• Latest
  • Trending
PUNJAB ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, AAP ਛੱਡ ਕੇ BJP ਚ ਹੋਏ ਸ਼ਾਮਿਲ, ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

PUNJAB ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, AAP ਛੱਡ ਕੇ BJP ਚ ਹੋਏ ਸ਼ਾਮਿਲ, ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

6 months ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

42 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

11 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

11 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

11 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

12 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

13 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

13 hours ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

13 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

13 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, AAP ਛੱਡ ਕੇ BJP ਚ ਹੋਏ ਸ਼ਾਮਿਲ, ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਸਾਰੇ ਵਿਧਾਇਕਾਂ ਨਾਲ ਦਿੱਲੀ ਪਹੁੰਚੇ

May 5, 2026
in ਖਬਰਾਂ, ਪੰਜਾਬ
PUNJAB ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, AAP ਛੱਡ ਕੇ BJP ਚ ਹੋਏ ਸ਼ਾਮਿਲ, ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

PUNJAB ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ, AAP ਛੱਡ ਕੇ BJP ਚ ਹੋਏ ਸ਼ਾਮਿਲ, ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਰੱਦ ਕਰਨ ਦੀ ਕੀਤੀ ਮੰਗ

• ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਸਾਰੇ ਵਿਧਾਇਕਾਂ ਨਾਲ ਦਿੱਲੀ ਪਹੁੰਚੇ
• ਮੈਂ ਰਾਸ਼ਟਰਪਤੀ ਭਵਨ ਵਿਖੇ ਪੰਜਾਬ ਦੇ ਸਾਰੇ ਵਿਧਾਇਕਾਂ ਦੇ ਦਸਤਖ਼ਤ ਵਾਲਾ ਮੰਗ ਪੱਤਰ ਸੌਂਪਿਆ ਹੈ ਅਤੇ ਰਾਸ਼ਟਰਪਤੀ ਨੂੰ ਕਾਰਵਾਈ ਕਰਨ ਦੀ ਅਪੀਲ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਪੰਜਾਬ ਵਿੱਚ ਭਾਜਪਾ ਦੇ ਸਿਰਫ਼ ਦੋ ਵਿਧਾਇਕ ਹਨ, ਫਿਰ ਵੀ ਇਸ ਦੇ ਰਾਜ ਸਭਾ ਸੰਸਦ ਮੈਂਬਰ ਛੇ ਹੋ ਗਏ ਹਨ; ਇਹ ਲੋਕਤੰਤਰ ਦਾ ਸ਼ਰੇਆਮ ਮਜ਼ਾਕ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਇਹ ਸੱਤ ਸੰਸਦ ਮੈਂਬਰ ‘ਇਲੈਕਟਿਡ ਨਹੀਂ, ਸਗੋਂ ਸਿਲੈਕਟਿਡ` ਹਨ; ਉਨ੍ਹਾਂ ਦਾ ਕਿਸੇ ਹੋਰ ਪਾਰਟੀ ਵਿੱਚ ਜਾਣਾ ਦੇਸ਼ ਭਗਤੀ ਨਹੀਂ, ਸਗੋਂ ਪੰਜਾਬ ਨਾਲ ਧੋਖਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਜੇ ਭਾਜਪਾ ਵਿੱਚ ਸ਼ਾਮਲ ਹੋਏ ਸੱਤ ਸੰਸਦ ਮੈਂਬਰਾਂ ਦੇ ਦਿਲਾਂ ਵਿੱਚ ਸੱਚਮੁੱਚ ਦੇਸ਼ ਭਗਤੀ ਹੈ ਤਾਂ ਉਨ੍ਹਾਂ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ ਅਤੇ ਸੰਸਦ ਵਿੱਚ ਜਾਣ ਲਈ ਚੋਣਾਂ ਲੜਨੀਆਂ ਚਾਹੀਦੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਪੰਜਾਬ ਨਾਲ ਧੋਖਾ ਕਰਨ ਵਾਲੇ ਇਹ ਸੰਸਦ ਮੈਂਬਰ 21 ਰਾਜਾਂ ਵਿੱਚ ਭਾਜਪਾ ਸਰਕਾਰਾਂ ਦਾ ਹਵਾਲਾ ਦੇ ਕੇ ਲੋਕਾਂ ਨੂੰ ਧਮਕੀਆਂ ਦੇ ਰਹੇ ਹਨ; ਪੰਜਾਬੀ ਉਨ੍ਹਾਂ ਨੂੰ ਢੁਕਵਾਂ ਜਵਾਬ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਭਾਜਪਾ ਵਿੱਚ ਸ਼ਾਮਲ ਹੋਣ ਨਾਲ ਕਿਸੇ ਨੂੰ ਸੁਰੱਖਿਆ ਨਹੀਂ ਮਿਲਦੀ; ਜੇ ਕਿਸੇ ਨੇ ਗਲਤ ਕੰਮ ਕੀਤਾ ਹੈ ਤਾਂ ਪੰਜਾਬ ਸਰਕਾਰ ਕੇਸ ਦਰਜ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਭਾਜਪਾ ਦੀ ‘ਵਾਸ਼ਿੰਗ ਮਸ਼ੀਨ` ਵਿੱਚ ਦਾਗੀ ਆਗੂਆਂ ਨੂੰ ‘ਸਾਫ਼` ਕਰਨ ਲਈ ਈ.ਡੀ. ਅਤੇ ਸੀ.ਬੀ.ਆਈ. ਦੀ ਦੁਰਵਰਤੋਂ ਲੋਕਤੰਤਰ `ਤੇ ਹਮਲਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
• ਭਾਜਪਾ ਦੀਆਂ ‘ਅਪਰੇਸ਼ਨ ਲੋਟਸ` ਚਾਲਾਂ ਪੰਜਾਬ ਵਿੱਚ ਕਦੇ ਵੀ ਸਫ਼ਲ ਨਹੀਂ ਹੋਣਗੀਆਂ; ਪੰਜਾਬੀ ਕਦੇ ਵੀ ਵਿਸ਼ਵਾਸਘਾਤ ਬਰਦਾਸ਼ਤ ਨਹੀਂ ਕਰਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ/ਪੰਜਾਬ, 5 ਮਈ (ਵਿਸ਼ਵ ਵਾਰਤਾ);- ਪੰਜਾਬ ਵਿੱਚ ਦਲ-ਬਦਲੀ ਦੀ ਲੜਾਈ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸਰਵਉੱਚ ਸੰਵਿਧਾਨਕ ਅਹੁਦੇ ਤੱਕ ਲੈ ਕੇ ਪੁੱਜੇ ਅਤੇ ਰਾਸ਼ਟਰਪਤੀ ਨੂੰ ਮਿਲੇ। (ਦਲ-ਬਦਲੀ ਕਰਨ ਵਾਲੇ) ਰਾਜ ਸਭਾ ਮੈਂਬਰਾਂ ਦੀ ਮੈਂਬਰਸ਼ਿਪ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਪਾਰਟੀ ਦੀ ਇਕਜੁੱਟਤਾ ਦਾ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਵਿਧਾਇਕਾਂ ਨਾਲ ਦਿੱਲੀ ਪਹੁੰਚੇ ਅਤੇ ਰਾਸ਼ਟਰਪਤੀ ਭਵਨ ਵਿਖੇ ਦਸਤਖ਼ਤ ਕੀਤਾ ਮੰਗ ਪੱਤਰ ਸੌਂਪਿਆ, ਜਿਸ ਵਿੱਚ ਕਿਹਾ ਗਿਆ ਕਿ ਪੰਜਾਬ ਵਿੱਚ ਸਿਰਫ਼ ਦੋ ਵਿਧਾਇਕ ਹੋਣ ਦੇ ਬਾਵਜੂਦ ਭਾਜਪਾ ਦੇ ਰਾਜ ਸਭਾ ਮੈਂਬਰਾਂ ਦੀ ਗਿਣਤੀ ਵਿੱਚ ਨਾਟਕੀ ਵਾਧਾ ਲੋਕਤੰਤਰੀ ਫਤਵੇ ਦੀ ਸਪੱਸ਼ਟ ਉਲੰਘਣਾ ਨੂੰ ਦਰਸਾਉਂਦਾ ਹੈ।

ਸੱਤ ਸੰਸਦ ਮੈਂਬਰਾਂ ਨੂੰ ‘ਇਲੈਕਟਿਡ ਨਹੀਂ, ਸਗੋਂ ਸਿਲੈਕਟਿਡ’ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਦੀ ਦਲ-ਬਦਲੀ ਨੂੰ ਪੰਜਾਬ ਨਾਲ ਵਿਸ਼ਵਾਸਘਾਤ ਕਰਾਰ ਦਿੱਤਾ। ਉਨ੍ਹਾਂ ਇਨ੍ਹਾਂ ਮੈਂਬਰਾਂ ਨੂੰ ਅਸਤੀਫ਼ਾ ਦੇਣ ਅਤੇ ਨਵਾਂ ਫਤਵਾ ਲੈਣ ਦੀ ਚੁਣੌਤੀ ਦਿੱਤੀ ਅਤੇ ਚੇਤਾਵਨੀ ਦਿੱਤੀ ਕਿ ਨਾ ਤਾਂ ਕੇਂਦਰੀ ਏਜੰਸੀਆਂ ਅਤੇ ਨਾ ਹੀ ਸਿਆਸੀ ਤਾਕਤ ਗਲਤ ਕੰਮਾਂ ਨੂੰ ਨਹੀਂ ਬਚਾਏਗੀ। ਉਨ੍ਹਾਂ ਐਲਾਨ ਕੀਤਾ ਕਿ ‘ਅਪਰੇਸ਼ਨ ਲੋਟਸ’ ਵਰਗੀਆਂ ਕੋਸ਼ਿਸ਼ਾਂ ਕਦੇ ਵੀ ਪੰਜਾਬ ਵਿੱਚ ਸਫ਼ਲ ਨਹੀਂ ਹੋਣਗੀਆਂ ਕਿਉਂਕਿ ਪੰਜਾਬ ਕਦੇ ਵੀ ਵਿਸ਼ਵਾਸਘਾਤ ਨੂੰ ਬਰਦਾਸ਼ਤ ਨਹੀਂ ਕਰਦਾ।

ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ ਉੱਤੇ ਮੀਟਿੰਗ ਦੇ ਕੁਝ ਅੰਸ਼ ਸਾਂਝੇ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਦਿੱਲੀ ਵਿੱਚ ਮਾਣਯੋਗ ਰਾਸ਼ਟਰਪਤੀ ਦੇ ਸਾਹਮਣੇ ਅਸੀਂ ਦੇਸ਼ ਵਿੱਚ ਹੋ ਰਹੇ ‘ਲੋਕਤੰਤਰ ਦੇ ਕਤਲ` ਵਿਰੁੱਧ ਆਪਣੀ ਆਵਾਜ਼ ਮਜ਼ਬੂਤੀ ਨਾਲ ਉਠਾਈ। ਸਿਆਸੀ ਪਾਰਟੀਆਂ ਨੂੰ ਗੈਰ-ਸੰਵਿਧਾਨਕ ਤੌਰ ਤੇ ਤੋੜਨਾ ਅਤੇ ਭਾਜਪਾ ਦੀ ‘ਵਾਸ਼ਿੰਗ ਮਸ਼ੀਨ ਵਿੱਚ ਦਾਗੀ ਨੇਤਾਵਾਂ ਨੂੰ ਸਾਫ਼ ਕਰਨ ਲਈ ਈ.ਡੀ. ਤੇ ਸੀ.ਬੀ.ਆਈ. ਵਰਗੀਆਂ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਸਾਡੇ ਲੋਕਤੰਤਰੀ ਢਾਂਚੇ `ਤੇ ਸਿੱਧਾ ਹਮਲਾ ਹੈ।”

ਉਨ੍ਹਾਂ ਪੋਸਟ ਵਿੱਚ ਲਿਖਿਆ ਕਿ ਅਸੀਂ ਇਹ ਬਿਲਕੁਲ ਸਪੱਸ਼ਟ ਕਰ ਦਿੱਤਾ ਹੈ ਕਿ ‘ਅਪਰੇਸ਼ਨ ਲੋਟਸ` ਦੀਆਂ ਘਿਣਾਉਣੀਆਂ ਚਾਲਾਂ ਪੰਜਾਬ ਵਿੱਚ ਕਦੇ ਵੀ ਸਫ਼ਲ ਨਹੀਂ ਹੋਣਗੀਆਂ। ਸਾਡੇ ਵਿਧਾਇਕ ਲੱਖਾਂ ਪੰਜਾਬੀਆਂ ਦੀ ਆਵਾਜ਼ ਹਨ ਅਤੇ ਪੰਜਾਬ ਦੇ ਲੋਕ ਕਦੇ ਵੀ ਵਿਸ਼ਵਾਸਘਾਤ ਬਰਦਾਸ਼ਤ ਨਹੀਂ ਕਰਨਗੇ। ‘ਤੁਹਾਡਾ ਜਨਤਕ ਸੇਵਕ` ਹੋਣ ਦੇ ਨਾਤੇ, ਮੈਂ ਹਰ ਪੰਜਾਬੀ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਲੋਕਾਂ ਦੇ ਫਤਵੇ ਦੀ ਰਾਖੀ ਅਤੇ ਸੰਵਿਧਾਨਕ ਕਦਰਾਂ-ਕੀਮਤਾਂ ਬਰਕਰਾਰ ਰੱਖਣ ਲਈ ਆਪਣੇ ਆਖਰੀ ਸਾਹ ਤੱਕ ਲੜਾਂਗੇ।”

ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਾਜ ਸਭਾ ਦੇ ਸੱਤ ਮੈਂਬਰਾਂ ਦੀ ਦਲ-ਬਦਲੀ ਨਾਲ ਲੋਕਤੰਤਰ ਦਾ ਕਤਲ ਹੋਇਆ ਹੈ। ਇਹ ਗੈਰ-ਸੰਵਿਧਾਨਕ ਹੈ ਕਿਉਂਕਿ ਜਾਂ ਤਾਂ ਪੂਰੀ ਪਾਰਟੀ ਨੂੰ ਮਤਾ ਪਾਸ ਕਰਨਾ ਚਾਹੀਦਾ ਸੀ, ਪਰ ਇਨ੍ਹਾਂ ਸੱਤ ਸੰਸਦ ਮੈਂਬਰਾਂ ਨੇ ਗੈਰ-ਸੰਵਿਧਾਨਕ ਢੰਗ ਨਾਲ ਆਪਣੀ ਵਫ਼ਾਦਾਰੀ ਬਦਲ ਲਈ, ਜਿਸ ਨਾਲ ਲੋਕਤੰਤਰ ਦਾ ਮਜ਼ਾਕ ਉਡਾਇਆ ਗਿਆ।” ਉਨ੍ਹਾਂ ਅੱਗੇ ਕਿਹਾ, “ਭਾਜਪਾ ਕੋਲ ਦੋ ਵਿਧਾਇਕ ਹਨ ਪਰ ਸੱਤ ਰਾਜ ਸਭਾ ਸੰਸਦ ਮੈਂਬਰ ਹਨ, ਜੋ ਸੰਵਿਧਾਨ ਦਾ ਮਜ਼ਾਕ ਹੈ। ਇਨ੍ਹਾਂ ਸੰਸਦ ਮੈਂਬਰਾਂ ਨੂੰ ਉਸ ਨਵੀਂ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਅਸਤੀਫ਼ਾ ਦੇਣਾ ਚਾਹੀਦਾ ਸੀ, ਜਿਸ ਦੀ ਉਹ ਪਹਿਲਾਂ ਨਿੰਦਾ ਕਰਦੇ ਸਨ।”

ਸਿਸਟਮ ਵਿੱਚ ਸੁਧਾਰ ਦੀ ਮੰਗ ਉਠਾਉਂਦੇ ਹੋਏ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਸੰਵਿਧਾਨ ਵਿੱਚ ਸੋਧ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਸੰਸਦ ਮੈਂਬਰ ਨੂੰ ਵਾਪਸ ਬੁਲਾਉਣ ਦੀ ਵਿਵਸਥਾ ਕੀਤੀ ਜਾ ਸਕੇ, ਜਿਵੇਂ ਕਿ ਰਾਘਵ ਚੱਢਾ ਮੰਗ ਕਰਦੇ ਰਹੇ ਸਨ ਤਾਂ ਜੋ ਇਨ੍ਹਾਂ ਸੰਸਦ ਮੈਂਬਰਾਂ ਨੂੰ ਦੇਸ਼ ਧ੍ਰੋਹ ਲਈ ਸਜ਼ਾ ਦਿੱਤੀ ਜਾ ਸਕੇ।”

ਉਨ੍ਹਾਂ ਜ਼ੋਰ ਦੇ ਕੇ ਕਿਹਾ, “ਪੰਜਾਬੀ ਇਸ ਤਰ੍ਹਾਂ ਪਿੱਠ ਵਿੱਚ ਛੁਰਾ ਮਾਰਨ ਨੂੰ ਬਰਦਾਸ਼ਤ ਨਹੀਂ ਕਰਦੇ ਅਤੇ ਉਨ੍ਹਾਂ ਨੂੰ ਸੂਬੇ ਦੇ ਲੋਕ ਸਜ਼ਾ ਦੇਣਗੇ। ਇਹ ਆਗੂ ਹੁਣ ਉਲਝੇ ਹੋਏ ਹਨ, ਜਿਸ ਕਾਰਨ ਉਹ ਤਰਕਹੀਣ ਬਿਆਨ ਦੇ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਭਾਜਪਾ ਵਿੱਚ ਸ਼ਾਮਲ ਹੋਣ ਦਾ ਮਤਲਬ ਇਹ ਨਹੀਂ ਹੈ ਕਿ ਇਨ੍ਹਾਂ ਆਗੂਆਂ ਨੂੰ ਮਾੜੇ ਕੰਮਾਂ ਲਈ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ। ਭਾਵੇਂ ਉਨ੍ਹਾਂ ਦੇ ਪਾਪਾਂ ਬਾਰੇ ਬਾਅਦ ਵਿੱਚ ਰਿਪੋਰਟਾਂ ਆਉਣ ਪਰ ਭਵਿੱਖ ਵਿੱਚ ਵੀ ਉਨ੍ਹਾਂ ਵਿਰੁੱਧ ਕਾਰਵਾਈ ਹੋਵੇਗੀ।”

ਜਵਾਬਦੇਹੀ ਬਾਰੇ ਦ੍ਰਿੜ੍ਹ ਰੁਖ਼ ਅਪਣਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਦੀ ਢਾਲ ਉਨ੍ਹਾਂ ਨੂੰ ਹੋਰ ਸੂਬਿਆਂ ਵਿੱਚ ਕਾਨੂੰਨ ਦੇ ਫੰਦੇ ਤੋਂ ਤਾਂ ਬਚਾਅ ਸਕਦੀ ਹੈ ਪਰ ਪੰਜਾਬ ਵਿੱਚ ਨਹੀਂ। ਇਨ੍ਹਾਂ ਆਗੂਆਂ ਨੂੰ ਪੰਜਾਬੀਆਂ ਨੂੰ ਧਮਕਾਉਣ ਤੋਂ ਬਾਜ਼ ਆਉਣਾ ਚਾਹੀਦਾ ਹੈ ਕਿਉਂਕਿ ਪੰਜਾਬੀ ਉਨ੍ਹਾਂ ਨੂੰ ਆਪਣੀ ਅਸਲ ਸਥਿਤੀ ਦਿਖਾਉਣਗੇ।” ਉਨ੍ਹਾਂ ਅੱਗੇ ਕਿਹਾ, “ਲੋਕਾਂ ਦੇ ਨੁਮਾਇੰਦਿਆਂ ਦੁਆਰਾ ਚੁਣੇ ਗਏ ਇਨ੍ਹਾਂ ਆਗੂਆਂ ਨੂੰ ਪੰਜਾਬ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਨ ਲਈ ਸਦਨ ਵਿੱਚੋਂ ਬਰਖਾਸਤ ਕਰ ਦੇਣਾ ਚਾਹੀਦਾ ਹੈ।” ਉਨ੍ਹਾਂ ਟਿੱਪਣੀ ਕੀਤੀ, “ਭਾਜਪਾ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਕੇ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਕਰ ਰਹੀ ਹੈ। ਇਹ ਵਿਡੰਬਨਾ ਹੈ ਕਿ ਉਸੇ ਅਸ਼ੋਕ ਮਿੱਤਲ ਨੂੰ ਭਾਜਪਾ ਨੇ ਜ਼ੈੱਡ ਪਲੱਸ ਸੁਰੱਖਿਆ ਪ੍ਰਦਾਨ ਕੀਤੀ, ਜਿਸ ਦੇ ਟਿਕਾਣਿਆਂ `ਤੇ ਕੁਝ ਦਿਨ ਪਹਿਲਾਂ ਈ.ਡੀ. ਨੇ ਛਾਪੇ ਮਾਰੇ ਸਨ।”

ਦਲ-ਬਦਲੀ ਦੇ ਹਾਲਾਤ ਬਾਰੇ ਉਨ੍ਹਾਂ ਕਿਹਾ, “ਇਹ ਭਾਜਪਾ ਦੀ ਬਾਂਹ ਮਰੋੜਨ ਵਾਲੀ ਰਣਨੀਤੀ ਹੈ। ਰਾਘਵ ਚੱਢਾ, ਜੋ ਕਹਿੰਦਾ ਹੁੰਦਾ ਸੀ ਕਿ ਭਾਜਪਾ ਬਿਨਾਂ ਡਿਟਰਜੈਂਟ ਵਾਲੀ ਵਾਸ਼ਿੰਗ ਮਸ਼ੀਨ ਹੈ, ਜਿੱਥੇ ਸਿਆਸੀ ਨੇਤਾਵਾਂ ਦੇ ਪਾਪ ਧੋਤੇ ਜਾਂਦੇ ਹਨ, ਹੁਣ ਉਸੇ ਪਾਰਟੀ ਨਾਲ ਹੱਥ ਮਿਲਾ ਰਿਹਾ ਹੈ।” ਉਨ੍ਹਾਂ ਅੱਗੇ ਕਿਹਾ, “ਰਾਘਵ ਚੱਢਾ ਭਗਵਾ ਪਾਰਟੀ ਵਿੱਚ ਸ਼ਾਮਲ ਹੋ ਕੇ ਬੇਥਵੀਆਂ ਮਾਰਨ ਲੱਗ ਪਿਆ ਹੈ। ਉਸ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਅਸਤੀਫ਼ਾ ਦੇਣਾ ਚਾਹੀਦਾ ਸੀ।” ਉਨ੍ਹਾਂ ਇਹ ਵੀ ਕਿਹਾ, “ਮੈਂ ਸੰਕਟ ਦੀ ਇਸ ਘੜੀ ਵਿੱਚ ਪਾਰਟੀ ਨਾਲ ਇਕਜੁੱਟਤਾ ਦਿਖਾਉਣ ਲਈ ਵਿਧਾਇਕਾਂ ਦਾ ਧੰਨਵਾਦ ਕਰਦਾ ਹਾਂ। ਮੈਂ ਇਸ ਸ਼ਕਤੀ ਪ੍ਰਦਰਸ਼ਨ ਲਈ ਨਿੱਜੀ ਤੌਰ `ਤੇ ਇਨ੍ਹਾਂ ਵਿਧਾਇਕਾਂ ਦਾ ਰਿਣੀ ਹਾਂ।”

ਭਾਜਪਾ ਦੀ ਪੰਜਾਬ ਪ੍ਰਤੀ ਪਹੁੰਚ `ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਨੂੰ ਕਦੇ ਵੀ ਪੰਜ ਦਰਿਆਵਾਂ ਦੀ ਇਸ ਧਰਤੀ ਤੋਂ ਜਿੱਤਣ ਦਾ ਸੁਪਨਾ ਨਹੀਂ ਦੇਖਣਾ ਚਾਹੀਦਾ। ਸੂਬੇ ਦੇ ਲੋਕ ਭਾਜਪਾ ਦੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਅਤੇ ਉਹ ਇਸ ਨੂੰ ਸਬਕ ਜ਼ਰੂਰ ਸਿਖਾਉਣਗੇ।” ਉਨ੍ਹਾਂ ਅੱਗੇ ਕਿਹਾ, “ਭਾਵੇਂ ਭਾਜਪਾ ਕੁੱਝ ਸੂਬਿਆਂ ਵਿੱਚ ਮਿਲੀ ਜਿੱਤ ਤੋਂ ਉਤਸ਼ਾਹਿਤ ਹੈ, ਜਿੱਥੋਂ ਤੱਕ ਪੰਜਾਬ ਦਾ ਸਵਾਲ ਹੈ, ਸੂਬੇ ਅਤੇ ਇਸ ਦੇ ਲੋਕਾਂ ਪ੍ਰਤੀ ਇਸ ਦੇ ਬੇਇਨਸਾਫ਼ੀ ਅਤੇ ਮਤਰੇਈ ਮਾਂ ਵਾਲੇ ਸਲੂਕ ਦੀ ਕਹਾਣੀ ਬਹੁਤ ਲੰਬੀ ਹੈ।” ਉਨ੍ਹਾਂ ਕਿਹਾ, “ਭਾਜਪਾ ਪੰਜਾਬ ਨੂੰ ਪੰਜਾਬ ਯੂਨੀਵਰਸਿਟੀ, ਝਾਕੀ, ਚੰਡੀਗੜ੍ਹ, ਭਾਖੜਾ ਡੈਮ ਅਤੇ ਹੋਰ ਹਰੇਕ ਜਾਇਜ਼ ਹੱਕ ਤੋਂ ਵਾਂਝਾ ਕਰਨਾ ਚਾਹੁੰਦੀ ਹੈ।”

ਵਿੱਤੀ ਚਿੰਤਾਵਾਂ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਲੋਕਾਂ ਨੇ ਪੰਜਾਬ ਦੇ ਵਿਕਾਸ ਨੂੰ ਖ਼ਤਰੇ ਵਿੱਚ ਪਾਉਣ ਲਈ ਸੂਬੇ ਦੇ ਜਾਇਜ਼ ਫੰਡ ਰੋਕ ਦਿੱਤੇ ਹਨ।” ਉਨ੍ਹਾਂ ਅੱਗੇ ਕਿਹਾ, “ਹਵਾਈ ਕਿਲ੍ਹੇ ੳਸਾਰਨ ਦੀ ਬਜਾਏ ਭਾਜਪਾ ਲੀਡਰਸ਼ਿਪ ਨੂੰ ਇਹ ਭੁੱਲ ਜਾਣਾ ਚਾਹੀਦਾ ਹੈ ਕਿ ਉਹ ਕਦੇ ਵੀ ਪੰਜਾਬ ਵਿੱਚ ਸੱਤਾ ਸੰਭਾਲਣਗੇ। ਪੰਜਾਬ ਤੇ ਪੰਜਾਬੀਆਂ ਵਿਰੁੱਧ ਕੀਤੇ ਗੁਨਾਹ ਮੁਆਫ਼ ਨਹੀਂ ਕੀਤੇ ਜਾ ਸਕਦੇ।” ਉਨ੍ਹਾਂ ਟਿੱਪਣੀ ਕੀਤੀ, “ਭਾਜਪਾ ਕਿਸ ਮੂੰਹ ਨਾਲ ਪੰਜਾਬ ਆਵੇਗੀ, ਜਦੋਂ ਉਨ੍ਹਾਂ ਦੇ ਆਗੂਆਂ ਨੇ ਕਦੇ ਵੀ ਸੂਬੇ ਅਤੇ ਇਸ ਦੇ ਲੋਕਾਂ ਦੇ ਮੁੱਦੇ ਨਹੀਂ ਉਠਾਏ? ਪੰਜਾਬ ਦੇ ਬਹਾਦਰ ਅਤੇ ਸਿਆਣੇ ਲੋਕ ਭਾਜਪਾ ਦੇ ਮਾੜੇ ਕੰਮਾਂ ਨੂੰ ਕਦੇ ਨਹੀਂ ਭੁੱਲਣਗੇ ਅਤੇ ਉਸ ਨੂੰ ਢੁਕਵਾਂ ਸਬਕ ਸਿਖਾਉਣਗੇ।”

ਸਿਆਸੀ ਹਕੀਕਤ ਦੀ ਨਿਸ਼ਾਨਦੇਹੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਕੋਲ ਇਸ ਸਮੇਂ ਸੂਬੇ ਵਿੱਚ ਦੋ ਵਿਧਾਇਕ ਹਨ, ਪਰ ਜਿਸ ਤਰੀਕੇ ਨਾਲ ਉਹ ਸ਼ੇਖੀ ਮਾਰ ਰਹੇ ਹਨ, ਇਸ ਨਾਲ ਉਨ੍ਹਾਂ ਦੀਆਂ ਸੀਟਾਂ ਸਿਫ਼ਰ ਹੋ ਸਕਦੀਆਂ ਹਨ।” ਉਨ੍ਹਾਂ ਅੱਗੇ ਕਿਹਾ, “ਪੰਜਾਬੀ ਅਜਿਹੀਆਂ ਤਾਨਾਸ਼ਾਹੀ ਚਾਲਾਂ ਅੱਗੇ ਨਹੀਂ ਝੁਕਦੇ ਅਤੇ ਹਮੇਸ਼ਾ ਉਨ੍ਹਾਂ ਫੁੱਟਪਾਊ ਤਾਕਤਾਂ ਨੂੰ ਢੁਕਵਾਂ ਸਬਕ ਸਿਖਾਉਂਦੇ ਹਨ, ਜੋ ਪੰਜਾਬ `ਤੇ ਤਾਕਤ ਨਾਲ ਰਾਜ ਕਰਨਾ ਚਾਹੁੰਦੀਆਂ ਹਨ।” ਉਨ੍ਹਾਂ ਕਿਹਾ, “ਜਦੋਂ ਤੋਂ ਸੂਬਾ ਸਰਕਾਰ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਇਆ ਹੈ, ਭਾਜਪਾ ਪ੍ਰੇਸ਼ਾਨ ਹੈ ਕਿਉਂਕਿ ਉਹ ਪੰਜਾਬ ਵਿੱਚ ਆਪਣੇ ਫੁੱਟਪਾਊ ਏਜੰਡੇ ਨੂੰ ਅੱਗੇ ਨਹੀਂ ਵਧਾ ਸਕੇਗੀ।”

ਸਰਕਾਰ ਦਾ ਸਟੈਂਡ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਵਿੱਚ ਵਾਰ-ਵਾਰ ਨਕਾਰਨ ਦੇ ਬਾਵਜੂਦ ਭਾਜਪਾ ਨੇ ਡਰਾਉਣ-ਧਮਕਾਉਣ, ਲਾਲਚ ਦੇਣ ਅਤੇ ਦਲ-ਬਦਲੀ ਦੇ ਯਤਨਾਂ ਰਾਹੀਂ ਭ੍ਰਿਸ਼ਟਾਚਾਰ ਮੁਕਤ ਸਰਕਾਰ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕਰ ਕੇ ਸੂਬੇ ਪ੍ਰਤੀ ਵੈਰ-ਵਿਰੋਧ ਵਾਲਾ ਰਵੱਈਆ ਅਪਣਾਇਆ ਹੈ।” ਉਨ੍ਹਾਂ ਜ਼ੋਰ ਦੇ ਕੇ ਕਿਹਾ, “ਆਪ ਆਪਣੀ ਤਾਕਤ ਆਮ ਲੋਕਾਂ ਤੋਂ ਪ੍ਰਾਪਤ ਕਰਦੀ ਹੈ ਅਤੇ ਇਕ ਸਿਧਾਂਤਕ ਦ੍ਰਿਸ਼ਟੀਕੋਣ ਨਾਲ ਜੁੜੀ ਹੋਈ ਹੈ। ਅਜਿਹੀਆਂ ਕੋਝੀਆਂ ਚਾਲਾਂ ਲੋਕਤੰਤਰ ਵਿੱਚ ਸਿਆਸੀ ਜਿੱਤਾਂ ਯਕੀਨੀ ਨਹੀਂ ਬਣਾ ਸਕਦੀਆਂ। ਪੰਜਾਬੀ ਉਨ੍ਹਾਂ ਨੂੰ ਢੁਕਵਾਂ ਸਬਕ ਸਿਖਾਉਣਗੇ।”

ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ਤੇ ਕਿਹਾ, “ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਸਾਡਾ ਸੰਘਰਸ਼ ਨਿਰੰਤਰ ਜਾਰੀ ਹੈ। ਅੱਜ, ਸਾਰੇ ‘ਆਪ ਵਿਧਾਇਕਾਂ ਦੇ ਨਾਲ ਅਸੀਂ ਪੰਜਾਬ ਦੇ ਮਹੱਤਵਪੂਰਨ ਮੁੱਦਿਆਂ `ਤੇ ਵਿਚਾਰ-ਵਟਾਂਦਰਾ ਕਰਨ ਅਤੇ ਰਾਸ਼ਟਰਪਤੀ ਦੇ ਸਾਹਮਣੇ ਸੂਬੇ ਦੀ ਮਜ਼ਬੂਤ ਆਵਾਜ਼ ਪੇਸ਼ ਕਰਨ ਲਈ ਨਿਕਲੇ ਹਾਂ। ਤੁਹਾਡਾ ਜਨਤਕ ਸੇਵਕ ਹੋਣ ਦੇ ਨਾਤੇ ਸਾਡੀ ਸਰਕਾਰ ਪੰਜਾਬ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਅਤੇ ਸਮਾਜ ਦੇ ਹਰ ਵਰਗ ਦੇ ਅਧਿਕਾਰਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

Tags: BREAKING NEWSBreaking news in PunjabiLatest Punjab news in PunjabiPUNJABPUNJAB CMtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
November 9, 2026
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
6 days ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 4 ਨਵੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 