• Latest
  • Trending
PUNJAB: ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ – ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

PUNJAB: ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ – ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

9 months ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

6 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

7 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

7 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

8 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

8 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

9 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

11 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

11 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

11 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

11 hours ago
Hindi News
English News
Saturday, November 14, 2026
No Result
View All Result
18 °c
Chandigarh
19 ° Sun
21 ° Mon
20 ° Tue
20 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ – ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

ਰਾਸ਼ਨ ਕਿੱਟ ਵਿੱਚ 2 ਕਿਲੋ ਮੂੰਗੀ-ਛੋਲਿਆਂ ਦੀ ਦਾਲ ਅਤੇ ਖੰਡ, ਇਕ ਕਿਲੋ ਲੂਣ , 200 ਗ੍ਰਾਮ ਹਲਦੀ ਅਤੇ ਇਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ - ਭਗਵੰਤ ਸਿੰਘ ਮਾਨ

February 23, 2026
in ਖਬਰਾਂ, ਪੰਜਾਬ
PUNJAB: ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ – ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

PUNJAB: ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ – ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

  • ਰਾਸ਼ਨ ਕਿੱਟ ਵਿੱਚ 2 ਕਿਲੋ ਮੂੰਗੀ-ਛੋਲਿਆਂ ਦੀ ਦਾਲ ਅਤੇ ਖੰਡ, ਇਕ ਕਿਲੋ ਲੂਣ , 200 ਗ੍ਰਾਮ ਹਲਦੀ ਅਤੇ ਇਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ – ਭਗਵੰਤ ਸਿੰਘ ਮਾਨ
  • ਯੋਜਨਾ ਦਾ ਸਭ ਤੋਂ ਵੱਧ ਲਾਭ ਪੰਜਾਬ ਦੇ ਲੱਖਾਂ ਗਰੀਬ ਅਤੇ ਦਲਿਤ ਪਰਿਵਾਰਾਂ ਨੂੰ ਹੋਵੇਗਾ-ਹਰਪਾਲ ਸਿੰਘ ਚੀਮਾ
  • ਇਹ ਕਿੱਟਾਂ ਪੰਜਾਬ ਦੇ ਲੋਕਾਂ ਨੂੰ ਰਾਸ਼ਟਰੀ ਭੋਜਨ ਸੁਰੱਖਿਆ ਅਧੀਨ ਦਿੱਤੀ ਜਾਣ ਵਾਲੀ ਕਣਕ ਤੋਂ ਵੱਖਰੇ ਤੌਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ-ਭਗਵੰਤ ਸਿੰਘ ਮਾਨ
  • ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਲੋਕਾਂ ਦਾ ਇਕ-ਇਕ ਪੈਸਾ ਲੋਕਾਂ ਦੀ ਸੇਵਾ ‘ਤੇ ਖਰਚ ਕਰ ਰਹੀ ਹੈ-ਭਗਵੰਤ ਸਿੰਘ ਮਾਨ
  • ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੌਰਾਨ ਲੀਡਰ ਲੋਕਾਂ ਦੇ ਪੈਸੇ ਨੂੰ ਲੁੱਟ ਕੇ ਆਪਣੀਆਂ ਜੇਬਾਂ ਭਰਦੇ ਸਨ -ਭਗਵੰਤ ਸਿੰਘ ਮਾਨ
  • ਸਰਕਾਰ ਦਾ ਲੋਕ-ਪੱਖੀ ਬਜਟ ਸਮਾਜ ਦੇ ਹਰ ਵਰਗ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਭਲਾਈ ਉਪਰਾਲਿਆਂ ਨੂੰ ਹੋਰ ਮਜ਼ਬੂਤ ​​ਕਰੇਗਾ -ਭਗਵੰਤ ਸਿੰਘ ਮਾਨ

Mann Government’s ‘Meri Rasoi’ is moving beyond basic ration to real household support.

Along with free wheat, 40 lakh families will also receive a nutritious food kit, so everyday kitchen needs are covered. The kit includes pulses, sugar, iodised salt, turmeric and mustard oil,… pic.twitter.com/3il05bUlz5

— AAP Punjab (@AAPPunjab) February 23, 2026

ਚੰਡੀਗੜ੍ਹ, 23 ਫਰਵਰੀ (ਵਿਸ਼ਵ ਵਾਰਤਾ);- PUNJAB ਵਿੱਚ ਪਹਿਲੀ ਵਾਰ ਵਿਆਪਕ ਪੱਧਰ ‘ਤੇ ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤੀ ਦੇਣ ਦੇ ਉਦੇਸ਼ ਨਾਲ ਇਤਿਹਾਸਕ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ‘ਮੇਰੀ ਰਸੋਈ’ ਯੋਜਨਾ ਦੀ ਸ਼ੁਰੂਆਤ ਦਾ ਐਲਾਨ ਕੀਤਾ, ਜਿਸ ਤਹਿਤ 40 ਲੱਖ ਪਰਿਵਾਰਾਂ ਨੂੰ ਅਪ੍ਰੈਲ ਤੋਂ ਤਿਮਾਹੀ ਆਧਾਰ ‘ਤੇ ਮੁਫ਼ਤ ਫੂਡ ਕਿੱਟਾਂ (ਰਾਸ਼ਨ ਕਿੱਟਾਂ) ਦੀ ਵੰਡ ਸ਼ੁਰੂ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਇਹ ਫੂਡ ਕਿੱਟਾਂ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਦਿੱਤੀ ਜਾਂਦੀ ਕਣਕ ਤੋਂ ਵੱਖਰੇ ਤੌਰ ‘ਤੇ ਪ੍ਰਦਾਨ ਕੀਤੀਆਂ ਜਾਣਗੀਆਂ।

ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ “ਲੋਕ ਭਲਾਈ ਸਕੀਮਾਂ ਲਈ ਸਰੋਤ ਜੁਟਾਉਣਾ ਚੰਗੀ ਤਰ੍ਹਾਂ ਜਾਣਦੀ ਹੈ, ਜੋ ਪੂਰੀ “ਇਮਾਨਦਾਰੀ ਅਤੇ ਦੂਰਅੰਦੇਸ਼ੀ ਨਾਲ ਚਲਦੀ ਹੈ। ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਹਰ ਬੱਚੇ ਲਈ ਪੌਸ਼ਟਿਕ ਖੁਰਾਕ ਯਕੀਨੀ ਬਣਾਉਣਾ ਸਿਰਫ਼ ਇੱਕ ਵਾਅਦਾ ਨਹੀਂ ਸਗੋਂ ਸਾਡਾ ਨੈਤਿਕ ਫਰਜ਼ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਲੋਕ-ਪੱਖੀ ਬਜਟ ਵਿੱਚ ਵੀ ਸਮਾਜ ਦੇ ਹਰ ਵਰਗ ਦੇ ਹਿੱਤਾਂ ਦਾ ਖਿਆਲ ਰੱਖਦਿਆਂ ਲੋਕ ਭਲਾਈ ਉਪਰਾਲਿਆਂ ਦਾ ਦਾਇਰਾ ਹੋਰ ਵਿਸ਼ਾਲ ਕੀਤਾ ਜਾਵੇਗਾ।

ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੇ ਹਰ ਪਰਿਵਾਰ ਲਈ ਖੁਰਾਕ ਤੇ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਸਬੰਧੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਦੇਸ਼ ਨੂੰ ਅੰਨ ਉਤਪਾਦਨ ਵਿੱਚ ਆਤਮਨਿਰਭਰ ਬਣਾਉਣ ਵਿੱਚ ਪੰਜਾਬ ਦੇ ਸ਼ਾਨਦਾਰ ਯੋਗਦਾਨ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਮਿਹਨਤੀ ਅਤੇ ਸਿਰੜੀ ਕਿਸਾਨਾਂ ਨੇ ਇਹ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕੀਤੀ ਕਿ ਦੇਸ਼ ਵਿੱਚ ਕੋਈ ਵੀ ਭੁੱਖਾ ਨਾ ਸੌਂਵੇ। ਉਨ੍ਹਾਂ ਕਿਹਾ ਕਿ ਸਾਡੇ ਸੂਬੇ ਨੇ ਦੇਸ਼ ਦਾ ਢਿੱਡ ਭਰਨ ਵਿੱਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਪੰਜਾਬ ਅੰਦਰ ਅਜੇ ਵੀ ਕੁਝ ਪਰਿਵਾਰ ਅਜਿਹੇ ਹਨ, ਜੋ ਆਪਣੀ ਰੋਜ਼ਾਨਾ ਦੇ ਰੋਜ਼ੀ-ਰੋਟੀ ਲਈ ਨਿੱਤ ਸੰਘਰਸ਼ ਕਰਦੇ ਹਨ, ਜਿਨ੍ਹਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ ‘ਮੇਰੀ ਰਸੋਈ ਯੋਜਨਾ’ ਸ਼ੁਰੂ ਕੀਤੀ ਹੈ।”

ਇਸ ਯੋਜਨਾ ਬਾਰੇ ਵਿਸਥਾਰ ਵਿੱਚ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਸੂਬਾ ਸਰਕਾਰ 40 ਲੱਖ ਪਰਿਵਾਰਾਂ ਨੂੰ ਫੂਡ ਕਿੱਟਾਂ ਪ੍ਰਦਾਨ ਕਰੇਗੀ। ਹਰੇਕ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਹੋਵੇਗਾ। ਇਹ ਫੂਡ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਵੰਡੀ ਜਾ ਰਹੀ ਕਣਕ ਤੋਂ ਵੱਖਰੇ ਤੌਰ ‘ਤੇ ਪ੍ਰਦਾਨ ਕੀਤੀਆਂ ਜਾਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਮਾਰਕਫੈੱਡ ਇਸ ਪਹਿਲਕਦਮੀ ਲਈ ਨੋਡਲ ਏਜੰਸੀ ਵਜੋਂ ਕੰਮ ਕਰੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਰਕਫੈੱਡ ਇਨ੍ਹਾਂ ਕਿੱਟਾਂ ਦੀ ਵੰਡ ਲਈ ਨੋਡਲ ਏਜੰਸੀ ਹੋਵੇਗੀ ਅਤੇ ਇਹ ਕਿੱਟਾਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੁਆਰਾ ਮੁਫਤ ‘ਚ ਸਪਲਾਈ ਕੀਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਸੁਚਾਰੂ ਵੰਡ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਵਿਧੀ ਬਣਾਈ ਹੈ।

ਪੰਜਾਬ ਦੀ ਵਿਰਾਸਤ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਪਿਛਲੇ ਸਮਿਆਂ ਵਿੱਚ ਦੇਸ਼ ਨੂੰ ਅਨਾਜ ਸੰਕਟ ਵਿੱਚੋਂ ਬਾਹਰ ਕੱਢਿਆ ਸੀ ਅਤੇ ਇਹ ਪਹਿਲ ਸਾਡੀ ਸਰਕਾਰ ਵੱਲੋਂ ਲੋਕ ਭਲਾਈ ਲਈ ਕੀਤੀਆਂ ਜਾ ਰਹੀਆਂ ਲੋਕ-ਪੱਖੀ ਨੀਤੀਆਂ ਦੀ ਲੜੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਹ ਗਰੰਟੀ ਨਾ ਤਾਂ ਲਿਖੀ ਗਈ ਸੀ ਅਤੇ ਨਾ ਹੀ ਸਾਡੀ ਪਾਰਟੀ ਦੇ ਮੈਨੀਫੈਸਟੋ ਦਾ ਹਿੱਸਾ ਸੀ, ਪਰ ਇਹ ਪੰਜਾਬ ਦੇ ਲੋਕਾਂ ਪ੍ਰਤੀ ਸਾਡੀ ਨੈਤਿਕ ਜ਼ਿੰਮੇਵਾਰੀ ਹੈ ਅਤੇ ਅਸੀਂ ਇਸਨੂੰ ਪੂਰਾ ਕਰ ਰਹੇ ਹਾਂ।

ਬੱਚਿਆਂ ਅਤੇ ਪਰਿਵਾਰਾਂ ‘ਤੇ ਇਸ ਯੋਜਨਾ ਦੇ ਉਸਾਰੂ ਪ੍ਰਭਾਵ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਇਹ ਯਕੀਨੀ ਬਣਾਏਗੀ ਕਿ ਸੂਬੇ ਦੇ ਹਰ ਬੱਚੇ ਨੂੰ ਪੌਸ਼ਟਿਕ ਖੁਰਾਕ ਮਿਲੇ, ਜੋ ਪੰਜਾਬ ਭਰ ਵਿੱਚ ਖੁਰਾਕਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤੀ ਦੇਵੇਗਾ।

ਉਨ੍ਹਾਂ ਐਲਾਨ ਕੀਤਾ ਕਿ ਇਨ੍ਹਾਂ ਕਿੱਟਾਂ ਦੀ ਵੰਡ ਅਪ੍ਰੈਲ ਵਿੱਚ ਸ਼ੁਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਪ੍ਰੈਲ ਮਹੀਨੇ ਤੋਂ ਸ਼ੁਰੂ ਹੋ ਕੇ ਹਰ ਤਿਮਾਹੀ ਪਿੱਛੋਂ ਇਨ੍ਹਾਂ ਕਿੱਟਾਂ ਦੀ ਮੁਫ਼ਤ ਵੰਡ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸੇ ਵੀ ਹਾਲਤ ਵਿੱਚ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਸਪਲਾਈ ਕੀਤੀਆਂ ਜਾਣ ਵਾਲੀਆਂ ਸਾਰੀਆਂ ਖੁਰਾਕੀ ਵਸਤਾਂ ਦੀ ਸਖ਼ਤ ਗੁਣਵੱਤਾ ਜਾਂਚ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਮਾੜੀ ਗੁਣਵੱਤਾ ਜਾਂ ਅਨਿਯਮਿਤ ਸਪਲਾਈ ਸਬੰਧੀ ਕਿਸੇ ਵੀ ਸ਼ਿਕਾਇਤ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਆਪਣੀ ਸਰਕਾਰ ਦੀ ਲੋਕ-ਪੱਖੀ ਸੋਚ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਆਗਾਮੀ ਲੋਕ-ਪੱਖੀ ਬਜਟ ਪੰਜਾਬ ਦੇ ਲੋਕਾਂ ਲਈ ਭਲਾਈ ਉਪਾਵਾਂ ਨੂੰ ਹੋਰ ਮਜ਼ਬੂਤੀ ਦੇਵੇਗਾ।
—–

Tags: BREAKING NEWSBreaking news in PunjabiLatest Punjab newsLatest Punjab news in PunjabiPUNJAB CMtop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

14ਵੇਂ ਪੰਜਾਬ ਐੱਸ.ਆਈ.ਪੀ. ਐਬੈਕਸ ਮੁਕਾਬਲੇ ’ਚ 1400 ਵਿਦਿਆਰਥੀਆਂ ਨੇ ਦਿਖਾਏ ਮਾਨਸਿਕ ਗਣਨਾ ਦੇ ਹੁਨਰ, ਹੋਇਆ ਸਖ਼ਤ ਮੁਕਾਬਲਾ

by Navjot
3 weeks ago
0

ਚੰਡੀਗੜ੍ਹ, 25 ਅਕਤੂਬਰ(ਵਿਸ਼ਵ ਵਾਰਤਾ)ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਟ੍ਰਾਈਸਿਟੀ ਦੇ ਕਰੀਬ 1400 ਵਿਦਿਆਰਥੀਆਂ ਨੇ ਐਤਵਾਰ ਨੂੰ ਕਰਵਾਏ ਗਏ 14ਵੇਂ ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 