• Latest
  • Trending
ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ PUNJAB-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ PUNJAB-ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 months ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

16 minutes ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

49 minutes ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

2 hours ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

2 hours ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

2 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

3 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

3 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

3 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

4 hours ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

4 hours ago
Hindi News
English News
Thursday, November 12, 2026
No Result
View All Result
26 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ PUNJAB-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੇ ਦੇਸ਼ ਨੂੰ ਬਹਾਦਰ ਸਿਪਾਹੀ ਅਤੇ ਜਾਂਬਾਜ਼ ਫੌਜੀ ਅਫ਼ਸਰ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

February 2, 2026
in ਖਬਰਾਂ, ਪੰਜਾਬ
ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ PUNJAB-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ PUNJAB-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਨੇ ਦੇਸ਼ ਨੂੰ ਬਹਾਦਰ ਸਿਪਾਹੀ ਅਤੇ ਜਾਂਬਾਜ਼ ਫੌਜੀ ਅਫ਼ਸਰ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਨੇ ਪੰਜਾਬ ਦਾ ਕੀਤਾ ਦੌਰਾ , ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ
ਪੰਜਾਬ ਦੀ ਬਹਾਦਰੀ ਅਤੇ ਭਾਈਚਾਰਕ ਸਾਂਝ ਦੀ ਸ਼ਾਨਾਮੱਤੀ ਵਿਰਾਸਤ ਦਾ ਕੋਈ ਸਾਨੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ, ਭਾਰਤ ਦੀ ਖੜਗਭੁਜਾ ਅਤੇ ਅੰਨਦਾਤਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਫਰਵਰੀ (ਵਿਸ਼ਵ ਵਾਰਤਾ):- ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਦੇ ਇੱਕ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਵਿੱਚ ਸੂਬੇ ਦੇ ਬੇਮਿਸਾਲ ਯੋਗਦਾਨ, ਬਹਾਦਰੀ ਅਤੇ ਭਾਈਚਾਰਕ ਸਾਂਝ, ਸ਼ਾਨਾਮੱਤੀ ਵਿਰਾਸਤ ਅਤੇ ਭਾਰਤ ਦੀ ਖੜਗ਼ਭੁਜਾ ਅਤੇ ਅੰਨਦਾਤੇ ਵਜੋਂ ਪੰਜਾਬ ਦੇ ਵਡਮੁੱਲੇ ਯੋਗਦਾਨ ਦਾ ਜ਼ਿਕਰ ਕੀਤਾ।

ਅੱਜ ਇੱਥੇ ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਜਾਂਬਾਜ਼ ਫੌਜੀ ਅਫ਼ਸਰ ਅਤੇ ਬਹਾਦਰ ਜਵਾਨ ਦਿੱਤੇ ਹਨ, ਜਿਨ੍ਹਾਂ ਨੇ ਹਮੇਸ਼ਾ ਮੂਹਰੇ ਹੋ ਕੇ ਦੇਸ਼ ਲਈ ਸ਼ਾਹਦਤਾਂ ਦਿੱਤੀਆਂ ਹਨ।” ਉਨ੍ਹਾਂ ਕਿਹਾ, “ਇਹ ਜਾਣ ਕੇ ਖੁਸ਼ੀ ਹੋਈ ਕਿ ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਵੱਲੋਂ 2 ਤੋਂ 6 ਫਰਵਰੀ ਤੱਕ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ।’’

ਸੂਬੇ ਵਿੱਚ ਪਹੁੰਚਣ ’ਤੇ ਵਫ਼ਦ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਮਾਜਿਕ-ਰਾਜਨੀਤਿਕ ਅਧਿਐਨ ਦੌਰਾ ਪੰਜਾਬ ਦੇ ਸਮਾਜਿਕ, ਆਰਥਿਕ, ਰਾਜਨੀਤਿਕ ਅਤੇ ਹੋਰ ਖੇਤਰਾਂ ਨੂੰ ਸਮਝਣ ਅਤੇ ਸਿੱਖਣ ਲਈ ਦਾ ਨਿਵੇਕਲਾ ਯਤਨ ਹੈ।”

ਪੰਜਾਬ ਦੀ ਪਵਿੱਤਰ ਤੇ ਜ਼ਰਖੇਜ਼ ਧਰਤੀ ’ਤੇ ਵਫ਼ਦ ਦਾ ਨਿੱਘਾ ਸਵਾਗਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਤੁਹਾਡੀ ਮੇਜ਼ਬਾਨੀ ਕਰਕੇ ਮਾਣ ਮਹਿਸੂਸ ਕਰ ਰਹੀ ਹੈ।” ਉਨ੍ਹਾਂ ਨੇ ਵਫ਼ਦ ਨੂੰ ਦੱਸਿਆ ਕਿ ਪੰਜਾਬ ਮਹਾਨ ਗੁਰੂਆਂ, ਪੀਰਾਂ, ਸੰਤਾਂ, ਪੈਗੰਬਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਅਤੇ ਇਸਨੂੰ ਯੋਧਿਆਂ ਅਤੇ ਮਿਹਨਤਕਸ਼ ਲੋਕਾਂ ਦੀ ਧਰਤੀ ਵਜੋਂ ਜਾਣਿਆ ਜਾਂਦਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਾਜ ਦੇ ਨੌਜਵਾਨ ਸਰਹੱਦਾਂ ਦੀ ਰਾਖੀ ਕਰਦੇ ਹਨ ਅਤੇ ਸਾਡੇ ਕਿਸਾਨ ਦੇਸ਼ ਦਾ ਢਿੱਡ ਭਰਦੇ ਹਨ, ਇਸੇ ਕਰਕੇ ਪੰਜਾਬ ਨੂੰ ‘ਭਾਰਤ ਦਾ ਅੰਨਦਾਤਾ ਅਤੇ ਖ਼ੜਗਭੁਜਾ’ ਵਜੋਂ ਮਾਣ ਦਿੱਤਾ ਜਾਂਦਾ ਹੈ।”

ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੇ ਕਿਸਾਨ ਦੇਸ਼ ਦੇ ਅਨਾਜ ਉਤਪਾਦਨ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਂਦੇ ਹਨ ਅਤੇ ਰਾਸ਼ਟਰੀ ਪੂਲ ਵਿੱਚ 40 ਫੀਸਦ ਅਨਾਜ ਸੂਬੇ ਦੁਆਰਾ ਉਪਲਬਧ ਕਰਾਇਆ ਜਾਂਦਾ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ ਬਹਾਦਰ ਸੈਨਿਕਾਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ ਅਤੇ ਇਹ ਅਟੱਲ ਤੇ ਕੋਰਾ-ਚਿੱਟਾ ਸੱਚ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਇੱਕ ਸ਼ਾਂਤੀਪੂਰਨ ਸੂਬਾ ਹੈ ਜਿੱਥੇ ਸ਼ਾਂਤੀ, ਮੋਹ-ਪਿਆਰ ਅਤੇ ਭਾਈਚਾਰਕ ਸਾਂਝ ਇੰਨੀ ਮਜ਼ਬੂਤ ਹੈ ਕਿ ਇੱਥੇ ਨਫ਼ਰਤ ਦੇ ਬੀਜ ਨਹੀਂ ਪੁੰਗਰ ਸਕਦੇ।”’’

ਮੁੱਖ ਮੰਤਰੀ ਨੇ ਕਿਹਾ, “ਸਰਹੱਦੀ ਸੂਬਾ ਹੋਣ ਦੇ ਬਾਵਜੂਦ, ਪੰਜਾਬ ਕਦੇ ਵੀ ਫ਼ਿਰਕਿਆਂ ਵਿੱਚ ਵੰਡਿਆ ਨਹੀਂ ਗਿਆ। ਇਸ ਦੀ ਬਜਾਏ ਔਖੀ ਘੜੀ ਵਿੱਚ ਪੰਜਾਬੀਆਂ ਨੇ ਦੁਨੀਆ ਦੇ ਸਾਹਮਣੇ ਭਾਈਚਾਰਕ ਸਦਭਾਵਨਾ ਦੀਆਂ ਸ਼ਾਨਦਾਰ ਮਿਸਾਲਾਂ ਪੇਸ਼ ਕੀਤੀਆਂ ਹਨ।” ਉਨ੍ਹਾਂ ਅੱਗੇ ਕਿਹਾ, “ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਸਰਬ-ਸਾਂਝੀਵਾਲਤਾ ਦੇ ਪ੍ਰਤੀਕ ਵਜੋਂ ਜਾਣਿਆ ਜਾਂਦਾ ਹੈ ਅਤੇ ਗੁਰੂਆਂ ਦੀ ਵਰੋਸਾਈ ਇਹ ਧਰਤੀ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲਿਆਂਵਾਲਾ ਬਾਗ ਅਤੇ ਹੋਰ ਪਵਿੱਤਰ ਸਥਾਨਾਂ ਦਾ ਘਰ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਇੱਕ ਵਿਰੋਧੀ ਦੇਸ਼ ਨਾਲ 532 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸਰਹੱਦ ਸਾਂਝੀ ਕਰਦਾ ਹੈ, ਫਿਰ ਵੀ ਇਹ ਧਰਮ ਨਿਰਪੱਖਤਾ, ਸ਼ਾਂਤੀ ਅਤੇ ਸਦਭਾਵਨਾ ਦਾ ਪੁੰਜ ਬਣਿਆ ਹੋਇਆ ਹੈ।”

ਮੁੱਖ ਮੰਤਰੀ ਨੇ ਕਿਹਾ, “ਭਾਰਤ ਦੇ ਸਮਾਜਿਕ-ਰਾਜਨੀਤਿਕ ਅਤੇ ਆਰਥਿਕ ਪੱਖਾਂ ਦਾ ਅਧਿਐਨ ਕਰਨ ਲਈ ਪੰਜਾਬ ਵਿੱਚ ਇੱਕ ਹਫ਼ਤੇ ਦਾ ਦੌਰਾ ਸ਼ੁਰੂ ਕੀਤਾ ਗਿਆ ਹੈ।” ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਰਾਜਾਂ ਦਾ ਦੌਰਾ ਕਰਨ ਅਤੇ ਉਨ੍ਹਾਂ ਦੇ ਸਮਾਜਿਕ, ਰਾਜਨੀਤਿਕ, ਆਰਥਿਕ, ਸੱਭਿਆਚਾਰਕ ਅਤੇ ਧਾਰਮਿਕ ਪਹਿਲੂਆਂ ਬਾਰੇ ਡੂੰਘਾਈ ਨਾਲ ਜਾਣਨ ਦਾ ਮੌਕਾ ਪ੍ਰਦਾਨ ਕਰਨਾ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਰਾਜ ਪੱਧਰ ਤੋਂ ਪਿੰਡ ਪੱਧਰ ਤੱਕ ਪ੍ਰਸ਼ਾਸਨ, ਸ਼ਾਸਨ ਅਤੇ ਕਾਨੂੰਨ ਵਿਵਸਥਾ ਨੂੰ ਲਾਗੂ ਕਰਨ ਦੀਆਂ ਚੁਣੌਤੀਆਂ ’ਤੇ ਬਿਹਤਰ ਢੰਗ ਨਾਲ ਜਾਣਨ ਜੁਟਾਉਣ ਦੀ ਸਹੂਲਤ ਦਿੰਦਾ ਹੈ। ਉਨ੍ਹਾਂ ਕਿਹਾ, “ਵਫ਼ਦ ਵਿੱਚ ਕੁੱਲ 16 ਅਧਿਕਾਰੀ ਹਨ, ਜਿਨ੍ਹਾਂ ਵਿੱਚੋਂ ਵਿਦੇਸ਼ੀ ਅਧਿਕਾਰੀਆਂ ਦੀ ਨੁਮਾਇੰਦਗੀ 31 ਫੀਸਦ ਹੈ, ਕਿਉਂਕਿ 16 ਅਧਿਕਾਰੀਆਂ ਵਿੱਚੋਂ ਪੰਜ ਵਿਦੇਸ਼ਾਂ ਨਾਲ ਸਬੰਧਤ ਹਨ।”

ਮੁੱਖ ਮੰਤਰੀ ਨੇ ਕਿਹਾ, “ਵਫ਼ਦ ਵਿੱਚ ਬੰਗਲਾਦੇਸ਼, ਮਿਸਰ, ਇੰਡੋਨੇਸ਼ੀਆ, ਮਲੇਸ਼ੀਆ ਅਤੇ ਨੇਪਾਲ ਤੋਂ ਇੱਕ-ਇੱਕ ਅਧਿਕਾਰੀ ਸ਼ਾਮਲ ਹੈ।” ਉਨ੍ਹਾਂ ਅੱਗੇ ਕਿਹਾ, “11 ਭਾਰਤੀ ਅਧਿਕਾਰੀ ਹਨ, ਜਿਨ੍ਹਾਂ ਵਿੱਚ ਫੌਜ ਦੇ ਪੰਜ, ਜਲ ਸੈਨਾ ਦੇ ਦੋ, ਹਵਾਈ ਸੈਨਾ ਦੇ ਦੋ, ਏ.ਐਫ.ਐਚ.ਕਿੳ.ੂਸੀ.ਐਸ. ਦਾ ਇੱਕ ਅਤੇ ਡੀ.ਓ.ਐਲ.ਆਰ. ਦਾ ਇੱਕ ਅਧਿਕਾਰੀ ਸ਼ਾਮਲ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਫ਼ਦ ਵਿੱਚ ਫੌਜ, ਜਲ ਸੈਨਾ ਅਤੇ ਹਵਾਈ ਸੈਨਾ ਦੇ ਬ੍ਰਿਗੇਡੀਅਰ ਜਾਂ ਸਕੱਤਰ ਪੱਧਰ ਦੇ ਅਧਿਕਾਰੀ ਦੇ ਨਾਲ-ਨਾਲ ਸਿਵਲ ਅਧਿਕਾਰੀ ਵੀ ਸ਼ਾਮਲ ਹਨ।”

ਮੁੱਖ ਮੰਤਰੀ ਨੇ ਕਿਹਾ, “ਆਈ.ਏ.ਐਸ., ਆਈ.ਪੀ.ਐਸ., ਆਈ.ਆਰ.ਐਸ., ਆਈ.ਐਫ.ਐਸ., ਕੋਸਟ ਗਾਰਡ ਅਤੇ ਡੀ.ਆਰ.ਡੀ.ਓ. ਸਮੇਤ ਕਈ ਸਿਵਲ ਅਧਿਕਾਰੀ ਇਸ ਮਹੱਤਵਪੂਰਨ ਕੋਰਸ ਦਾ ਹਿੱਸਾ ਹਨ।” ਉਨ੍ਹਾਂ ਅੱਗੇ ਕਿਹਾ, “ਇਹ ਕੋਰਸ ਭਾਰਤ ਬਾਰੇ ਗਿਆਨ ਅਤੇ ਰਣਨੀਤਕ ਰੁਝਾਨ, ਆਰਥਿਕ ਸੁਰੱਖਿਆ, ਵਿਗਿਆਨ ਅਤੇ ਤਕਨਾਲੋਜੀ, ਵਿਸ਼ਵਵਿਆਪੀ ਮੁੱਦੇ, ਅੰਤਰਰਾਸ਼ਟਰੀ ਸੁਰੱਖਿਆ ਵਾਤਾਵਰਣ, ਗੁਆਂਢੀ ਦੇਸ਼ਾਂ ਦੇ ਰਣਨੀਤਕ ਪਹਿਲੂ ਅਤੇ ਰਾਸ਼ਟਰੀ ਸੁਰੱਖਿਆ ਲਈ ਰਣਨੀਤੀਆਂ ਅਤੇ ਢਾਂਚੇ ਵਰਗੇ ਖੇਤਰਾਂ ਨੂੰ ਕਵਰ ਕਰਦਾ ਹੈ।” ਇਸ ਮੌਕੇ ਭਗਵੰਤ ਸਿੰਘ ਮਾਨ ਨੇ ਦੌਰੇ ’ਤੇ ਆਏ ਵਫ਼ਦ ਦੇ ਮੈਂਬਰਾਂ ਦਾ ਸਨਮਾਨ ਵੀ ਕੀਤਾ ਅਤੇ ਕਿਹਾ, “ਮੈਂ ਸੂਬੇ ਵਿੱਚ ਉਨ੍ਹਾਂ ਦੀ ਵਧੀਆ ਤੇ ਆਰਾਮਦਾਇਕ ਠਹਿਰ ਦੀ ਕਾਮਨਾ ਕਰਦਾ ਹਾਂ।”

Tags: BREAKING NEWSBreaking news in PunjabiLatest Punjab news in Punjabitop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

by Ranjit Singh
November 12, 2026
0

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਗ੍ਰਹਿ ਮੰਤਰਾਲੇ ਨੇ ਭਾਰਤ ਦੀ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 12, 2026
0

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

by Ranjit Singh
November 12, 2026
0

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਗ੍ਰਹਿ ਮੰਤਰਾਲੇ ਨੇ ਭਾਰਤ ਦੀ...

Most Popular

Pakistan ‘ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ !

Pakistan ‘ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ !

by Ranjit Singh
3 weeks ago
0

Pakistan 'ਚ ਇੱਕ ਨਾਬਾਲਿਗ ਸਿੱਖ ਕੁੜੀ ਨੇ ਕਬੂਲ ਕੀਤਾ ਇਸਲਾਮ ! ਚੰਡੀਗੜ੍ਹ, 23 ਅਕਤੂਬਰ (ਵਿਸ਼ਵ ਵਾਰਤਾ): ਪਾਕਿਸਤਾਨ ਵਿੱਚ ਇੱਕ ਨਾਬਾਲਗ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 