PUNJAB : 15 ਅਗਸਤ ਨੂੰ ਫਰੀਦਕੋਟ ‘ਚ ਤਿਰੰਗਾ ਲਹਿਰਾਉਣਗੇ ਮੁੱਖ ਮੰਤਰੀ ਭਗਵੰਤ ਮਾਨ
ਹੋਰ ਮੰਤਰੀ ਜ਼ਿਲ੍ਹਾ ਪੱਧਰੀ ਸਮਾਗਮਾਂ ‘ਚ ਕਰਨਗੇ ਸ਼ਿਰਕਤ ; ਪੜ੍ਹੋ ਸੂਚੀ

ਚੰਡੀਗੜ੍ਹ, 1ਅਗਸਤ(ਵਿਸ਼ਵ ਵਾਰਤਾ) PUNJAB : ਪੰਜਾਬ ਸਰਕਾਰ ਨੇ 15 ਅਗਸਤ ਨੂੰ ਆਜ਼ਾਦੀ ਦਿਵਸ ‘ਤੇ ਤਿਰੰਗਾ ਲਹਿਰਾਉਣ ਲਈ ਸੂਚੀ ਜਾਰੀ ਕੀਤੀ ਹੈ। ਜਾਰੀ ਕੀਤੀ ਗਈ ਸੂਚੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ 16 ਮੰਤਰੀ, ਸਪੀਕਰ ਅਤੇ ਡਿਪਟੀ ਸਪੀਕਰ ਵੱਖ ਵੱਖ ਜ਼ਿਲ੍ਹਿਆਂ ਵਿੱਚ ਦੇਸ਼ ਦਾ ਕੌਮੀ ਝੰਡਾ ਲਹਿਰਾਉਣਗੇ। ਸਰਕਾਰ ਵੱਲੋਂ ਜਾਰੀ ਪ੍ਰੋਗਰਾਮ ਮੁਤਾਬਕ ਰਾਜ ਪੱਧਰੀ ਸਮਗਾਮ ਫਰੀਦਕੋਟ ਵਿਖੇ ਹੋਵੇਗਾ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਸਲਾਮੀ ਲੈਣਗੇ। ਜਾਰੀ ਕੀਤੀ ਗਈ ਸੂਚੀ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ 18 ਆਗੂ ਤਿਰੰਗਾ ਲਹਿਰਾਉਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























