ ਫੈਸਲਾਕੁਨ ਜਿੱਤ ਵੱਲ ਵਧ ਰਿਹੈ Punjab: ਮੁੱਖ ਮੰਤਰੀ

ਨਸ਼ੀਲੇ ਪਦਾਰਥਾਂ ਦੇ ਖ਼ਤਰੇ ‘ਤੇ ਫੈਸਲਾਕੁਨ ਜਿੱਤ ਵੱਲ ਵਧ ਰਿਹੈ Punjab: ਮੁੱਖ ਮੰਤਰੀ

ਪਿਛਲੇ ਸਾਢੇ ਤਿੰਨ ਸਾਲਾਂ ਵਿੱਚ 85418 ਨਸ਼ਾ ਤਸਕਰ ਗ੍ਰਿਫ਼ਤਾਰ, ਸਾਲ 2025 ਵਿੱਚ ਐਨ.ਡੀ.ਪੀ.ਐਸ. ਕੇਸਾਂ ਵਿੱਚ ਸਜ਼ਾ ਦੀ ਦਰ 88 ਫੀਸਦੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਬਾਰੇ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ, 27 ਦਸੰਬਰ (ਵਿਸ਼ਵ ਵਾਰਤਾ):- Punjab ਵਿੱਚ ਨਸ਼ੀਲੇ ਪਦਾਰਥਾਂ ਅਤੇ ਸੰਗਠਿਤ ਅਪਰਾਧਾਂ ਦੇ ਨੈੱਟਵਰਕਾਂ ਵਿਰੁੱਧ ਫੈਸਲਾਕੁੰਨ ਕਦਮ ਚੁੱਕਦਿਆਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਫੈਸਲਾਕੁਨ ਜਿੱਤ ਵੱਲ ਵਧ ਰਿਹਾ ਹੈ ਕਿਉਂਕਿ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ 85418 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਗਿਆ ਹੈ, ਐਨ.ਡੀ.ਪੀ.ਐਸ. (ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ) ਐਕਟ ਅਧੀਨ ਸਜ਼ਾ ਦਰ 88 ਫ਼ੀਸਦ ਰਹੀ ਹੈ ਅਤੇ 1 ਜਨਵਰੀ, 2025 ਤੋਂ ਹੁਣ ਤੱਕ 916 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਇਨਫੋਰਸਮੈਂਟ, ਸਖ਼ਤ ਜਾਂਚ ਅਤੇ ਜ਼ੀਰੋ ਸਿਆਸੀ ਦਖਲਅੰਦਾਜ਼ੀ ਦੇ ਜ਼ਮੀਨੀ ਪੱਧਰ ‘ਤੇ ਨਤੀਜੇ ਸਾਹਮਣੇ ਆ ਰਹੇ ਹਨ, ਜੋ ਨਸ਼ਿਆਂ ਦੇ ਖਤਰੇ ਵਿਰੁੱਧ ਪੰਜਾਬ ਦੀ ਲੰਬੀ ਜੰਗ ਵਿੱਚ ਬਿਆਨਬਾਜ਼ੀ ਦੀ ਬਜਾਏ ਠੋਸ ਕਾਰਵਾਈ ਵੱਲ ਸਪੱਸ਼ਟ ਤਬਦੀਲੀ ਨੂੰ ਦਰਸਾਉਂਦੇ ਹਨ।

ਅੱਜ ਇੱਥੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਹੈ, ਨਸ਼ਾ ਤਸਕਰਾਂ ਵਿਰੁੱਧ 63053 ਮਾਮਲੇ ਦਰਜ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 2025 ਵਿੱਚ ਜਦੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਗਈ ਸੀ, ਉਦੋਂ ਤੋਂ ਪੁਲਿਸ ਨੇ 30,144 ਐਫ.ਆਈ.ਆਰ. ਦਰਜ ਕੀਤੀਆਂ ਹਨ ਅਤੇ 40,302 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਖ਼ਤਰੇ ਵਿਰੁੱਧ ਆਪਣੀ ਕਿਸਮ ਦੀ ਇਹ ਨਿਵੇਕਲੀ ਮੁਹਿੰਮ ਪਹਿਲੀ ਮਾਰਚ, 2025 ਨੂੰ ਸ਼ੁਰੂ ਕੀਤੀ ਗਈ ਸੀ, ਜੋ ਨਸ਼ਿਆਂ ਨੂੰ ਰੋਕਣ ਵਿੱਚ ਕਾਫ਼ੀ ਹੱਦ ਤੱਕ ਸਫ਼ਲ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦਾ ਮੁਕਾਬਲਾ ਕਰਨ ਲਈ ਤਿੰਨ ਸਿਧਾਂਤਾਂ – ਇਨਫੋਰਸਮੈਂਟ, ਨਸ਼ਾ ਮੁਕਤੀ ਅਤੇ ਰੋਕਥਾਮ ‘ਤੇ ਅਧਾਰਤ ਬਹੁ-ਪੱਖੀ ਰਣਨੀਤੀ ਤਿਆਰ ਕੀਤੀ ਗਈ ਸੀ, ਜਿਸ ਦੇ ਨਤੀਜੇ ਬਹੁਤ ਹੀ ਵਧੀਆ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਨਸ਼ਾ ਸਪਲਾਈ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਸ਼ੁਰੂ ਕੀਤੀ ਗਈ ਹੈ ਅਤੇ ਤਸਕਰੀ ਨੈੱਟਵਰਕ ਨੂੰ ਤਬਾਹ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ 5119.94 ਕਿਲੋ ਹੈਰੋਇਨ, 3458.53 ਕਿਲੋ ਅਫੀਮ, 5.82 ਕਿਲੋ ਕੋਕੀਨ, 82.04 ਕਿਲੋ ਆਈਸ ਅਤੇ 4.98 ਕਰੋੜ ਕੈਪਸੂਲਾਂ ਦੇ ਨਾਲ-ਨਾਲ 52.46 ਕਰੋੜ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ 2022 ਤੋਂ ਨਸ਼ਿਆਂ ਵਿਰੁੱਧ ਲੜਾਈ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ, ਜਿਸ ਤਹਿਤ ਵਿਆਪਕ, ਨਿਰੰਤਰ ਅਤੇ ਨਤੀਜਾ-ਮੁਖੀ ਪਹੁੰਚ ਅਪਣਾਈ ਗਈ ਹੈ, ਜਿਸ ਵਿੱਚ ਇਨਫੋਰਸਮੈਂਟ, ਵਿੱਤੀ ਰੁਕਾਵਟ, ਤਕਨਾਲੋਜੀ ਆਧਾਰਿਤ ਪੁਲਿਸਿੰਗ, ਸਜ਼ਾ ਯਕੀਨੀ ਬਣਾਉਣ, ਜਨਤਕ ਭਾਗੀਦਾਰੀ ਅਤੇ ਮੁੜ-ਵਸੇਬਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਇਸ ਰਣਨੀਤੀ ਨੂੰ ਲਾਗੂ ਕਰਨ ਵਿੱਚ ਸਭ ਤੋਂ ਅੱਗੇ ਰਹੀ ਹੈ, ਜਿਸ ਦੇ ਨਤੀਜੇ ਵਜੋਂ ਸਾਰੇ ਮੁੱਖ ਸੂਚਕਾਂ ‘ਤੇ ਮਾਪਣਯੋਗ ਅਤੇ ਸਾਰਥਕ ਪ੍ਰਭਾਵ ਪਿਆ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨਫੋਰਸਮੈਂਟ ਦੇ ਯਤਨ ਇੱਕਾ-ਦੁੱਕਾ ਜ਼ਬਤੀਆਂ ਤੋਂ ਵਪਾਰਕ ਮਾਤਰਾ ਦੇ ਮਾਮਲਿਆਂ ਵਾਲੇ ਅਪਰਾਧੀਆਂ, ਆਦਤਨ ਅਪਰਾਧੀਆਂ ਅਤੇ ਸੰਗਠਿਤ ਤਸਕਰੀ ਨੈੱਟਵਰਕਾਂ ਵਿਰੁੱਧ ਨਿਸ਼ਾਨਾਬੱਧ ਕਾਰਵਾਈ ਵੱਲ ਤਬਦੀਲ ਹੋ ਗਏ ਹਨ, ਜਿਸ ਨਾਲ ਉੱਚ ਪੱਧਰਾਂ ‘ਤੇ ਨਸ਼ਾ ਸਪਲਾਈ ਨੂੰ ਤੋੜਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਵਿੱਤੀ ਜਾਂਚ ਰਾਹੀਂ ਸਭ ਤੋਂ ਅਹਿਮ ਨਤੀਜੇ ਨਿਕਲੇ ਹਨ ਕਿਉਂਕਿ ਗੈਰ-ਕਾਨੂੰਨੀ ਤੌਰ ‘ਤੇ ਪ੍ਰਾਪਤ ਕੀਤੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਲਈ 1,400 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ 2022 ਤੋਂ 2025 ਦੌਰਾਨ 2730 ਕਰੋੜ ਰੁਪਏ ਤੋਂ ਵੱਧ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਇੱਕ ਸਪੱਸ਼ਟ ਸੰਦੇਸ਼ ਗਿਆ ਹੈ ਕਿ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੇ ਅਪਰਾਧ ਤੋਂ ਕਮਾਈ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਗੁਣਵੱਤਾ ਅਤੇ ਕਾਨੂੰਨੀ ਪੈਰਵੀ ਦੇ ਨਤੀਜੇ ਵਜੋਂ ਅਦਾਲਤਾਂ ਦੁਆਰਾ 25,000 ਤੋਂ ਵੱਧ ਐਨ.ਡੀ.ਪੀ.ਐਸ. ਕੇਸਾਂ ਦਾ ਫੈਸਲਾ ਕੀਤਾ ਗਿਆ, ਜਿਸ ਵਿੱਚ 21,600 ਤੋਂ ਵੱਧ ਸਜ਼ਾਵਾਂ ਹੋਈਆਂ। ਉਨ੍ਹਾਂ ਕਿਹਾ ਕਿ ਸਮੁੱਚੀ ਸਜ਼ਾ ਦਰ ਲਗਪਗ 84 ਫੀਸਦੀ ਹੈ, ਜੋ ਲਗਾਤਾਰ ਸੁਧਰ ਰਹੀ ਹੈ ਅਤੇ 2025 ਵਿੱਚ ਇਹ ਦਰ ਤਕਰੀਬਨ 88 ਫੀਸਦੀ ਤੱਕ ਪਹੁੰਚ ਗਈ ਹੈ, ਜੋ ਕਿ ਮਜ਼ਬੂਤ ਕੇਸ ਤਿਆਰੀ ਅਤੇ ਫੋਰੈਂਸਿਕ ਸਹਾਇਤਾ ਅਤੇ ਮੁਕੱਦਮੇਬਾਜ਼ੀ ਨੂੰ ਦਰਸਾਉਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੀ.ਏ.ਆਈ.ਐਸ. ਆਧਾਰਤ ਵਿਸ਼ਲੇਸ਼ਣ, ਤਕਨੀਕੀ ਸੈੱਲਾਂ, ਡਿਜੀਟਲ ਫੋਰੈਂਸਿਕ ਅਤੇ ਖ਼ੁਫ਼ੀਆ ਜਾਣਕਾਰੀ ਸਾਂਝੀ ਕਰਨ ਰਾਹੀਂ ਤਕਨੀਕੀ ਸਮਰੱਥਾ ਨੂੰ ਕਾਫ਼ੀ ਮਜ਼ਬੂਤ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ‘ਸੇਫ਼ ਪੰਜਾਬ ਵਟਸਐਪ ਚੈਟਬੋਟ’ ਇੱਕ ਪ੍ਰਮੁੱਖ ਨਾਗਰਿਕ-ਭਾਗੀਦਾਰੀ ਪਹਿਲਕਦਮੀ ਵਜੋਂ ਉਭਰਿਆ, ਜਿਸ ਰਾਹੀਂ ਲਗਪਗ 30,000 ਕਾਰਵਾਈਯੋਗ ਸੁਝਾਅ, 11,000 ਤੋਂ ਵੱਧ ਐਫ.ਆਈ.ਆਰ. ਅਤੇ ਲਗਪਗ 14,000 ਗ੍ਰਿਫਤਾਰੀਆਂ ਕੀਤੀਆਂ, ਜਿਸ ਦੀ ਸਜ਼ਾਯੋਗ ਦਰ ਤਕਰੀਬਨ 38 ਫੀਸਦੀ ਹੈ, ਜੋ ਲੋਕਾਂ ਦੇ ਵਿਸ਼ਵਾਸ਼ ਅਤੇ ਪ੍ਰਭਾਵਸ਼ਾਲੀ ਪ੍ਰਤੀਕਿਰਿਆ ਵਿਧੀ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਡਰੋਨ-ਅਧਾਰਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਮੁਕਾਬਲਾ ਕਰਨ ਲਈ ਆਪਣੀ ਸਮਰੱਥਾ ਵਿੱਚ ਕਾਫ਼ੀ ਵਾਧਾ ਕੀਤਾ ਹੈ, ਜਿਸ ਦੇ ਨਤੀਜੇ ਵਜੋਂ ਹਾਲ ਹੀ ਦੇ ਸਾਲਾਂ ਵਿੱਚ ਸੈਂਕੜੇ ਡਰੋਨ ਬਰਾਮਦ ਹੋਏ ਹਨ ਅਤੇ ਸਾਲ 2025 ਵਿੱਚ ਡਰੋਨਾਂ ਦੀਆਂ ਗਤੀਵਿਧੀਆਂ ਨੂੰ ਰੋਕਣ ਵਿੱਚ ਅਹਿਮ ਮਦਦ ਮਿਲੀ ਹੈ।

ਗੈਂਗਸਟਰਾਂ ਵਿਰੁੱਧ ਕਾਰਵਾਈ ਦਾ ਹਵਾਲਾ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲੀ ਜਨਵਰੀ ਤੋਂ 17 ਦਸੰਬਰ ਤੱਕ, ਪੰਜਾਬ ਪੁਲਿਸ ਨੇ 916 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, 13 ਨੂੰ ਮੁਕਾਬਲਿਆਂ ਵਿੱਚ ਖ਼ਤਮ ਕੀਤਾ, 389 ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ 594 ਹਥਿਆਰ ਬਰਾਮਦ ਕੀਤੇ ਹਨ।

Tags: BREAKING NEWSLatest Punjab newsPUNJABPUNJAB CMPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

by Ranjit Singh
November 13, 2026
0

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ - ਲੁਧਿਆਣਾ ਦੇ 7 ਵਿਧਾਨ ਸਭਾ ਹਲਕਿਆਂ ’ਚੋਂ ਲੰਘੇਗਾ ਕਾਫ਼ਲਾ...

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

by Ranjit Singh
November 13, 2026
0

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ...

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

by Ranjit Singh
November 13, 2026
0

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 13, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 13 ਨਵੰਬਰ...

Most Popular

ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਖਿਲਾਫ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ Suo- Moto ਨੋਟਿਸ

ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਖਿਲਾਫ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ Suo- Moto ਨੋਟਿਸ

by Navjot
3 weeks ago
0

  ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ) ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਖਿਲਾਫ ਪੰਜਾਬ ਮਹਿਲਾ ਕਮਿਸ਼ਨ ਨੇ Suo- Moto ਨੋਟਿਸ ਲਿਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 