PUNJAB ਨਗਰ ਨਿਗਮ ਚੋਣਾਂ : ਐਕਸ਼ਨ ‘ਚ ਮੁੱਖ ਮੰਤਰੀ ਭਗਵੰਤ ਮਾਨ
ਅੱਜ ਅੰਮ੍ਰਿਤਸਰ, ਜਲੰਧਰ ਅਤੇ ਫਗਵਾੜਾ ‘ਚ ਕਰਨਗੇ ਚੋਣ ਪ੍ਰਚਾਰ
ਚੰਡੀਗੜ੍ਹ, 18ਦਸੰਬਰ(ਵਿਸ਼ਵ ਵਾਰਤਾ) ਪੰਜਾਬ ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ 5 ਨਗਰ ਨਿਗਮਾਂ, 44 ਨਗਰ ਕੌਂਸਲਾਂ, ਨਗਰ ਪੰਚਾਇਤਾਂ ਤੋਂ ਇਲਾਵਾਂ 49 ਵਾਰਡਾਂ ਦੀ ਜ਼ਿਮਨੀ ਚੋਣ ਲਈ ਸੂਬੇ ਭਰ ਵਿੱਚ ਚੋਣ ਮੈਦਾਨ ਪੁਰੀ ਤਰ੍ਹਾਂ ਭੱਖ ਗਿਆ ਹੈ। ਪਾਰਟੀਆਂ ਵੱਲੋਂ ਚੋਣ ਪ੍ਰਚਾਰ ਦੀ ਚਲਾਈ ਗਈ ਮੁਹਿੰਮ ਦਿਨੋ-ਦਿਨ ਤੇਜ਼ ਹੁੰਦੀ ਜਾ ਰਹੀ ਹੈ।
ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਚੋਣ ਪ੍ਰਚਾਰ ਲਈ ਮੈਦਾਨ ਵਿੱਚ ਉੱਤਰਨਗੇ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ, ਜਲੰਧਰ ਅਤੇ ਫਗਵਾੜਾ ‘ਚ ਚੋਣ ਪ੍ਰਚਾਰ ਕਰਨਗੇ, ਇਸ ਦੌਰਾਨ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਵੀ ਮੌਜੂਦ ਰਹਿਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/