Punjab CM ਵੱਲੋਂ 8 ਨਵੰਬਰ ਨੂੰ ਚੁਕਾਈ ਜਾਵੇਗੀ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ
ਲੁਧਿਆਣਾ ਵਿਖੇ ਹੋਵੇਗਾ ਸਹੁੰ ਚੁੱਕ ਸਮਾਗਮ
ਅਰਵਿੰਦ ਕੇਜਰੀਵਾਲ ਵੀ ਹੋਣਗੇ ਸ਼ਾਮਲ
ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸਹੁੰ ਚੁੱਕ ਸਮਾਗਮ 8 ਨਵੰਬਰ ਨੂੰ ਲੁਧਿਆਣਾ ਦੀ ਸਾਈਕਲ ਵੈਲੀ ਵਿਖੇ ਹੋਵੇਗਾ।
ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ (Punjab CM) ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ। ਹਾਲਾਂਕਿ ਪਹਿਲਾ ਪਿੰਡ ਸਰਾਭਾ ਵਿੱਚ ਸਮਾਗਮ ਕਰਵਾਉਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ।
ਜ਼ਿਕਰਯੋਗ ਹੈ ਕਿ ਸਹੁੰ ਚੁੱਕ ਸਮਾਰੋਹ ਵਿੱਚ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ। ਚਾਰ ਜ਼ਿਲ੍ਹਿਆਂ ਵਿੱਚ ਉਪ ਚੋਣਾਂ ਹੋਣੀਆਂ ਹਨ। ਉਥੋਂ ਦੇ ਸਰਪੰਚਾਂ ਨੂੰ ਬਾਅਦ ਵਿੱਚ ਸਹੁੰ ਚੁਕਾਈ ਜਾਵੇਗੀ। ਇਸ ਸਹੁੰ ਚੁੱਕ ਸਮਾਰੋਹ ਵਿੱਚ ਸਾਰੇ ਕੈਬਨਿਟ ਮੰਤਰੀ ਵੀ ਸ਼ਾਮਲ ਹੋਣਗੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/