ਲੁਧਿਆਣਾ ਜ਼ਿਮਨੀ ਚੋਣ: ਮਮਤਾ ਆਸ਼ੂ ਨੇ ‘ਆਪ’ ‘ਤੇ ਲਗਾਏ ਗੰਭੀਰ ਇਲਜ਼ਾਮ

ਲੁਧਿਆਣਾ, 19 ਜੂਨ (ਵਿਸ਼ਵ ਵਾਰਤਾ): ਲੁਧਿਆਣਾ ਪੱਛਮੀ ਉਪ ਚੋਣ ਲਈ ਵੋਟਿੰਗ ਜਾਰੀ ਹੈ। ਦੁਪਹਿਰ 1 ਵਜੇ ਤੱਕ, 33.42% ਪੋਲਿੰਗ ਦਰਜ ਕੀਤੀ ਗਈ ਹੈ। ਇਸ ਵਿਚਾਲੇ ਹੀ ਖਬਰ ਸਾਹਮਣੇ ਆਈ ਹੈ ਕਿ ਕਾਂਗਰਸੀ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮਮਤਾ ਆਸ਼ੂ ਨੇ ਆਮ ਆਦਮੀ ਪਾਰਟੀ ‘ਤੇ ਗੰਭੀਰ ਇਲਜ਼ਾਮ ਲਗਾਏ
ਮਮਤਾ ਆਸ਼ੂ ਨੇ ਇਲਜ਼ਾਮ ਲਾਇਆ ਕਿ ਆਮ ਆਦਮੀ ਪਾਰਟੀ ਨੇ ਪੋਲਿੰਗ ਬੂਥ ਦੇ ਬਾਹਰ ਦੂਜੇ ਸ਼ਹਿਰਾਂ ਤੋਂ ਬੰਦੇ ਬੁਲਾਏ ਹਨ ਅਤੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਹੈ ਕਿ ਪੁਲਸ ਵੱਲੋਂ ਇਲਾਕੇ ਦੇ ਵੋਟਰਾਂ ਨੂੰ ਰੋਕਿਆ ਜਾ ਰਿਹਾ ਹੈ ਅਤੇ ਹੋਰ ਲੋਕ ਖੁੱਲ੍ਹੇਆਮ ਘੁੰਮ ਰਹੇ ਹਨ।
ਓਥੇ ਹੀ ਆਪ ਉਮੀਦਵਾਰ ਸੰਜੀਵ ਅਰੋੜਾ ਨੇ ਮਮਤਾ ਆਸ਼ੂ ਦੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ। ਉਨ੍ਹਾਂ ਕਿਹਾ ਕਿ ਕਿਸੇ ਵੀ ਵੋਟਰ ਨੂੰ ਨਹੀਂ ਰੋਕਿਆ ਜਾ ਰਿਹਾ ਹੈ ਅਤੇ ਵੋਟਿੰਗ ਸ਼ਾਂਤੀਪੂਰਵਕ ਹੋ ਰਹੀ ਹੈ।





















