• Latest
  • Trending
PUNJAB: ਮੁੱਖ ਮੰਤਰੀ ਨੇ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ

PUNJAB: ਮੁੱਖ ਮੰਤਰੀ ਨੇ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ

9 months ago
Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

59 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

3 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

3 hours ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

4 hours ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

4 hours ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

4 hours ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

4 hours ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

4 hours ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
Hindi News
English News
Wednesday, November 11, 2026
No Result
View All Result
15 °c
Chandigarh
22 ° Wed
22 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਮੁੱਖ ਮੰਤਰੀ ਨੇ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ

ਮਹਿੰਦਰ ਸਿੰਘ ਰੰਧਾਵਾ ਸਾਹਿਤ ਅਤੇ ਕਲਾ ਉਤਸਵ ਵਿੱਚ ਹੋਏ ਸ਼ਾਮਲ

February 6, 2026
in ਖਬਰਾਂ, ਪੰਜਾਬ
PUNJAB: ਮੁੱਖ ਮੰਤਰੀ ਨੇ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ

PUNJAB: ਮੁੱਖ ਮੰਤਰੀ ਨੇ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ

ਮਹਿੰਦਰ ਸਿੰਘ ਰੰਧਾਵਾ ਸਾਹਿਤ ਅਤੇ ਕਲਾ ਉਤਸਵ ਵਿੱਚ ਹੋਏ ਸ਼ਾਮਲ

ਮਹਿੰਦਰ ਸਿੰਘ ਰੰਧਾਵਾ ਨੂੰ ਆਧੁਨਿਕ ਪੰਜਾਬ ਦੇ ਨਿਰਮਾਤਾ ਦੱਸਿਆ

ਚੰਡੀਗੜ੍ਹ, 6 ਫਰਵਰੀ (ਵਿਸ਼ਵ ਵਾਰਤਾ):- PUNJAB ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਮੁੱਖ ਮੰਤਰੀ ਨੇ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵੱਲੋਂ ਕਰਵਾਏ ‘ਮਹਿੰਦਰ ਸਿੰਘ ਰੰਧਾਵਾ ਸਾਹਿਤ ਅਤੇ ਕਲਾ ਉਤਸਵ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸ਼ੁਰੂ ਤੋਂ ਹੀ ਸੱਭਿਅਤਾ ਦਾ ਕੇਂਦਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਾਨੂੰ ਸਖ਼ਤ ਮਿਹਨਤ ਅਤੇ ਹਿੰਮਤ ਦੇ ਨਾਲ-ਨਾਲ ਇੱਕ ਅਮੀਰ ਸੱਭਿਆਚਾਰਕ ਵਿਰਾਸਤ ਮਿਲੀ ਹੈ। ਪੰਜਾਬ ਕਲਾ ਪ੍ਰੀਸ਼ਦ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਸਮੇਂ ਦੀ ਲੋੜ ਹਨ ਤਾਂ ਜੋ ਸਾਡੀਆਂ ਨੌਜਵਾਨ ਪੀੜ੍ਹੀਆਂ ਨੂੰ ਸਾਡੇ ਅਮੀਰ ਸੱਭਿਆਚਾਰ ਤੋਂ ਜਾਣੂ ਕਰਵਾਇਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਗਮ ਇੱਕ ਅਜਿਹੀ ਸ਼ਖਸੀਅਤ ਨੂੰ ਸਮਰਪਿਤ ਹੈ ਜਿਹਨਾਂ ਨੇ ਪੰਜਾਬ ਦੇ ਲੋਕਾਂ ਅੰਦਰ ਉਮੀਦ ਦੀ ਕਿਰਨ ਜਗਾਈ ਸੀ। ਡਾ. ਮਹਿੰਦਰ ਸਿੰਘ ਰੰਧਾਵਾ ਨੂੰ ਆਪਣੇ ਦਿਲ ਦੀਆਂ ਗਹਿਰਾਈਆਂ ਤੋਂ ਯਾਦ ਕਰਦਿਆਂ, ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ 1947 ਦੀ ਦੇਸ਼ ਦੀ ਵੰਡ ਤੋਂ ਬਾਅਦ ਆਧੁਨਿਕ ਪੰਜਾਬ ਦਾ ਨਿਰਮਾਤਾ ਦੱਸਿਆ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਿਤ ਡਾ. ਰੰਧਾਵਾ ਇੱਕ ਯੋਗ ਪ੍ਰਸ਼ਾਸਕ ਹੋਣ ਦੇ ਨਾਲ ਇੱਕ ਦਾਰਸ਼ਨਿਕ ਵੀ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਡਾ. ਰੰਧਾਵਾ ਸੂਝ ਅਤੇ ਸਹਿਣਸ਼ੀਲਤਾ ਵਰਗੇ ਗੁਣਾਂ ਨਾਲ ਭਰਪੂਰ ਸਨ ਅਤੇ ਉਨ੍ਹਾਂ ਨੂੰ ਪਤਾ ਸੀ ਕਿ ਜੇਕਰ ਕਿਸੇ ਕੌਮ ਦਾ ਪੇਟ ਖਾਲੀ ਹੈ ਤਾਂ ਉਹ ਲੜ ਨਹੀਂ ਸਕਦੀ ਪਰ ਜੇਕਰ ਉਸਦੀ ਰੂਹ ਖਾਲੀ ਹੈ ਤਾਂ ਉਹ ਖਤਮ ਹੋ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਲਈ ਇੱਕ ਪਾਸੇ, ਡਾ. ਰੰਧਾਵਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਅਤੇ ਦੂਜੇ ਪਾਸੇ, ਉਨ੍ਹਾਂ ਨੇ ਪੰਜਾਬ ਭਰ ਵਿੱਚ ਚੰਡੀਗੜ੍ਹ ਆਰਟ ਗੈਲਰੀ ਅਤੇ ਸੱਭਿਆਚਾਰਕ ਕੇਂਦਰ ਸਥਾਪਤ ਕੀਤੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਵੀ ਅਸੀਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਕਿਸਾਨਾਂ, ਸਾਹਿਤਕਾਰਾਂ ਅਤੇ 1947 ਦੀ ਵੰਡ ਦੌਰਾਨ ਉਜਾੜੇ ਗਏ ਲੋਕਾਂ ਦਾ ਸਾਥ ਦੇਣ ਵਾਲੀਆਂ ਸ਼ਖਸੀਅਤਾਂ ਦੀ ਗੱਲ ਕਰਦੇ ਹਾਂ ਤਾਂ ਸਾਡੇ ਮਨ ਵਿੱਚ ਸਿਰਫ਼ ਡਾ. ਰੰਧਾਵਾ ਦਾ ਨਾਮ ਆਉਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਹਰੀ ਕ੍ਰਾਂਤੀ ਦਾ ਸਿਹਰਾ ਡਾ. ਰੰਧਾਵਾ ਨੂੰ ਜਾਂਦਾ ਹੈ ਅਤੇ ਉਨ੍ਹਾਂ ਕਿਹਾ ਕਿ ਉਸ ਸਮੇਂ ਦੌਰਾਨ ਉਨ੍ਹਾਂ ਦੀ ਦੂਰਦਰਸ਼ੀ ਸੋਚ ਕਾਰਨ ਪੰਜਾਬ ਨੇ ਭਾਰਤ ਨੂੰ ਅਕਾਲ ਤੋਂ ਬਚਾਇਆ। ਡਾ. ਰੰਧਾਵਾ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਹਰੀ ਕ੍ਰਾਂਤੀ ‘ਅਨਾਜ’ ਅਤੇ ‘ਕਿਸਾਨ’ ਉੱਤੇ ਨਿਰਭਰ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਦਾ ਸਮਾਗਮ ਕੋਈ ਰਾਜਨੀਤਿਕ ਇਕੱਠ ਨਹੀਂ, ਸਗੋਂ ਇਹ ਪੰਜਾਬੀ ਮਾਂ ਬੋਲੀ ਅਤੇ ਭਾਸ਼ਾ ਦੇ ਵਿਕਾਸ ਦਾ ਉਤਸਵ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਮਾਂ ਬੋਲੀ ਨੂੰ ਹਰ ਮਾਧਿਅਮ ਰਾਹੀਂ ਉਤਸ਼ਾਹਿਤ ਕਰਨਾ ਚਾਹੀਦਾ ਹੈ, ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਨੇ ਉਨ੍ਹਾਂ ਦੇ ਜੀਵਨ ਅਤੇ ਕਰੀਅਰ ‘ਤੇ ਕਵਿਤਾ, ਸਾਹਿਤ, ਕਲਾ ਅਤੇ ਸੱਭਿਆਚਾਰ ਦੇ ਡੂੰਘੇ ਪ੍ਰਭਾਵ ਨੂੰ ਵੀ ਯਾਦ ਕੀਤਾ। ਭਗਵੰਤ ਸਿੰਘ ਮਾਨ ਨੇ ਸੰਤ ਰਾਮ ਉਦਾਸੀ, ਦਵਿੰਦਰ ਸਤਿਆਰਥੀ, ਰਸੂਲ ਹਮਜ਼ਾਤੋਜ਼, ਨਰਿੰਦਰ ਕਪੂਰ, ਕੀਟਸ, ਸ਼ਿਵ ਬਟਾਲਵੀ ਅਤੇ ਕਈ ਹੋਰਨਾਂ ਮਹਾਨ ਹਸਤੀਆਂ ਨੂੰ ਸਾਹਿਤ, ਕਲਾ ਅਤੇ ਸੱਭਿਆਚਾਰ ਦੇ ਖੇਤਰਾਂ ਵਿੱਚ ਉਨ੍ਹਾਂ ਦੇ ਅਥਾਹ ਯੋਗਦਾਨ ਲਈ ਯਾਦ ਕੀਤਾ ।

Tags: BREAKING NEWSBreaking news in PunjabiLatest Punjab newsPUNJABPUNJAB CMPunjab Governmentpunjab newsWISHAVWARTA.IN
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

Transfers:ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ

by Wishavwarta
November 11, 2026
0

ਪੰਜਾਬ ਸਿਵਲ ਪ੍ਰਸ਼ਾਸਨ ਵਿੱਚ ਵੱਡਾ ਫੇਰ ਫ਼ੇਰਬਦਲ - 20 ਆਈ ਏ ਐਸ ਅਧਿਕਾਰੀਆਂ ਨੂੰ ਕੀਤਾ ਇੱਧਰੋਂ -ਉੱਧਰ* 📍*6 ਜਿਲਿਆਂ ਨੂੰ...

Most Popular

International: ਇਜ਼ਰਾਈਲ ਚੋਣਾਂ ਦੇ ਅੰਤਿਮ ਨਤੀਜੇ ਅੱਜ ਹੋਣਗੇ ਜਾਰੀ, ਨੇਤਨਯਾਹੂ ਦਾ ਗਠਜੋੜ ਬਹੁਮਤ ਤੋਂ ਦੂਰ

International: ਇਜ਼ਰਾਈਲ ਚੋਣਾਂ ਦੇ ਅੰਤਿਮ ਨਤੀਜੇ ਅੱਜ ਹੋਣਗੇ ਜਾਰੀ, ਨੇਤਨਯਾਹੂ ਦਾ ਗਠਜੋੜ ਬਹੁਮਤ ਤੋਂ ਦੂਰ

by Ranjit Singh
7 days ago
0

International: ਇਜ਼ਰਾਈਲ ਚੋਣਾਂ ਦੇ ਅੰਤਿਮ ਨਤੀਜੇ ਅੱਜ ਹੋਣਗੇ ਜਾਰੀ, ਨੇਤਨਯਾਹੂ ਦਾ ਗਠਜੋੜ ਬਹੁਮਤ ਤੋਂ ਦੂਰ ਚੰਡੀਗੜ੍ਹ, 5 ਨਵੰਬਰ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 