Punjab CM ਭਗਵੰਤ ਮਾਨ ਪੁੱਜੇ ਜਗਰਾਓਂ; ਮਥੁਰਾ ਕਿਸ਼ਤੀ ਹਾਦਸੇ ‘ਚ ਜਾਨ ਗਵਾਉਣ ਵਾਲਿਆਂ ਦੇ ਅੰਤਿਮ ਸਸਕਾਰ ‘ਚ ਹੋਏ ਸ਼ਾਮਿਲ
ਲੁਧਿਆਣਾ, 11 ਅਪ੍ਰੈਲ (ਵਿਸ਼ਵ ਵਾਰਤਾ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੇ ਜਗਰਾਓਂ ਪੁੱਜੇ। ਉਨ੍ਹਾਂ ਨੇ ਮਥੁਰਾ ਕਿਸ਼ਤੀ ਹਾਦਸੇ ‘ਚ ਆਪਣੀ ਜਾਨ ਗਵਾਉਣ ਵਾਲਿਆਂ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋ ਕੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਇਸ ਮੌਕੇ ਕਿਹਾ ਕਿ “ਇਸ ਦੁੱਖ ਦੀ ਘੜੀ ਵਿੱਚ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਹੈ। ਵਿਛੜੀਆਂ ਰੂਹਾਂ ਨੂੰ ਵਾਹਿਗੁਰੂ ਆਪਣੇ ਚਰਨਾਂ ‘ਚ ਨਿਵਾਸ ਦੇਣ ਅਤੇ ਪਰਿਵਾਰਾਂ ਨੂੰ ਇਹ ਅਸਹਿ ਭਾਣਾ ਮੰਨਣ ਦਾ ਬਲ ਬਖ਼ਸ਼ਣ।”

ਦੱਸ ਦਈਏ ਕਿ ਉੱਤਰ ਪ੍ਰਦੇਸ਼ ਵਿਚ ਬੀਤੇ ਦਿਨ ਵੱਡਾ ਹਾਦਸਾ ਵਾਪਰਿਆ। ਜਦੋਂ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇਕ ਕਿਸ਼ਤੀ ਯਮੁਨਾ ਨਦੀ ਵਿਚ ਪਲਟ ਗਈ ਸੀ ਇਸ ਹਾਦਸੇ ‘ਚ ਪੰਜਾਬ ਤੋਂ ਵ੍ਰਿੰਦਾਵਨ ਦਰਸ਼ਨਾਂ ਲਈ ਗਏ ਕਈ ਲੋਕਾਂ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਇਲਾਕੇ ‘ਚ ਸੋਗ ਪਸਰਿਆ ਹੋਇਆ ਹੈ। ਤਾਜ਼ਾ ਜਾਣਕਾਰੀ ਅਨੁਸਾਰ ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ 11 ਜਾਨ ਗਵਾਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ 11 ਹੋ ਗਈ ਹੈ। ਬੀਤੇ ਦਿਨ 10 ਸ਼ਰਧਾਲੂਆਂ ਦੀ ਮੌਤ ਹੋਈ ਸੀ। ਅੱਜ ਇੱਕ ਹੋਰ ਸ਼ਰਧਾਲੂ ਦੀ ਲਾਸ਼ ਮਿਲੀ ਹੈ। ਹੁਣ ਤੱਕ 22 ਲੋਕਾਂ ਨੂੰ ਬਚਾਇਆ ਗਿਆ ਹੈ। ਚਾਰ ਲਾਪਤਾ ਹਨ। ਸ਼ਨੀਵਾਰ ਨੂੰ ਦੂਜੇ ਦਿਨ ਵੀ ਬਚਾਅ ਕਾਰਜ ਜਾਰੀ ਹੈ। ਫੌਜ ਸਮੇਤ 250 ਕਰਮਚਾਰੀਆਂ ਦੀ ਇੱਕ ਟੀਮ ਬਚਾਅ ਕਾਰਜ ਵਿੱਚ ਲੱਗੀ ਹੋਈ ਹੈ। ਲਾਪਤਾ ਲੋਕਾਂ ਦੀ ਭਾਲ 14 ਕਿਲੋਮੀਟਰ ਦੇ ਘੇਰੇ ਵਿੱਚ ਜਾਰੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























