PUNJAB : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ SSF ਜਵਾਨ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦੇਣ ਦਾ ਐਲਾਨ
ਚੰਡੀਗੜ੍ਹ, 12ਜਨਵਰੀ(ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਵੱਲੋਂ SSF ਜਵਾਨ ਹਰਸ਼ਵੀਰ ਸਿੰਘ ਦੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਵਜੋਂ 1 ਕਰੋੜ ਅਤੇ ਜੀਵਨ ਬੀਮਾ ਤਹਿਤ 1 ਕਰੋੜ ਰੁਪਏ ਅਲੱਗ ਤੋਂ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਜਾਣਕਾਰੀ ਮੁੱਖ ਮੰਤਰੀ ਨੇ ਖੁਦ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ।
ਮੁੱਖ ਮੰਤਰੀ ਮਾਨ ਨੇ ਲਿਖਿਆ “ਭਵਾਨੀਗੜ੍ਹ ਦੇ ਬਾਲਦ ਕੈਂਚੀਆਂ ਵਿਖੇ ਬੀਤੇ ਦਿਨੀ ਬਹੁਤ ਮੰਦਭਾਗੀ ਘਟਨਾ ਵਾਪਰੀ, ਡਿਊਟੀ ‘ਤੇ ਤਾਇਨਾਤ SSF ਦੇ ਮੁਲਾਜ਼ਮਾਂ ਦੀ ਗੱਡੀ ਹਾਦਸਾਗ੍ਰਸਤ ਹੋ ਗਈ। ਮੁਲਾਜ਼ਮ ਹਰਸ਼ਵੀਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਤੇ ਜਖ਼ਮੀ ਮੁਲਾਜ਼ਮ ਮਨਦੀਪ ਸਿੰਘ ਜੋਕਿ ਜ਼ੇਰੇ ਇਲਾਜ ਹੈ, ਜਲਦ ਸਿਹਤਯਾਬੀ ਦੀ ਕਾਮਨਾ ਕਰਦੇ ਹਾਂ। ਹਰਸ਼ਵੀਰ ਸਿੰਘ ਦੇ ਪਰਿਵਾਰ ਨਾਲ ਦਿਲੋਂ ਹਮਦਰਦੀ। ਸਰਕਾਰ ਵੱਲੋਂ ਸਹਾਇਤਾ ਰਾਸ਼ੀ ਵਜੋਂ 1 ਕਰੋੜ ਰੁਪਏ ਪਰਿਵਾਰ ਨੂੰ ਦੇਵਾਂਗੇ ਤੇ ਨਾਲ ਹੀ HDFC ਬੈਂਕ ਵੱਲੋਂ ਵੀ ਜੀਵਨ ਬੀਮਾ ਤਹਿਤ 1 ਕਰੋੜ ਰੁਪਏ ਅਲੱਗ ਤੋਂ ਦਿੱਤੇ ਜਾਣਗੇ। ਸਾਰਿਆਂ ਨੂੰ ਅਪੀਲ ਹੈ ਸੰਘਣੀ ਧੁੰਦ ਕਾਰਨ ਸਫ਼ਰ ਦੌਰਾਨ ਬਚਾਅ ਰੱਖੀਏ, ਹਰ ਜਾਨ ਕੀਮਤੀ ਹੈ, ਸੜਕਾਂ ‘ਤੇ ਸਾਵਧਾਨੀ ਵਰਤੀਏ।”
https://x.com/BhagwantMann/status/1878322437479375020?t=AWHLCpcvlAcyoztyZMUwhw&s=08
ਜ਼ਿਕਰਯੋਗ ਹੈ ਕਿ ਭਵਾਨੀਗੜ੍ਹ ਦੇ ਬਾਲਦ ਕੈਂਚੀਆਂ ਵਿਖੇ ਬੀਤੇ ਦਿਨੀ ਡਿਊਟੀ ‘ਤੇ ਤਾਇਨਾਤ SSF ਦੇ ਮੁਲਾਜ਼ਮਾਂ ਦੀ ਗੱਡੀ ਹਾਦਸਾਗ੍ਰਸਤ ਹੋ ਗਈ ਸੀ। ਹਰਸ਼ਵੀਰ ਸਿੰਘ ਜੋ ਕਿ ਡਿਊਟੀ ਦੌਰਾਨ ਸੜਕ ਹਾਦਸੇ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਸੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਦੱਸਣਯੋਗ ਹੈ ਕਿ ਕਾਂਸਟੇਬਲ ਹਰਸ਼ਵੀਰ ਸਿੰਘ ਵਾਸੀ ਦਸ਼ਮੇਸ਼ ਨਗਰ ਭਵਾਨੀਗੜ੍ਹ ਇਸ ਸਮੇਂ ਸੜਕ ਸੁਰੱਖਿਆ ਫੋਰਸ ਭਵਾਨੀਗੜ੍ਹ ਲਈ ਆਪਣੀਆਂ ਸੇਵਾਵਾਂ ਦੇ ਰਿਹਾ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/