• Latest
  • Trending
Punjab: ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

Punjab: ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

1 year ago
Big News: ਮੋਹਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ

Big News: ਮੋਹਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ

14 minutes ago
Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ

Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ

34 minutes ago
National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ

National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ

1 hour ago
Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

2 hours ago
Punjab Weather: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

Punjab Weather: ਪੰਜਾਬ ‘ਚ ਕਈ ਥਾਵਾਂ ‘ਤੇ ਅੱਜ ਵੀ ਮੀਂਹ ਦੀ ਚੇਤਾਵਨੀ: ਚੱਲਣਗੀਆਂ ਤੇਜ਼ ਹਵਾਵਾਂ

2 hours ago
Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼

Punjab CM ਭਗਵੰਤ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਕਰਨਗੇ ‘ਸ਼ੁਕਰਾਨਾ ਯਾਤਰਾ’ ਦਾ ਆਗਾਜ਼

3 hours ago
Entertainment: ਮਸ਼ਹੂਰ ਗੀਤਕਾਰ ਚੰਨ ਗੁਰਾਇਆ ਵਾਲਾ ਦਾ ਦੇਹਾਂਤ

Entertainment: ਮਸ਼ਹੂਰ ਗੀਤਕਾਰ ਚੰਨ ਗੁਰਾਇਆ ਵਾਲਾ ਦਾ ਦੇਹਾਂਤ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

3 hours ago
Entertainment: ਸਾਊਥ ਐਕਟਰ ਜੀਵਾ ਦੇ ਪਿਤਾ ਦੀ ਸੜਕ ਹਾਦਸੇ ਵਿੱਚ ਮੌਤ

Entertainment: ਸਾਊਥ ਐਕਟਰ ਜੀਵਾ ਦੇ ਪਿਤਾ ਦੀ ਸੜਕ ਹਾਦਸੇ ਵਿੱਚ ਮੌਤ

4 hours ago
Punjab: ਜਲੰਧਰ ਵਿੱਚ BSF ਦੇ ਹੈੱਡਕੁਆਰਟਰ ਦੇ ਨੇੜੇ ਹੋਏ ਬੰਬ ਧਮਾਕੇ ‘ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

Punjab: ਜਲੰਧਰ ਵਿੱਚ BSF ਦੇ ਹੈੱਡਕੁਆਰਟਰ ਦੇ ਨੇੜੇ ਹੋਏ ਬੰਬ ਧਮਾਕੇ ‘ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

4 hours ago
Punjab Breaking: ਜਲੰਧਰ ਤੋਂ ਬਾਅਦ ਅੰਮ੍ਰਿਤਸਰ ਵਿੱਚ ਵੀ ਹੋਇਆ ਧਮਾਕਾ

Punjab Breaking: ਜਲੰਧਰ ਤੋਂ ਬਾਅਦ ਅੰਮ੍ਰਿਤਸਰ ਵਿੱਚ ਵੀ ਹੋਇਆ ਧਮਾਕਾ

4 hours ago
IPL 2026: ਅੱਜ ਹੈਦਰਾਬਾਦ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

IPL 2026: ਅੱਜ ਹੈਦਰਾਬਾਦ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

4 hours ago
Hindi News
English News
Wednesday, May 6, 2026
No Result
View All Result
29 °c
Chandigarh
30 ° Thu
31 ° Fri
33 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

March 14, 2025
in ਖਬਰਾਂ, ਪੰਜਾਬ
Punjab: ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

Punjab: ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ

ਲੋਕਾਂ ਨੂੰ ਹੋਲਾ ਮੁਹੱਲਾ ਦੇ ਤਿਉਹਾਰ ਦੀ ਨਿੱਘੀ ਵਧਾਈ ਦਿੱਤੀ

ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ

ਸ੍ਰੀ ਅਨੰਦਪੁਰ ਸਾਹਿਬ, 14 ਮਾਰਚ (ਵਿਸ਼ਵ ਵਾਰਤਾ):- Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਹੋਲਾ ਮੁਹੱਲਾ ਦੇ ਤਿਉਹਾਰ ‘ਤੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਸਾਨੂੰ ਸਾਰਿਆਂ ਨੂੰ ਪਵਿੱਤਰ ‘ਹੋਲਾ ਮੁਹੱਲਾ’ ਤਿਉਹਾਰ ਨਾਲ ਜੁੜੀ ਅਮੀਰ ਵਿਰਾਸਤ ਦੀ ਯਾਦ ਦਿਵਾਉਂਦਾ ਹੈ, ਜੋ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਚਾਰਧਾਰਾ ਅਤੇ ਸਿੱਖ ਸੰਗਤ ਵਿੱਚ ਚੜ੍ਹਦੀ ਕਲਾ ਦੀ ਭਾਵਨਾ ਭਰਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮਹਾਨ ਸਿੱਖ ਗੁਰੂਆਂ ਵੱਲੋਂ ਦਿਖਾਏ ਰਸਤੇ ‘ਤੇ ਚੱਲ ਕੇ ਮਨੁੱਖਤਾ ਪ੍ਰਤੀ ਜ਼ਿੰਮੇਵਾਰੀ ਅਤੇ ਸੇਵਾ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਪੰਜਾਬ, ਦੇਸ਼ ਦਾ ਇਕਲੌਤਾ ਸੂਬਾ ਹੈ ਜੋ ‘ਸਮਾਜਵਾਦ ਅਤੇ ਧਰਮ ਨਿਰਪੱਖਤਾ’ ਦੀ ਵੱਡੀ ਮਿਸਾਲ ਹੋਣ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰੇ ਦਾ ਪ੍ਰਤੀਕ ਹੈ।

ਮੁੱਖ ਮੰਤਰੀ ਨੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਇਹ ਉਮੀਦ ਪ੍ਰਗਟਾਈ ਕਿ ਸੂਬੇ ਵਿੱਚ ਹਰ ਦਿਨ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਹੋਰ ਮਜ਼ਬੂਤ ਹੁੰਦੀਆਂ ਰਹਿਣਗੀਆਂ। ਉਨ੍ਹਾਂ ਨੇ ਕਾਮਨਾ ਕੀਤੀ ਕਿ ਵਾਹਿਗੁਰੂ ਦੇ ਆਸ਼ੀਰਵਾਦ ਨਾਲ, ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰਦਾ ਰਹੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਿਉਹਾਰ ਵਿੱਚ ਹਿੱਸਾ ਲੈਣਾ ਉਨ੍ਹਾਂ ਲਈ ਇੱਕ ਇਲਾਹੀ ਅਨੁਭਵ ਹੈ ਜੋ ਆਮ ਤੌਰ ‘ਤੇ ਪੰਜਾਬੀਆਂ ਅਤੇ ਖਾਸ ਕਰਕੇ ਸਿੱਖ ਭਾਈਚਾਰੇ ਦੀ ਜੰਗਜੂ ਭਾਵਨਾ ਦਾ ਪ੍ਰਤੀਕ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ
ਪਵਿੱਤਰ ਅਸਥਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ
ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ, ਜਿਸਦੀ ਸਥਾਪਨਾ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਸੰਨ 1665 ਵਿੱਚ ਕੀਤੀ ਗਈ ਸੀ ਅਤੇ ਮਹਾਨ ਗੁਰੂ ਨੇ ਮਨੁੱਖੀ ਮਾਣ-ਸਨਮਾਨ ਅਤੇ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਇਹ ਪਵਿੱਤਰ ਅਸਥਾਨ ਖਾਲਸੇ ਦਾ ਜਨਮ ਸਥਾਨ ਵੀ ਹੈ ਕਿਉਂਕਿ 1699 ਵਿੱਚ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਦੇ ਇਤਿਹਾਸਕ ਦਿਨ ਇਸ ਪਵਿੱਤਰ ਧਰਤੀ ‘ਤੇ ਖਾਲਸਾ ਪੰਥ ਦੀ ਨੀਂਹ ਰੱਖੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੇ ਹਮੇਸ਼ਾ ਪੰਜਾਬੀਆਂ ਨੂੰ ਜ਼ੁਲਮ, ਅੱਤਿਆਚਾਰ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦਿਆਂ ਫਿਰਕੂ ਸਦਭਾਵਨਾ ਅਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਤਿਉਹਾਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਲੋਕਾਂ ਦੀ ਵੱਡੇ ਪੱਧਰ ‘ਤੇ ਸ਼ਮੂਲੀਅਤ ਦੇਖਣ ਨੂੰ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੂਰੀ ਨਿਮਰਤਾ ਅਤੇ ਉਤਸ਼ਾਹ ਨਾਲ ਹੋਲਾ ਮੁਹੱਲਾ ਮੌਕੇ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਲਈ ਆਉਣ ਵਾਲੇ ਸ਼ਰਧਾਲੂਆਂ ਲਈ ਵਿਸ਼ਵ ਪੱਧਰੀ ਅਤੇ ਠੋਸ ਬੰਦੋਬਸਤ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਪਵਿੱਤਰ ਤਿਉਹਾਰ ਨੂੰ ਜਾਤ,ਰੰਗ,ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਅਤੇ ਆਪਸ ਵਿੱਚ ਰਲ-ਮਿਲ ਕੇ ਉਤਸ਼ਾਹ ਨਾਲ ਮਨਾਉਣ ਦਾ ਸੱਦਾ ਦਿੱਤਾ ਤਾਂ ਜੋ ਧਰਮ ਨਿਰਪੱਖਤਾ ਅਤੇ ਧਾਰਮਿਕ ਸਹਿਣਸ਼ੀਲਤਾ ਦੇ ਸਿਧਾਂਤਾਂ ਨੂੰ ਕਾਇਮ ਰੱਖਦਿਆਂ ਹੋਰਨਾਂ ਲਈ ਮਿਸਾਲ ਕਾਇਮ ਕੀਤੀ ਜਾ ਸਕੇ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਪਵਿੱਤਰ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇੱਥੇ ਆਉਣ ਵਾਲੇ ਦਿਨਾਂ ਵਿੱਚ ਅਤਿ-ਆਧੁਨਿਕ ਮਲਟੀ ਸਪੈਸ਼ਲਿਟੀ ਹਸਪਤਾਲ ਤੇ ਸਟੇਡੀਅਮ ਦੀ ਉਸਾਰੀ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ। ਭਗਵੰਤ ਸਿੰਘ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਆਲੇ-ਦੁਆਲੇ ਦੇ ਖੇਤਰ ਨੂੰ ਇੱਕ ਪਸੰਦੀਦਾ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਵੀ ਐਲਾਨ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਮੁੰਡੀਆਂ ਅਤੇ ਹੋਰ ਮੌਜੂਦ ਸਨ।

Tags: BREAKING NEWSLatest Punjab newsLatest Punjab news in PunjabiPUNJABPUNJAB CMPunjab CM Bhagwant MannPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਮੋਹਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ

Big News: ਮੋਹਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ

by Ranjit Singh
May 6, 2026
0

Big News: ਮੋਹਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ - ਸੜਕ 'ਤੇ ਮਿਲੇ ਗੁਟਕਾ ਸਾਹਿਬ ਦੇ ਅੰਗ - ਗੁੱਸੇ ਵਿੱਚ ਆਏ...

Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ

Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ

by Ranjit Singh
May 6, 2026
0

Punjab ਕਾਂਗਰਸ ਵੱਲੋਂ 89 ਨਵੇਂ ਆਬਜ਼ਰਵਰ ਕੀਤੇ ਗਏ ਨਿਯੁਕਤ ਚੰਡੀਗੜ੍ਹ, 6 ਮਈ 2026: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ...

National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ

National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ

by Ranjit Singh
May 6, 2026
0

National: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਅਤਨਾਮ ਦੇ ਰਾਸ਼ਟਰਪਤੀ ਦਾ ਕੀਤਾ ਰਸਮੀ ਸਵਾਗਤ - ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ ‘ਪੀਸ ਅਫਸਰ’

by Ranjit Singh
May 6, 2026
0

Punjab ਦੀ ਧੀ ਕੈਨੇਡਾ ਪੁਲਿਸ ਵਿੱਚ ਬਣੀ 'ਪੀਸ ਅਫਸਰ' ਚੰਡੀਗੜ੍ਹ, 6 ਮਈ 2026: ਪੰਜਾਬ ਦੀ ਧੀ ਨੇ ਕੈਨੇਡਾ 'ਚ ਪੰਜਾਬੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big News: ਮੋਹਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ

Big News: ਮੋਹਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ

by Ranjit Singh
May 6, 2026
0

Big News: ਮੋਹਾਲੀ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ - ਸੜਕ 'ਤੇ ਮਿਲੇ ਗੁਟਕਾ ਸਾਹਿਬ ਦੇ ਅੰਗ - ਗੁੱਸੇ ਵਿੱਚ ਆਏ...

Most Popular

IPL 2026: ਕੋਲਕਾਤਾ ਸੀਜ਼ਨ ਦਾ ਚੌਥਾ ਮੈਚ ਹਾਰਿਆ: ਚੇਨਈ ਨੇ 32 ਦੌੜਾਂ ਨਾਲ ਹਰਾਇਆ

IPL 2026: ਕੋਲਕਾਤਾ ਸੀਜ਼ਨ ਦਾ ਚੌਥਾ ਮੈਚ ਹਾਰਿਆ: ਚੇਨਈ ਨੇ 32 ਦੌੜਾਂ ਨਾਲ ਹਰਾਇਆ

by Ranjit Singh
3 weeks ago
0

IPL 2026: ਕੋਲਕਾਤਾ ਸੀਜ਼ਨ ਦਾ ਚੌਥਾ ਮੈਚ ਹਾਰਿਆ: ਚੇਨਈ ਨੇ 32 ਦੌੜਾਂ ਨਾਲ ਹਰਾਇਆ ਚੇਨਈ, 15 ਅਪ੍ਰੈਲ 2026: ਕੋਲਕਾਤਾ ਨਾਈਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 