• Latest
  • Trending
Punjab: ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

Punjab: ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

2 years ago
Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

21 minutes ago
Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ

Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ

44 minutes ago
Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

1 hour ago
Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

2 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

2 hours ago
Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

Punjab: ਵਿਆਹ ਪੁਰਬ ਸਮਾਗਮ: ਬਟਾਲਾ ਵਿਖੇ ਡਰਾਈ ਡੇਅ ਘੋਸ਼ਿਤ

2 hours ago
Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

Punjab ਦੇ ਇਸ ਜ਼ਿਲ੍ਹੇ ‘ਚ ਅੱਜ ਰਹੇਗੀ ਛੁੱਟੀ, ਸਕੂਲ, ਦਫਤਰ ਰਹਿਣਗੇ ਬੰਦ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਤੋਂ

3 hours ago
Cricket: ਅਫਗਾਨਿਸਤਾਨ ਦੀ ਸਭ ਤੋਂ ਵੱਡੀ ਹਾਰ: ਸ਼੍ਰੇਅਸ ਐਂਡ ਕੰਪਨੀ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

Cricket: ਅਫਗਾਨਿਸਤਾਨ ਦੀ ਸਭ ਤੋਂ ਵੱਡੀ ਹਾਰ: ਸ਼੍ਰੇਅਸ ਐਂਡ ਕੰਪਨੀ ਨੇ ਟੀ-20 ਸੀਰੀਜ਼ 3-0 ਨਾਲ ਜਿੱਤੀ

3 hours ago
Chandigarh: ‘ਭਾਰਤ ਟੈਕਸੀ’ ਦੀ ਅੱਜ ਤੋਂ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ

Chandigarh: ‘ਭਾਰਤ ਟੈਕਸੀ’ ਦੀ ਅੱਜ ਤੋਂ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ

4 hours ago
Punjab CM ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਅੱਜ

Punjab CM ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਮੀਟਿੰਗ ਅੱਜ

4 hours ago
Hindi News
English News
Friday, September 18, 2026
No Result
View All Result
30 °c
Chandigarh
27 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਮਹਾਨ ਲੇਖਕ ਦੀ ਯਾਦ ਵਿੱਚ ਐਵਾਰਡ ਸ਼ੁਰੂ ਕੀਤਾ ਜਾਵੇਗਾ

January 14, 2025
in ਖਬਰਾਂ, ਪੰਜਾਬ
Punjab: ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

Punjab: ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਮਹਾਨ ਲੇਖਕ ਦੀ ਯਾਦ ਵਿੱਚ ਐਵਾਰਡ ਸ਼ੁਰੂ ਕੀਤਾ ਜਾਵੇਗਾ

ਜੋ ਕੀਟਸ ਨੇ ਅੰਗਰੇਜ਼ੀ ਜ਼ੁਬਾਨ ਲਈ ਕੀਤਾ, ਉਹ ਕੰਮ ਡਾ. ਸੁਰਜੀਤ ਪਾਤਰ ਨੇ ਪੰਜਾਬੀ ਮਾਂ ਬੋਲੀ ਲਈ ਕੀਤਾ

ਸੂਬੇ ਵਿੱਚ ਪੰਜਾਬੀ ਭਾਸ਼ਾ ਨੂੰ ਹੋਰ ਉਤਸ਼ਾਹਤ ਕਰਨ ਲਈ ਵਚਨਬੱਧਤਾ ਦੁਹਰਾਈ

ਅੰਮ੍ਰਿਤਸਰ, 14 ਜਨਵਰੀ (ਵਿਸ਼ਵ ਵਾਰਤਾ):- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਤਿ-ਆਧੁਨਿਕ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਆਰਟੀਫਿਸ਼ਲ ਇੰਟੈਲੀਜੈਂਸ ਸਥਾਪਤ ਕਰਨ ਦਾ ਐਲਾਨ ਕੀਤਾ ਹੈ।

ਇੱਥੇ ਉੱਘੇ ਕਵੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੈਂਟਰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਹੋਵੇਗਾ। ਉਨ੍ਹਾਂ ਇਸ ਅਹਿਮ ਕਾਰਜ ਲਈ ਯੂਨੀਵਰਸਿਟੀ ਨੂੰ ਪੂਰੀ ਸਹਾਇਤਾ ਅਤੇ ਸਹਿਯੋਗ ਦਾ ਭਰੋਸਾ ਦਿੱਤਾ। ਭਗਵੰਤ ਸਿੰਘ ਮਾਨ ਨੇ ਇਸ ਮਹਾਨ ਲੇਖਕ ਦੀ ਯਾਦ ਵਿੱਚ ਐਵਾਰਡ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ, ਜਿਸ ਨਾਲ ਉੱਭਰਦੇ ਲੇਖਕ ਉਤਸ਼ਾਹਿਤ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀਆਂ ਵਿੱਚ ਨਿਯੁਕਤੀਆਂ ਇਨ੍ਹਾਂ ਵੱਕਾਰੀ ਅਦਾਰਿਆਂ ਵਿੱਚ ਅਕਾਦਮਿਕਤਾ ਨੂੰ ਉਤਸ਼ਾਹਿਤ ਕਰਨ ਦੇ ਇਕੋ-ਇਕ ਮੰਤਵ ਦੀ ਪੂਰਤੀ ਲਈ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਇਕੋ-ਇਕ ਏਜੰਡੇ ਦਾ ਮਕਸਦ ਇਨ੍ਹਾਂ ਪ੍ਰਮੁੱਖ ਅਦਾਰਿਆਂ ਵਿੱਚ ਧੜੇਬੰਦੀ ਦੀ ਥਾਂ ਸਿੱਖਿਆ ਨੂੰ ਹੁਲਾਰਾ ਦੇਣਾ ਯਕੀਨੀ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਗੁਰੂਆਂ, ਸੰਤਾਂ ਅਤੇ ਸ਼ਹੀਦਾਂ ਨੇ ਸਾਨੂੰ ਜਬਰ, ਜ਼ੁਲਮ ਅਤੇ ਅਨਿਆਂ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਹੈ।

ਡਾ. ਸੁਰਜੀਤ ਪਾਤਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਧਰਤੀ ਮਾਂ ਦੇ ਇਸ ਮਹਾਨ ਸਪੁੱਤਰ ਦਾ ਦੇਹਾਂਤ ਪੰਜਾਬੀ ਸਾਹਿਤ ਲਈ ਵੱਡਾ ਅਤੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਡਾ. ਸੁਰਜੀਤ ਪਾਤਰ ਪੰਜਾਬੀ ਸਾਹਿਤ ਦੇ ਮਹਾਨ ਲੇਖਕਾਂ ਵਿੱਚੋਂ ਇੱਕ ਸਨ ਅਤੇ ਇਸ ਮਰਹੂਮ ਲੇਖਕ ਨਾਲ ਉਨ੍ਹਾਂ ਦੀ ਗੂੜ੍ਹੀ ਸਾਂਝ ਸੀ, ਜਿਨ੍ਹਾਂ ਹਮੇਸ਼ਾ ਅੱਗੇ ਵਧਣ ਦਾ ਹੌਸਲਾ ਦਿੱਤਾ। ਭਗਵੰਤ ਸਿੰਘ ਮਾਨ ਨੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਡਾ. ਸੁਰਜੀਤ ਪਾਤਰ ਦੇ ਵਡਮੁੱਲੇ ਯੋਗਦਾਨ ਨੂੰ ਯਾਦ ਕੀਤਾ, ਜੋ ਹਮੇਸ਼ਾ ਲੋਕਾਂ ਦੇ ਚੇਤਿਆਂ ਵਿੱਚ ਵਸਿਆ ਰਹੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਡਾ. ਸੁਰਜੀਤ ਪਾਤਰ ਪੰਜਾਬੀ ਦੇ ਉਨ੍ਹਾਂ ਉੱਘੇ ਲੇਖਕਾਂ ਵਿੱਚੋਂ ਇੱਕ ਸਨ, ਜਿਨ੍ਹਾਂ ਨੇ ਹਰੇਕ ਪੰਜਾਬੀ ਦੀ ਮਾਨਸਿਕਤਾ `ਤੇ ਡੂੰਘਾ ਪ੍ਰਭਾਵ ਪਾਇਆ ਅਤੇ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਜੋ ਕੰਮ ਅੰਗਰੇਜ਼ੀ ਭਾਸ਼ਾ ਵਿੱਚ ਪ੍ਰਸਿੱਧ ਲੇਖਕ ਕੀਟਸ ਨੇ ਕੀਤਾ, ਉਹ ਕਾਰਜ ਪੰਜਾਬੀ ਭਾਸ਼ਾ ਵਿੱਚ ਡਾ. ਸੁਰਜੀਤ ਪਾਤਰ ਦੇ ਹਿੱਸੇ ਆਇਆ। ਉਨ੍ਹਾਂ ਡਾ. ਪਾਤਰ ਨੂੰ ‘ਮਹਾਨ ਲੇਖਕ` ਦੱਸਿਆ, ਜਿਨ੍ਹਾਂ ਆਪਣੀ ਕਲਮ ਰਾਹੀਂ ਸਮਾਜ ਵਿੱਚ ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਬੇਮਿਸਾਲ ਯੋਗਦਾਨ ਪਾਇਆ। ਭਗਵੰਤ ਸਿੰਘ ਮਾਨ ਨੇ ਵਿਛੜੇ ਲੇਖਕ ਦੇ ਸਾਹਿਤਕ ਯੋਗਦਾਨ ਨੂੰ ਚੇਤੇ ਕਰਦਿਆਂ ਕਿਹਾ ਕਿ ਉਹ ਪੰਜਾਬੀ ਦੇ ਉੱਘੇ ਸਾਹਿਤਕਾਰ ਸਨ, ਜੋ ਆਪਣੀਆਂ ਸ਼ਾਨਦਾਰ ਲਿਖਤਾਂ ਰਾਹੀਂ ਉੱਭਰਦੇ ਲੇਖਕਾਂ ਨੂੰ ਹਮੇਸ਼ਾ ਪ੍ਰੇਰਿਤ ਕਰਦੇ ਰਹਿਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬੀ ਭਾਸ਼ਾ ਦੀ ਤਰੱਕੀ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿੱਤੀ ਸੰਕਟ ਵਿੱਚੋਂ ਕੱਢਣ ਲਈ 350 ਕਰੋੜ ਰੁਪਏ ਤੋਂ ਵੱਧ ਦੇ ਫੰਡ ਅਲਾਟ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਲਾਜ਼ਮੀ ਹੈ ਕਿ ਟੀਚਿੰਗ ਸਟਾਫ਼ ਨੌਜਵਾਨਾਂ ਨੂੰ ਸਿੱਖਿਅਤ ਕਰੇ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ `ਤੇ ਪੂਰਾ ਧਿਆਨ ਦੇ ਸਕੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਚੰਗੀ ਤਰ੍ਹਾਂ ਬੋਲਣ ਅਤੇ ਲਿਖਣ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਗੌਰਵਮਈ ਵਿਰਸੇ ਤੋਂ ਜਾਣੂ ਰਹਿ ਸਕਣ। ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਇਸ ਸ਼ਾਨਦਾਰ ਮਾਂ-ਬੋਲੀ ਦੇ ਝੰਡਾਬਰਦਾਰ ਹਾਂ, ਜਿਸ ਵਿਚ ਬੇਸ਼ੁਮਾਰ ਅਤੇ ਭਰਪੂਰ ਸਾਹਿਤ ਰਚਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦਾ ਇਤਿਹਾਸ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਨਾਲ ਭਰਿਆ ਪਿਆ ਹੈ, ਜਿਨ੍ਹਾਂ ਨੇ ਮਨੁੱਖਤਾ ਲਈ ਨਿਰਸਵਾਰਥ ਕੁਰਬਾਨੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਇਨ੍ਹਾਂ ਸ਼ਹੀਦਾਂ ਤੋਂ ਪ੍ਰੇਰਨਾ ਲੈ ਕੇ ਨਿਰਸਵਾਰਥ ਜਜ਼ਬੇ ਨਾਲ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਉਹ ਪਵਿੱਤਰ ਧਰਤੀ ਹੈ, ਜਿੱਥੇ ਸਾਰੇ ਧਰਮਾਂ, ਭਾਸ਼ਾਵਾਂ ਅਤੇ ਸਮਾਜ ਦੇ ਵਰਗਾਂ ਦੇ ਲੋਕ ਸ਼ਾਂਤੀ ਅਤੇ ਸਦਭਾਵਨਾ ਨਾਲ ਰਹਿੰਦੇ ਹਨ।

ਮੁੱਖ ਮੰਤਰੀ ਨੇ ਮਾਘੀ ਦੇ ਪਵਿੱਤਰ ਦਿਹਾੜੇ `ਤੇ ਲੋਕਾਂ ਨੂੰ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ ਅਤੇ ਕਿਹਾ ਕਿ ਇਹ ਪਵਿੱਤਰ ਦਿਹਾੜਾ ਹਰ ਸਾਲ 40 ਮੁਕਤਿਆਂ ਦੀ ਯਾਦ `ਚ ਮਨਾਇਆ ਜਾਂਦਾ ਹੈ, ਜਿਨ੍ਹਾਂ ਨੇ ਖਿਦਰਾਣੇ ਦੀ ਲੜਾਈ `ਚ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ, ਜਿਸ ਨੂੰ ਹੁਣ ਸ੍ਰੀ ਮੁਕਤਸਰ ਸਾਹਿਬ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦਾ ਦਿਹਾੜਾ ਮੁਗਲਾਂ ਵਿਰੁੱਧ ਬਹਾਦਰੀ ਨਾਲ ਲੜਨ ਵਾਲੇ 40 ਮੁਕਤਿਆਂ ਦੀ ਮਹਾਨ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਮਨਾਇਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਟੁੱਟੀ-ਗੰਢੀ ਸਾਹਿਬ ਦੇ ਪਾਵਨ ਅਸਥਾਨ `ਤੇ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੁੰਦੀ ਹੈ।

Tags: BREAKING NEWSBreaking news in PunjabiChandigarhLatest Punjab newsLatest Punjab news in PunjabiPUNJABPUNJAB CMPunjab CM Bhagwant MannPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

by Ranjit Singh
September 18, 2026
0

Canada 'ਚ ਪੰਜਾਬੀ ਔਰਤ ਦਾ ਕਤਲ, ਪਤੀ 'ਤੇ ਹੀ ਲੱਗੇ ਦੋਸ਼ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ): ਕੈਨੇਡਾ ਵਿੱਚ ਪੰਜਾਬੀ ਔਰਤ...

Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ

Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ

by Ranjit Singh
September 18, 2026
0

Punjab: CM ਮਾਨ ਵੱਲੋਂ ਡਿਊਟੀ ਦੌਰਾਨ ਸ਼ਹੀਦ ਹੋਏ ASI ਦੇ ਪਰਿਵਾਰ ਨੂੰ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਅੰਮ੍ਰਿਤਸਰ, 18 ਸਤੰਬਰ...

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ

by Ranjit Singh
September 18, 2026
0

Asian Games Womens Cricket: ਅੱਜ ਭਾਰਤ ਅਤੇ ਜਾਪਾਨ ਵਿਚਾਲੇ ਹੋਵੇਗਾ ਮੁਕਾਬਲਾ ਨਵੀਂ ਦਿੱਲੀ, 18 ਸਤੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਜਾਪਾਨ...

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

Big News: ਅੰਮ੍ਰਿਤਸਰ ‘ਚ ASI ਦਾ ਗੋਲੀਆਂ ਮਾਰ ਕੇ ਕਤਲ

by Ranjit Singh
September 18, 2026
0

Big News: ਅੰਮ੍ਰਿਤਸਰ 'ਚ ASI ਦਾ ਗੋਲੀਆਂ ਮਾਰ ਕੇ ਕਤਲ ਅੰਮ੍ਰਿਤਸਰ, 18 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਵੀਰਵਾਰ ਦੇਰ ਰਾਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

Canada ‘ਚ ਪੰਜਾਬੀ ਔਰਤ ਦਾ ਕਤਲ, ਪਤੀ ‘ਤੇ ਹੀ ਲੱਗੇ ਦੋਸ਼

by Ranjit Singh
September 18, 2026
0

Canada 'ਚ ਪੰਜਾਬੀ ਔਰਤ ਦਾ ਕਤਲ, ਪਤੀ 'ਤੇ ਹੀ ਲੱਗੇ ਦੋਸ਼ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ): ਕੈਨੇਡਾ ਵਿੱਚ ਪੰਜਾਬੀ ਔਰਤ...

Most Popular

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

by Jaspreet Kaur
3 weeks ago
0

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ ਈਰਾਨ ਜੰਗ ਤੋਂ ਬਾਅਦ ਪਹਿਲੀ ਵਾਰ ਮਿਲੇ ਦੋਵੇ ਨੇਤਾ ਨਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 